Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 24, 2018

January 24, 2018

ਪੰਜਾਬੀ ਮਾਂ ਬੋਲੀ ਨੂੰ ਪ੍ਰਮੁਖ ਸੜਕਾਂ ਤੇ ਸਰਕਾਰੀ ਸਮਾਰਕਾਂ ਅਤੇ ਅਦਾਰਿਆਂ ਵਿੱਚ ਬਣਦਾ ਸਤਿਕਾਰ ਦਿਵਾਉਣ ਲਈ ਆਰੰਭੇ ਸੰਘਰਸ਼ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ।ਅੰਮ੍ਰਿਤਸਰ ਸਥਿਤ ਜਲਿਆਂਵਾਲਾ ਬਾਗ ਦੇ ਮੁਖ ਬੋਰਡ ਉਤੇ ਪੰਜਾਬੀ ਭਾਸ਼ਾ ਤੀਸਰੇ ਨੰਬਰ ਤੇ ਸੀ ਜੋ ਅੱਜ ਪਹਿਲੇ ਨੰਬਰ ਤੇ ਕਰਨ ਦਾ ਕਾਰਜ ਸ਼ੁਰੂ ਕਰ ਦਿੱਤਾ ਗਿਆ।
ਸ਼ਿਵ ਸੈਨਾ ਆਗੂ ਦੁਰਗਾ ਗੁਪਤਾ ਨੂੰ ਮਾਰਨ ਦੇ ਮਾਮਲੇ ਵਿੱਚ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਵੱਲੋਂ ਗਵਾਹ ਬਣਨ ਲਈ ਪਾਏ ਜਾ ਰਹੇ ਦਬਾਅ ਤੋਂ ਤੰਗ ਆ ਕੇ ਖੰਨਾ ਦੇ ਬਿੱਲਾਂ ਵਾਲੀ ਛੱਪੜੀ ਇਲਾਕੇ ਵਿੱਚ ਰਹਿਣ ਵਾਲੇ ਰਾਮਪਾਲ ਨੇ ਬੀਤੇ ਦਿਨ (23 ਜਨਵਰੀ ਨੂੰ) ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਹੁਣ ਇਨ੍ਹਾਂ ਮਾਮਲਿਆਂ ਵਿੱਚ ਐਨ. ਆਈ. ਏ. ਵੱਲੋਂ ਜਾਂਚ ਦੇ ਨਾਂ 'ਤੇ ਵਰਤੇ ਜਾ ਰਹੇ ਹਰਬਿਆਂ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।
ਸਤਿਕਾਰ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਰੁੱਧ ਗੁਰਬਾਣੀ ਦੀ ਤੁਕ ਨੂੰ ਤੋੜ-ਮਰੋੜ ਕੇ ਬੋਲਣ ਦੇ ਮਾਮਲੇ ਸਬੰਧੀ ਜਲੰਧਰ ਪੁਲੀਸ ਨੂੰ ਸ਼ਿਕਾਇਤ ਦਰਜ਼ ਕਰਵਾਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਆਈ.ਪੀ.ਸੀ ਦੀ ਧਾਰਾ 295 ਏ ਤਹਿਤ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਸ਼ਿਵ ਸੈਨਾ ਨੇ ਆਪਣੀ ਕੌਮੀ ਕਾਰਜਕਾਰਣੀ ਦੀ ਬੈਠਕ ਮੌਕੇ ਐਲਾਨ ਕੀਤਾ ਹੈ ਕਿ 2019 ਦੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਉਹ ਭਾਜਪਾ ਨਾਲ ਗੱਠਜੋੜ ਨਹੀ ਕਰੇਗੀ ਪਰ ਇਸ ਦੇ ਨਾਲ ਹੀ ਸੈਨਾ ਨੇ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨਾਲ ਮੌਜੂਦਾ ਗੱਠਜੋੜ ਨਿਭਾਉਣ ਬਾਰੇ ਚੁੱਪ ਧਾਰ ਰੱਖੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।