Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 5, 2018

March 5, 2018

ਸਾਲ 2010 ਵਿੱਚ ਸੋਧਾਂ ਦੇ ਨਾਮ ਹੇਠ ਮਿਲਗੋਭਾ ਬਣਾ ਦਿੱਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਜਾਰੀ ਕਰਨ ਲਈ ਵੀ ਪਰਚਾਰ ਪ੍ਰਸਾਰ ਮਾਧਿਅਮ ਦਾ ਸਹਾਰਾ ਲੈਣ ਵਾਲੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਨੇ ਅੱਜ ਸੰਮਤ 550 (2018-19) ਦਾ ਕੈਲੰਡਰ ਚੁੱਪ ਚੁਪੀਤੇ ਹੀ ਜਾਰੀ ਕਰ ਦਿੱਤਾ।
ਹਾੜੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 06 ਮਾਰਚ ਤੋਂ 13 ਮਾਰਚ, 2018 ਤੱਕ ਰੋਪੜ ਹੈਡ ਵਰਕਸ 'ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ ਅਤੇ ਬਿਸਤ ਦੁਆਬ ਕੈਨਾਲ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ।
ਸਿੱਖ ਸਿਧਾਂਤਕਾਰ ਸ. ਅਜਮੇਰ ਸਿੰਘ ਸਿੱਖ ਪੰਥ ਦੇ ਰਜਾਸੀ ਅਤੇ ਧਾਰਮਿਕ ਸੰਘਰਸ਼ ਦੀ ਸਿਧਾਂਤਕ ਵਿਆਖਿਆ ਕਰਦਿਆਂ ਆਪਣੀ ਤੀਜ਼ੀ ਅਤੇ ਬਹੁਮੁੱਲੀ ਕਿਤਾਬ ‘1984 ਅਣਚਿਤਵਿਆ ਕਹਿਰ` ਨਾਲ ਪੰਥ ਦੇ ਵਿਹੜੇ ਵਿਚ ਜਿਹੜੀਆਂ ਗੱਲਾਂ ਅਤੇ ਤੱਥ ਪੇਸ਼ ਕੀਤੇ ਹਨ ਉਸ ਨਾਲ ਆਪਣੀਆਂ ਪਹਿਲੀਆਂ ਕਿਤਾਬਾਂ ਦੇ ਅਗਲੇ ਪੜਾਅ ਵਜੋਂ ਨੇ ਇਸ ਬਹੁਮੁੱਲੀ ਕਿਤਾਬ ਨਾਲ ਸਿੱਖ ਪੰਥ ਬੌਧਿਕ ਹਲਕਿਆਂ ਵਿਚ ਗੰਭੀਰ ਚਰਚਾ ਛੇੜ ਦਿੱਤੀ ਹੈ। 20ਵੀਂ ਸਦੀ ਦੇ ਸਿੱਖ ਸੰਘਰਸ਼ ਬਾਰੇ ਜਿਸ ਦਲੇਰੀ, ਸਿਧਾਂਤਕ ਸਪੱਸ਼ਟਤਾ ਅਤੇ ਜਿੰਨੀ ਵੱਡੀ ਬੌਧਿਕ ਮਿਹਨਤ ਨਾਲ ਆਪ ਜੀ ਨੇ ਸਿੱਖ ਵਲਵਿਆਂ ਨੂੰ ਪੇਸ਼ ਕੀਤਾ ਹੈ,
ਮਿਲੇ ਵੇਰਵਿਆਂ ਅਨੁਸਾਰ ਬਰਤਾਨਵੀ ਟ੍ਰਿਬਿਊਨਲ ਜਾਣਕਾਰੀ ਦੀ ਆਜ਼ਾਦੀ (ਐਫ. ਓ. ਆਈ) ਤਹਿਤ ਬਰਤਾਨੀਆ ਦੀ ਕੈਬਨਿਟ ਦੀਆਂ ਉਨ੍ਹਾਂ ਖੁਫ਼ੀਆ ਮਿਸਲਾਂ ਦੀ ਮੰਗੀ ਜਾਣਕਾਰੀ ਬਾਰੇ ਫ਼ੈਸਲਾ ਸੁਣਾਵੇਗਾ ਜਿਨ੍ਹਾਂ ਵਿੱਚ 1984 ਦੇ ਘਲੂਘਾਰੇ ਵਿੱਚ ਬਰਤਾਨਵੀ ਸਰਕਾਰ ਦੀ ਸ਼ਮੂਲੀਅਤ ਬਾਰੇ ਖੁਲਾਸਾ ਹੋ ਸਕਦਾ ਹੈ
ਬਠਿੰਡਾ ਜ਼ਿਲ੍ਹੇ ਦੇ ਪਿੰਡ ਜੱਸੀ ਪੌ ਵਾਲੀ ਦੇ ਕਿਸਾਨ ਵੱਲੋਂ 2 ਲੱਖ ਰੁਪਏ ਦਾ ਕਰਜ਼ਾ ਨਾ ਚੁਕਾ ਸਕਣ ਕਾਰਨ ਅਦਾਲਤ ਵੱਲੋਂ ਉਸ ਨੂੰ ਇੱਕ ਸਾਲ ਦੀ ਕੈਦ ਅਤੇ 4 ਲੱਖ ਰੁਪਏ ਅਦਾ ਕਰਨ ਦੇ ਹੁਕਮ ਨੇ ਪੰਜਾਬ ਦੇ ਕਿਸਾਨਾਂ ਦੀ ਭਾਰਤ ਨੂੰ ਦੇਣ, ਉਨ੍ਹਾਂ ਸਿਰ ਕਰਜ਼ੇ ਅਤੇ ਉਨ੍ਹਾਂ ਨੂੰ ਕਰਜ਼ਾ ਨਾ ਮੋੜ ਸਕਣ ਕਾਰਨ ਦਿੱਤੀ ਜਾਣ ਵਾਲੀ ਸਜ਼ਾ ਤੇ ਜੁਰਮਾਨੇ ਬਾਰੇ ਸਰਕਾਰ ਤੇ ਸਮਾਜ ਨੂੰ ਜਾਗਣ ਦਾ ਸੁਨੇਹਾ ਦਿੱਤਾ ਤਾਂ ਕਿ ਇਸ ਸਬੰਧੀ ਦੇਰ ਨਾ ਹੋ ਜਾਵੇ, ਤੇ ਨਤੀਜੇ ਵਜੋਂ ਭਾਰਤ ਦੇ ਲੋਕਾਂ ਨੂੰ ਇਸ ਦੀ ਨਾਮੋਸ਼ੀ ਅਤੇ ਸਜ਼ਾ ਭੁਗਤਣੀ ਪਵੇ।
ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਆਜ਼ਾਦ ਫ਼ੌਜੀ ਐਲਾਨਣ ਦੇ ਬਿਆਨ ਦੀ ਪ੍ਰੋਡ਼ਤਾ ਕਰਦਿਆਂ ਕਿਹਾ ਕਿ ਕੈਪਟਨ ਅਕਸਰ ਹੀ ਅਪਣੀ ਇੰਟਰਵਿਊ ਦੌਰਾਨ ਜਾਂ ਫਿਰ ਪ੍ਰੈੱਸ ਬਿਆਨ ਰਾਹੀਂ ਆਪਣੇ ਦਿਲ ਵਿੱਚ ਆਪਣੀ ਹੀ ਹਾਈਕਮਾਂਡ ਪ੍ਰਤੀ ਨਰਾਜ਼ਗੀ ਜ਼ਾਹਰ ਕਰਦੇ ਰਹੇ ਹਨ।
12 ਜੁਲਾਈ ਦਾ ਦਿਨ ਪੰਜਾਬੀਆਂ ਲਈ ਭਾਰੀ ਅਹਿਮੀਅਤ ਰੱਖਦਾ ਹੈ ਕਿਉਂਕਿ ਸੰਨ 2004 ਨੂੰ ਇਸੇ ਦਿਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਨੇ ਇਕਸੁਰ ਹੋ ਕੇ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸੰਬੰਧਿਤ ‘ਪੰਜਾਬ ਸਮਝੌਤਿਆਂ ਦਾ ਖ਼ਾਤਮਾ ਕਾਨੂੰਨ 2004’ ਪਾਸ ਕੀਤਾ ਸੀ। ਇਸ ਕਾਨੂੰਨ ਨੂੰ ਲੈ ਕੇ ਸਾਰੇ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।