Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 9, 2018

January 9, 2018

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਆਧਾਰ ਡੇਟਾ ’ਚ ਸੰਨ ਲਾਉਣ ਦੀ ਖ਼ਬਰ ਨਸ਼ਰ ਕਰਨ ਦੇ ਮਾਮਲੇ ’ਚ ‘ਦਿ ਟ੍ਰਿਿਬਊਨ’ ਦੀ ਪੱਤਰਕਾਰ ਖਿਲਾਫ ਐਫ.ਆਈ.ਆਰ. ਦਰਜ ਕਰਨ ਵਿਰੁੱਧ ਪੱਤਰਕਾਰ ਭਾਈਚਾਰੇ ਦੇ ਰੋਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ।
ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਸੰਸਥਾਵਾਂ ਵੱਲੋਂ ਆਪਣੇ-ਆਪਣੇ ਮੁਲਕਾਂ ਦੇ ਗੁਰਦੁਆਰਿਆਂ 'ਚ ਭਾਰਤੀ ਅਧਿਕਾਰੀਆਂ ਦੀਆਂ ਸਰਗਰਮੀਆਂ ਉੱਤੇ ਲਾਈ ਗਈ ਪਾਬੰਦੀ ਦਾ ਦਲ ਖਾਲਸਾ ਨੇ ਖੁੱਲ੍ਹੇ ਦਿਲ ਨਾਲ ਸਵਾਗਤ ਕਰਦਿਆਂ ਕਿਹਾ ਕਿ ਇਹ ਫੈਸਲਾ ਦਿੱਲੀ ਦੇ ਸਿੱਖ-ਵਿਰੋਧੀ ਹਮਲਿਆਂ ਦਾ ਢੁੱਕਵਾਂ ਜਵਾਬ ਹੈ।
ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਕਮੇਟੀ ‘ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ’ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇੇ ਗੁਰਦੁਆਰਿਆਂ ਵਿੱਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਦਾਖ਼ਲੇ ’ਤੇ ਰੋਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਵਿਜੀਲੈਂਸ ਬਿਓਰੋ ਨੇ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ (ਪੀ.ਟੀ.ਯੂ.) ਕਪੂਰਥਲਾ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਨੂੰ ਉਸਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਵਿਚ ਵਿੱਤੀ ਅਤੇ ਪ੍ਰਬੰਧਕੀ ਬੇਨਿਯਮੀਆਂ ਦੇ ਦੋਸ਼ਾਂ ਹੇਠ ਗ੍ਰਿਫਤਾਰ ਕਰ ਲਿਆ ਗਿਆ। ਵਿਜੀਲੈਂਸ ਵੱਲੋਂ ਉਸ ਨੂੰ ਕਪੂਰਥਲਾ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਨੂੰ ਚਾਰ ਦਿਨਾਂ ਲਈ ਵਿਜੀਲੈਂਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਨਸਾ ਤੋਂ ਸਹਿਕਾਰੀ ਫਸਲੀ ਕਰਜ਼ਾ ਮੁਆਫ਼ੀ ਦੀ ਪਹਿਲੀ ਕਿਸ਼ਤ ਜਾਰੀ ਕਰਨ ਨਾਲ ਜਿਥੇ ਕਿਸਾਨਾਂ ਅੰਦਰ ਉਮੀਦ ਜਗੀ ਹੈ, ਉਥੇ ਕਈ ਸਵਾਲ ਅਜੇ ਵੀ ਅਣਸੁਲਝੇ ਪਏ ਹਨ। ਮੁੱਖ ਮੰਤਰੀ ਨੇ ਕਰਜ਼ਾ ਮੁਆਫ਼ੀ ਦੇ ਅਗਲੇ ਪ੍ਰੋਗਰਾਮ ਦੀ ਰਣਨੀਤੀ ਬਣਾਉਣ ਲਈ ਸੀਨੀਅਰ ਅਧਿਕਾਰੀਆਂ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।