Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 12, 2018

February 12, 2018

ਜਗਤਾਰ ਸਿੰਘ ਜੱਗੀ, ਤਲਜੀਤ ਸਿੰਘ ਜਿੰਮੀ, ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਉੱਤੇ ਕੋਈ ਵੀ ਮਾਮਲਾ ਅਜਿਹਾ ਨਹੀਂ ਹੈ ਜਿਸ ਦਾ ਸੰਬੰਧ ਦਿੱਲੀ ਜਾਂ ਪੰਜਾਬ ਤੋਂ ਬਾਹਰਲੇ ਕਿਸੇ ਹੋਰ ਸੂਬੇ ਨਾਲ ਹੋਵੇ ਪਰ ਫਿਰ ਵੀ ਕੇਂਦਰੀ ਜਾਂਚ ਏਜੰਸੀ ਚਾਰਾਂ ਨੂੰ ਪੰਜਾਬ ਵਿੱਚ ਨਹੀਂ ਰਹਿਣ ਦੇਣਾ ਚਾਹੁੰਦੀ।
ਭਾਰਤ ਸਰਕਾਰ ਵੱਲੋਂ 500 ਅਤੇ 1000 ਰੁਪਏ ਦੇ ਪੁਰਾਣੇ ਨੋਟਾਂ ਨੂੰ ਬੰਦ ਕਰਨ ਦੇ 15 ਮਹੀਨਿਆਂ ਬਾਅਦ ਵੀ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਮੋੜੇ ਗਏ ਨੋਟਾਂ ਦੀ ਗਿਣਤੀ ਅਤੇ ਉਨ੍ਹਾਂ ਦੇ ਅਸਲੀ-ਨਕਲੀ ਹੋਣ ਦੀ ਪਛਾਣ ਕਰਨ ’ਚ ਲਗਿਆ ਹੋਇਆ ਹੈ।
ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਖ਼ਿਲਾਫ਼ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਦਿੱਤੇ ਗਏ ਨਵੇਂ ਸਬੂਤਾਂ ਨੂੰ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਜਸਟਿਸ ਐਸ ਐਨ ਢੀਂਗਰਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਹਵਾਲੇ ਕਰ ਦਿੱਤੇ ਹਨ।
ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਗੁਰੂਦਵਾਰਾ ਸਾਹਿਬ ਫਰੀਮਾਂਟ ਵਿਖੇ 11 ਫਰਵਰੀ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਸੰਬੰਧੀ ਗੁਰੂਦਵਾਰਾ ਸਾਹਿਬ ਫਰੀਮਾਂਟ ਵਿਚ ਸਮੂਹ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਤੋਂ ਇਲਾਵਾ ਰਾਗੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਚਰਨ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰੂਦਵਾਰਾ ਸਾਹਿਬ ਫਰੀਮਾਂਟ, ਭਾਈ ਸੁਖਵਿੰਦਰ ਸਿੰਘ ਕਥਾਵਾਚਕ ਦਮਦਮੀ ਟਕਸਾਲ, ਸਾਕਾ ਨਕੋਦਰ ਦੇ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਛੋਟੇ ਭਰਾ ਡਾਕਟਰ ਹਰਿੰਦਰ ਸਿੰਘ (ਸਟੈਂਫਰਡ ਯੂਨੀਵਰਸਿਟੀ) ਨੇ ਹਾਜ਼ਰੀ ਭਰੀ ਅਤੇ ਭਾਈ ਦਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ।
ਅਗਲੇ ਦੋ ਦਿਨਾਂ ਦੌਰਾਨ ਮੈਦਾਨੀ ਖੇਤਰ ਵਿੱਚ ਮੀਂਹ/ਗੜ੍ਹੇ ਅਤੇ ਪਹਾੜੀ ਖੇਤਰ ਵਿੱਚ ਬਰਫ਼ਬਾਰੀ ਹੋਣ ਦੀ ਵੀ ਭਵਿੱਖਬਾਣੀ ਹੈ। ਮੰਗਲਵਾਰ ਤਕ ਮੌਸਮ ਖ਼ਰਾਬ ਰਹਿਣ ਤੋਂ ਬਾਅਦ ਸੂਰਜ ਦੇ ਮੁੜ ਤੋਂ ਚਮਕਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਗੜ੍ਹਿਆਂ ਦੀ ਚਿਤਾਵਨੀ ਦਿੱਤੀ ਹੈ। ਭਲ੍ਹਕ ਨੂੰ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਚੰਡੀਗੜ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀ ਜੱਥੇਬੰਦੀਆਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ, ਝੂਠੇ ਪੁਲਿਸ ਮੁਕਾਬਲਿਆਂ ਅਤੇ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਦਖਲ ਮੰਗਿਆ ਹੈ। ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਇਹ ਪ੍ਰੈਸ ਬਿਆਨ ਇੱਥੇ […]

ਪੰਜਾਬ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਇਸਦੀ ਸਾਂਭ-ਸੰਭਾਲ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਇਕ ਮੋਬਾਈਲ ਐਪਲੀਕੇਸ਼ਨ ਲਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਉਪਰ ਪੰਜਾਬ ਦੇ ਕਿਸਾਨਾਂ ਦਾ ਡਾਟਾ ਅਪਲੋਡ ਕਰਕੇ ਉਨਾਂ ਨੂੰ ਖੇਤੀਬਾੜੀ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੇ ਮਹਿੰਗੇ ਸੰਦਾਂ ਨੂੰ ਆਮ ਕਿਰਾਏ 'ਤੇ ਲੈਣ ਸਬੰਧੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਮੁਹੰਮਦ ਅਫਜ਼ਲ ਗੁਰੂ ਦੀ 5ਵੀਂ ਬਰਸੀ ਮੌਕੇ ਅਜ਼ਾਦੀ ਪਸੰਦ ਕਸ਼ਮੀਰੀਆਂ ਵੱਲੋਂ ਭਾਰਤ ਸਰਕਾਰ ਤੋਂ ਉਸ ਦੀਆਂ ਅਸਥੀਆਂ ਲੈਣ ਲਈ ਦਿੱਤੇ ਹੜਤਾਲ ਦੇ ਸੱਦੇ ਨੂੰ ਕਸ਼ਮੀਰ ਵਿੱਚ ਭਰਵਾ ਹੁੰਗਾਰਾ ਮਿਿਲਆ। ਇਸ ਹੜਤਾਲ ਦਾ ਸੱਦਾ ਜੁਆਇੰਟ ਰਿਿਜ਼ਸਟੈਂਸ ਲੀਡਰਸ਼ਿਪ (ਜੇਐਲਆਰ) ਵੱਲੋਂ ਦਿੱਤਾ ਗਿਆ ਸੀ। ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵਪਾਰਕ ਅਦਾਰੇ ਅਤੇ ਦੁਕਾਨਾਂ ਬੰਦ ਰਹੀਆਂ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਲਿਸਤਾਨ ਦੇ ਮੁੱਦੇ ਨੂੰ ਬੇਲੋੜਾ ਤੇ ਬੇਵਕਤਾ ਵਿਵਾਦ ਉਭਾਰ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਵਫਦ ਵਿਚ ਸੳਾਮਲ ਕੈਨੇਡੀਅਨ ਸਿੱਖ ਮੰਤਰੀਆਂ ਦੀ ਆਲੋਚਨਾ ਕਰ ਕੇ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਮੰਦਭਾਗੀ ਕਾਰਵਾਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।