Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 26, 2018

January 26, 2018

ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਮਹੀਨੇ ਦੀ ਖੜੋਤ ਤੋਂ ਬਾਅਦ ਵਸਤਾਂ ਤੇ ਸੇਵਾ ਕਰ ਦੀ ਉਗਰਾਹੀ ਦਸੰਬਰ ਵਿੱਚ 86,703 ਕਰੋੜ ਨੂੰ ਪੁੱਜ ਗਈ ਹੈ। ਭਾਰਤ ਦੇ ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤੀ ਇੱਕ ਜਾਣਕਾਰੀ ਅਨੁਸਾਰ ਦਸੰਬਰ 2017 ਅਤੇ 24 ਜਨਵਰੀ 2018 ਤੱਕ ਵਸਤਾਂ ਤੇ ਸੇਵਾ ਕਰ ਤਹਿਤ 86,703 ਕਰੋੜ ਰੁਪਏ ਦੀ ਉਗਰਾਹੀ ਹੋ ਚੁੱਕੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ 22 ਅਪ੍ਰੈਲ ਤੋਂ 3 ਮਈ ਤੱਕ ਮਨਾਈ ਜਾਵੇਗੀ। ਮਨਜੀਤ ਸਿੰਘ ਜੀ.ਕੇ. ਅਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਸਜਾਏ ਜਾ ਰਹੇ ਪ੍ਰੋਗਰਾਮਾ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਰਾਸ਼ਟਰੀ ਕ੍ਰਿਤੀ ਆਹਵਾਨ ਸਮਿਤੀ ਦੇ ਕੌਮੀ ਕੋਆਡੀਨੇਟਰ ਵਿਜੈਪਾਲ ਸਿੰਘ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਆਦਿ ਇਸ ਮੌਕੇ ਹਾਜ਼ਰ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।