Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 22, 2018

January 22, 2018

ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ 2019 ਵਿੱਚ ਆ ਰਹੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ ਅਤੇ ਉਨ੍ਹਾਂ ਦੁਆਰਾ ਉਚਾਰੀ ਬਾਣੀ ਨੂੰ ਘਰ ਘਰ ਪਹੁੰਚਾਣ ਦਾ ਦਾਅਵਾ ਕਰਨ ਵਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਖੁਦ ਹੀ ਗੁਰਬਾਣੀ ਦੇ ਗਲਤ ਉਚਾਰਣ ਕਰਕੇ ਬੁਰੀ ਤਰ੍ਹਾਂ ਫਸ ਗਏ ਹਨ ।
ਦਲ ਖਾਲਸਾ ਵਲੋਂ ਸਵੈ-ਨਿਰਣੇ ਦਾ ਹੱਕ-'ਸੰਯੁਕਤ ਰਾਸ਼ਟਰ ਵਲੋਂ ਮਾਨਤਾ, ਭਾਰਤ ਵਲੋਂ ਇਨਕਾਰ' ਵਿਸ਼ੇ 'ਤੇ ਅੰਮ੍ਰਿਤਸਰ ਵਿਖੇ 28 ਜਨਵਰੀ ਨੂੰ ਕਨਵੈਨਸ਼ਨ ਕਰਵਾਈ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਅੰਦਰ ਹੀ ਕੀਤੀ ਜਾ ਰਹੀ ਪੰਜਾਬੀ ਦੀ ਬੇ-ਕਦਰੀ ਠੀਕ ਨਹੀਂ ਹੈ ਅਤੇ ਇਸ ਨਾਲ ਕੈਪਟਨ ਸਰਕਾਰ ਦਾ ਪੰਜਾਬੀ ਭਾਸ਼ਾ ਵਿਰੋਧੀ ਰਵੱਈਆ ਸਾਹਮਣੇ ਆਇਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਦੇ ਤਾਜ਼ਾ ਵੇਰਵੇ ਅਨੁਸਾਰ ਪੰਜਾਬ ਪੁਲਿਸ ਵਿੱਚ ਏਆਈਜੀ/ਐਸਐਸਪੀ/ਐਸਪੀ ਦੀਆਂ ਪ੍ਰਵਾਨਿਤ ਅਸਾਮੀਆਂ 160 ਹਨ ਜਦੋਂਕਿ 192 ਪੁਲੀਸ ਅਫ਼ਸਰ ਤਾਇਨਾਤ ਹਨ। 32 ਪੁਲੀਸ ਅਫ਼ਸਰ ‘ਸਰਪਲੱਸ’ ਹਨ। ਐਡੀਸ਼ਨਲ ਡੀਜੀ 11 ਹਨ ਤੇ ਕੋਈ ਅਸਾਮੀ ਖਾਲੀ ਨਹੀਂ। ਗ੍ਰਹਿ ਮੰਤਰਾਲੇ ਅਨੁਸਾਰ ਪੰਜਾਬ ਪੁਲੀਸ ‘ਚ 32 ਆਈਜੀ ਤਾਇਨਾਤ ਹਨ ਤੇ ਕੋਈ ਅਸਾਮੀ ਖਾਲੀ ਨਹੀਂ। ਏਐਸਪੀਜ਼ ਦੀਆਂ 294 ਅਸਾਮੀਆਂ ਪ੍ਰਵਾਨਿਤ ਹਨ ਅਤੇ ਕੋਈ ਵੀ ਖਾਲੀ ਨਹੀਂ ਹੈ।
ਆਮਦਨ ਦੀ ਅਸਾਵੀਂ ਵੰਡ ਦੇ ਮਾਮਲੇ ਨੂੰ ਮੁੜ ਉਜਾਗਰ ਕਰਦਿਆਂ ਇਕ ਨਵੀਂ ਪੜਤਾਲ ਨੇ ਇਹ ਤੱਥ ਸਾਹਮਣੇ ਲਿਆਂਦਾ ਹੈ ਕਿ ਭਾਰਤੀ ਉਪਮਹਾਂਦੀਪ ਵਿਚ ਬੀਤੇ ਵਰ੍ਹੇ ਦੌਰਾਨ ਪੈਦਾ ਹੋਈ ਕੁੱਲ ਆਮਦਨ ਵਿਚੋਂ 73% ਹਿੱਸਾ ਸਿਰਫ 1% ਸਭ ਤੋਂ ਅਮੀਰ ਲੋਕਾਂ ਕੋਲ ਚਲਾ ਗਿਆ।
ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਦੋਹਰੇ ਲਾਭ ਦੇ ਨਿਯਮ ਤਹਿਤ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ ਲਿਆ ਹੈ। ਆਪ ਨੇ ਇਸ ਕਾਰਵਾਈ ਨੂੰ ਗ਼ੈਰਸੰਵਿਧਾਨਕ ਕਰਾਰ ਦਿੰਦਿਆਂ ਭਾਰਤ ਦੇ ਲੋਕਤੰੰਰ ਲਈ ਖ਼ਤਰਾ ਕਰਾਰ ਦਿੱਤਾ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚੋਣ ਕਮਿਸ਼ਨ ਦੀ ਸਿਫਾਰਸ਼ ਉੱਤੇ ਕੱਲ੍ਹ ਸਹਿਮਤੀ ਦੇ ਦਿੱਤੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਫੈਸਲਾ ਵਾਪਸ ਲੈਣ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਨੂੰ ਚਲਾਇਆ ਜਾਣਾ ਸੰਭਵ ਨਹੀ ਹੈ ਕਿਉਂਕਿ ਇਸ ਦੇ ਮੁਕਾਬਲੇ ਹੋਰ ਸਾਧਨਾਂ ਤੋਂ ਬਿਜਲੀ ਉਤਪਾਦਨ ਸਸਤਾ ਪੈ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।