Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 6, 2018

January 6, 2018

31 ਅਕਤੂਬਰ 1984 ਵਾਲੇ ਦਿਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਵੇਰੇ 9 ਵੱਜ ਕੇ 18 ਮਿੰਟ 'ਤੇ ਗੋਲੀਆਂ ਮਾਰੀਆਂ ਗੀਆਂ ਤੇ ਉਨ੍ਹਾਂ ਨੂੰ 9 ਵੱਜ ਕੇ 30 ਮਿੰਟ 'ਤੇ ਹਸਪਤਾਲ ਪਹੁੰਚਾ ਦਿੱਤਾ ਗਿਆ। ਪ੍ਰਧਾਨ ਮੰਤਰੀ ਦੇ ਗੋਲੀਆਂ ਵੱਜਣ ਦੀ ਖ਼ਬਰ ਤਾਂ 10-11 ਵਜੇ ਤੱਕ ਰੇਡੀਓ ਦੇ ਜਰੀਏ ਨਸ਼ਰ ਹੋ ਗਈ ਸੀ।
ਬਠਿੰਡਾ ਜ਼ੋਨ ਦੀ ਪੁਲੀਸ ‘ਕਰਜ਼ਾ ਮੁਆਫ਼ੀ’ ਸਮਾਗਮ ਵਿੱਚ ਚੱਪੇ ਚੱਪੇ ’ਤੇ ਤਾਇਨਾਤ ਰਹੇਗੀ। ਇਸ ਸਮਾਗਮ ਵਿੱਚ ਕਰੀਬ ਚਾਰ ਹਜ਼ਾਰ ਪੁਲੀਸ ਮੁਲਾਜ਼ਮ ਨਿਗਰਾਨੀ ਕਰਨਗੇ। ਮਾਨਸਾ ਵਿੱਚ 7 ਜਨਵਰੀ ਨੂੰ ਹੋ ਰਹੇ ਕਰਜ਼ਾ ਮੁਆਫ਼ੀ ਸਮਾਗਮਾਂ ਵਿੱਚ ਬਠਿੰਡਾ, ਮਾਨਸਾ, ਮੋਗਾ, ਫ਼ਰੀਦਕੋਟ ਤੇ ਮੁਕਤਸਰ ਜ਼ਿਿਲ੍ਹਆਂ ਦੇ ਕਿਸਾਨ ਸ਼ਾਮਲ ਹੋਣਗੇ। ਪੁਲੀਸ ਨੂੰ ਕਿਸਾਨ ਜਥੇਬੰਦੀਆਂ ਦੀਆਂ ਸਰਗਰਮੀਆਂ ਦਾ ਡਰ ਹੈ, ਜਿਸ ਕਾਰਨ ਖੁਫ਼ੀਆ ਵਿੰਗ ਵੱਲੋਂ ਵੀ ਕਿਸਾਨ ਆਗੂਆਂ ਦੀ ਪੈੜ ਨੱਪੀ ਜਾ ਰਹੀ ਹੈ। ਸਮਾਗਮ ਵਿੱਚ ਬਠਿੰਡਾ ਜ਼ੋਨ ਦੇ ਕਰੀਬ ਤਿੰਨ ਹਜ਼ਾਰ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ, ਜਦੋਂਕਿ ਹੋਰ ਕੰਪਨੀਆਂ ਦੇ ਕਰੀਬ ਇੱਕ ਹਜ਼ਾਰ ਮੁਲਾਜ਼ਮ ਪੁੱਜ ਰਹੇ ਹਨ।
ਜਲੰਧਰ ਨੇੜੇ ਰਾਮਾ ਮੰਡੀ ਵਿੱਚ ਆਪਣੀ ਨਿੱਕੀ ਜਿਹੀ ਦੁਕਾਨ ਦੇ ਮਾਲਕ ਭਾਰਤ ਭੂਸ਼ਣ ਗੁਪਤਾ (32) ਯੂ.ਆਈ.ਡੀ.ਏ.ਆਈ. ਨੇ ਆਧਾਰ ਡੇਟਾ ਤੱਕ ਖੁੱਲ੍ਹੀ ਪਹੁੰਚ ਦਾ ਮਾਮਲਾ ‘ਟ੍ਰਿਿਬਊਨ’ ਦੇ ਧਿਆਨ ਵਿੱਚ ਲਿਆਂਦਾ ਸੀ, ਜਿਸ ਤੋਂ ਬਾਅਦ ਅਖ਼ਬਾਰ ਨੇ ਆਪਣੇ ਪੱਧਰ ’ਤੇ ਇਸ ਦੀ ਜਾਂਚ ਕੀਤੀ ਅਤੇ ਮਗਰੋਂ ਉਸ ਨੂੰ ਆਪਣੇ ਪਾਠਕਾਂ ਨਾਲ ਸਾਂਝਾ ਕੀਤਾ। ਗੁਪਤਾ ਨੇ ਪਹਿਲਾਂ ਇਹ ਮਾਮਲਾ ਯੂਆਈਡੀਏਆਈ ਦੇ ਧਿਆਨ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਿਹਾ।
ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ ਲਗਾਤਾਰ ਕਰਜ਼ਾ ਮੋੜਨ ਵਾਲੇ ਢਾਈ ਏਕੜ ਜ਼ਮੀਨ ਦੇ ਮਾਲਕਾਂ ਨੂੰ ਵੀ ਮੁਆਫ਼ੀ ਦਾ ਲਾਭ ਨਹੀਂ ਮਿਲੇਗਾ। ਐਲਾਨ ਮੁਤਾਬਕ 31 ਮਾਰਚ, 2017 ਤੱਕ ਬਕਾਇਆ ਕਰਜ਼ੇ ’ਤੇ ਹੀ ਲੀਕ ਮਾਰੀ ਜਾਣੀ ਹੈ ਅਤੇ ਜਿਨ੍ਹਾਂ ਕਿਸਾਨਾਂ ਨੇ ਕਰਜ਼ੇ ਦੀ ਰਾਸ਼ੀ ਮੋੜ ਕੇ ਖਾਤਾ ਨਿੱਲ ਕਰਵਾ ਲਿਆ ਉਨ੍ਹਾਂ ਨੂੰ ਕਰਜ਼ਾ ਮੁਆਫ਼ੀ ਦਾ ਕੋਈ ਲਾਭ ਨਹੀਂ ਮਿਲੇਗਾ।
ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7 ਜਨਵਰੀ ਨੂੰ ਮਾਨਸਾ ਵਿਖੇ ਕੀਤੇ ਜਾ ਰਹੇ ਕਰਜ਼ਾ ਮੁਆਫ਼ੀ ਸਮਾਗਮ ਨੂੰ ਡਰਾਮਾ ਕਰਾਰ ਦਿੰਦੇ ਹੋਏ, ਇਸ ਨੂੰ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਨਾਲ ਵਿਸ਼ਵਾਸਘਾਤ ਦੱਸਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।