Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 2018

March 2018

ਅੰਮ੍ਰਿਤਸਰ: ਪ੍ਰੋ:ਕਿਰਪਾਲ ਸਿੰਘ ਬਡੂੰਗਰ ਦੇ ਇੱਕ ਸਾਲਾ ਕਾਰਜਕਾਲ ਦੌਰਾਨ ,ਨਿਯਮਾਂ ਦੀ ਉਲੰਘਣਾ ਕਰਕੇ ਭਰਤੀ ਕੀਤੇ ਮੁਲਾਜਮਾਂ ਨੂੰ ਅੱਜ ਸੇਵਾ ਮੁਕਤ ਕਰਨ ਦਾ ਕੌੜਾ ਘੁੱਟ ਸ਼੍ਰੋਮਣੀ ਕਮੇਟੀ ਨੇ ਕਰ ਲਿਆ ਹੈ।ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਵਲੋਂ ਭੇਜੀਆਂ ਗਈਆਂ ਜੁਬਾਨੀ ਹਦਾਇਤਾਂ ਤੇ ਬੇਨਿਯਮੀ ਭਰਤੀ ਦੇ ਘੇਰੇ ਹੇਠ ਆਣ ਵਾਲੇ ਮੁਲਾਜਮਾਂ ਦੀ ਹਾਜਰੀ ਬੰਦ ਕਰ ਦਿੱਤੀ ਗਈ […]

ਜਲੰਧਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖਾਂ ਦਾ ਰੋਹ ਸੋਸ਼ਲ ਮੀਡੀਆ ਤੋਂ ਬਾਅਦ ਹੁਣ ਜਮੀਨ ‘ਤੇ ਵੀ ਉਤਰ ਆਇਆ ਹੈ ਤੇ ਅੱਜ ਜਲੰਧਰ ਵਿਚ ਸਿੱਖ ਜਥੇਬੰਦੀਆਂ ਵਲੋਂ ਇਸ ਫਿਲਮ ‘ਤੇ ਰੋਕ ਲਾਉਣ ਦੀ ਮੰਗ ਕਰਦਿਆਂ ਰੋਸ ਮਾਰਚ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਸੰਗਤਾਂ ਵਲੋਂ ਇਸ ਫਿਲਮ ਨੂੰ ਰਕਵਾਉਣ ਲਈ ਡੀ.ਸੀ ਅਤੇ ਪੁਲਿਸ ਕਮਿਸ਼ਨਰ […]

ਚੰਡੀਗੜ੍ਹ: “ਗੁਜਰਾਤ ਦੇ ਭਵਨਗਰ ਜਿ਼ਲ੍ਹੇ ਵਿਚ ਇਕ ਪ੍ਰਦੀਪ ਰਾਠੋਰ ਨਾਮ ਦੇ ਦਲਿਤ ਜੋ ਆਪਣੇ ਹੀ ਘੋੜੇ ਉਤੇ ਸਵਾਰੀ ਕਰ ਰਿਹਾ ਸੀ, ਉਸਨੂੰ ਬਹੁਗਿਣਤੀ ਮੁਤੱਸਵੀ ਫਿਰਕੂਆਂ ਵੱਲੋਂ ਮਾਰ ਦੇਣ ਦੀ ਕਾਰਵਾਈ ਜਿਥੇ ਗੈਰ-ਇਨਸਾਨੀਅਤ ਹੈ, ਉਥੇ ਇਹ ਅਤਿ ਸ਼ਰਮਨਾਕ ਅਰਾਜਕਤਾ ਫੈਲਾਉਣ ਵਾਲੇ ਦੁੱਖਦਾਇਕ ਅਮਲ ਵੀ ਹਨ । ਇਹ ਕਾਰਵਾਈ ਹਿੰਦੂਤਵ ਸੋਚ ਵਾਲਿਆਂ ਦੇ ਜ਼ਾਲਮਨਾਂ ਅਣਮਨੁੱਖੀ ਇਰਾਦਿਆ ਨੂੰ […]

ਦਿੱਲੀ ਸਰਕਾਰ ਸੁਲਤਾਨ-ਉਲ-ਕੌਮ ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਂਦੇ ਹੋਏ ਦਿੱਲੀ ਫਤਹਿ ਦਿਹਾੜੇ ਦੇ ਇਤਿਹਾਸ ਨੂੰ ਦਿੱਲੀ ਦੇ ਸਕੂਲੀ ਸਿੱਖਿਆ ਪਾਠਕਰਮ ਦਾ ਹਿੱਸਾ ਬਣਾਏਗੀ। ਇਸ ਗੱਲ ਦਾ ਭਰੋਸਾ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਮੁਲਾਕਾਤ ਦੌਰਾਨ ਦਿੱਤਾ।

ਤਲਵੰਡੀ ਸਾਬੋ: ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀਆਂ ਅਸਥੀਆਂ ਲੈ ਕੇ ਲਖਨੌਰ (ਹਰਿਆਣਾ) ਤੋਂ ਸਿੱਖ ਜਥੇਬੰਦੀਆਂ ਦਾ ਕਾਫ਼ਲਾ ਬੀਤੀ ਰਾਤ ਇੱਥੇ ਪੁੱਜਿਆ ਤੇ ਅੱਜ ਤਖ਼ਤ ਦਮਦਮਾ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਅੰਮ੍ਰਿਤਸਰ ਲਈ ਰਵਾਨਾ ਹੋ ਗਿਆ। ਭਾਈ ਗੁਰਬਖ਼ਸ਼ ਸਿੰਘ ਦੀਆਂ ਅਸਥੀਆਂ ਲੈ ਕੇ ਕੱਲ੍ਹ ਲਖਨੌਰ ਤੋਂ ਪਰਿਵਾਰਕ ਮੈਂਬਰਾਂ […]

ਕੈਲਗਰੀ: ਕੈਨੇਡਾ ਦੇ ਸੂਬੇ ਅਲਬਰਟਾ ਦੀ ਐਨਡੀਪੀ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ 18 ਸਾਲ ਤੋਂ ਵੱਧ ਉਮਰ ਦੇ ਸਿੱਖ ਮੋਟਰਸਾਈਕਲ ਚਾਲਕਾਂ ਨੂੰ ਹੈਲਮਟ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੇ ਟਰਾਂਸਪੋਰਟ ਮੰਤਰੀ ਬਰਾਇਨ ਮੈਸਨ ਨੇ ਐਲਾਨ ਕੀਤਾ ਕਿ ਇਹ ਛੋਟ 12 ਅਪਰੈਲ ਤੋਂ ਲਾਗੂ ਹੋ ਜਾਵੇਗੀ। ਬ੍ਰਿਟਿਸ਼ ਕੋਲੰਬੀਆ ਅਤੇ ਮੌਨੀਟੌਬਾ ਤੋਂ ਬਾਅਦ ਅਲਬਰਟਾ […]

ਭਾਰਤ ਵਿਚ ਕਤਲੇਆਮ ਦੀ ਪਰਿਭਾਸ਼ਾ ਕੀ ਹੈ? ਇਹ ਸਵਾਲ ਨਵਦੀਪ ਗੁਪਤਾ ਨੇ ਭਾਰਤ ਦੇ ਗ੍ਰਹਿ ਮੰਤਰਾਲੇ ਤੋਂ ਪੁਛਿਆ ਹੈ। ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਦੇ ਚੇਅਰਮੈਨ ਯਸ਼ੋਵਰਧਨ ਅਜ਼ਾਦ ਨੇ ਕਿਹਾ ਕਿ ਕਮਿਸ਼ਨ ਕਤਲੇਆਮ ਦੀ ਪਰਿਭਾਸ਼ਾ ਨਾਲ ਜੁੜੇ ਸਵਾਲ ਦਾ ਨੋਟਿਸ ਲੈਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ 1948 ਦੇ ਯੂਐਨ ਜੈਨੋਸਾਈਡ ਕਨਵੈਨਸ਼ਨ ’ਤੇ ਸਹੀ ਪਾਈ ਹੈ ਪਰ ‘ਜੈਨੋਸਾਈਡ’ ਸ਼ਬਦ ਨੂੰ ਪਰਿਭਾਸ਼ਿਤ ਕਰਨ ਵਾਲਾ ਕੋਈ ਕਾਨੂੰਨ ਪਾਸ ਨਹੀਂ ਕੀਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇਥੇ ਹੋਏ ਬਜਟ ਅਜਲਾਸ ਦੌਰਾਨ ਜੁੜੇ ਮੈਂਬਰਾਨ ਨੇ ਸਾਲ 2018-19 ਦਾ 11ਅਰਬ 59 ਕਰੋੜ 73 ਲੱਖ ਦੇ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (‘ਆਪ’) ਵਿੱਚੋਂ ਮੁਅੱਤਲ ਕੀਤੇ ਪਟਿਆਲਾ ਹਲਕੇ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਨਵਾਂ ‘ਪੰਜਾਬ ਮੰਚ’ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਨੂੰ ਭਵਿੱਖ ਵਿੱਚ ਸਿਆਸੀ ਪਾਰਟੀ ਵਜੋਂ ਵਿਕਸਿਤ ਕੀਤਾ ਜਾਵੇਗਾ। ਡਾ. ਗਾਂਧੀ ਨੇ ਕਿਹਾ ਕਿ ਪੰਜਾਬੀ ਹਿਤੈਸ਼ੀਆਂ ’ਤੇ ਆਧਾਰਿਤ ਬਣਾਏ ਇਸ ਮੰਚ ਦਾ ਉਦੇਸ਼ ‘ਫੈਡਰਲ ਭਾਰਤ, ਜਮਹੂਰੀ ਪੰਜਾਬ’ ਦੀ […]

ਵਾਸ਼ਿੰਗਟਨ: ਅਮਰੀਕਾ ਦੇ ਸੂਬੇ ਨਿਊਜਰਸੀ ਨੇ ਅਪ੍ਰੈਲ ਨੂੰ ‘ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨੇ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸਰਕਾਰੀ ਤੌਰ ਉੱਤੇ ਅਪ੍ਰੈਲ ਮਹੀਨੇ ਵਿੱਚ ਸਿੱਖ ਧਰਮ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਨਿਊਜਰਸੀ ਵਿਧਾਨ ਸਭਾ ਨੇ ਇਸ ਸਬੰਧੀ ਸਾਂਝਾ ਅੈਲਾਨਨਾਮਾ ਤਿਆਰ ਕੀਤਾ ਹੈ। ਇਸ ਵਿੱਚ ਸਿੱਖਾਂ ਵਿਰੁੱਧ ਅਸਹਿਣਸ਼ੀਲਤਾ ਘਟਾਉਣ ਲਈ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦਾ ਫੈਸਲਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।