Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 8, 2018

March 8, 2018

ਚੰਡੀਗੜ੍ਹ: ਦੋਆਬਾ ਇਲਾਕੇ ਵਿਚ ਬਿਜਲੀ ਵਿਭਾਗ ਦੇ ਵੱਡੇ ਡਿਫਾਲਟਰਾਂ ਦੀ ਸੂਚੀ ਵਿਚ ਪੰਜਾਬ ਸਰਕਾਰ ਦੇ ਸਰਕਾਰੀ ਮਹਿਕਮਿਆਂ ਨੇ ਮੱਲ ਮਾਰੀ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟੇਡ ਦੇ ਉੱਤਰੀ ਜ਼ੋਨ, ਜਿਸ ਵਿਚ ਕਪੂਰਥਲਾ, ਜਲੰਧਰ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ ਜ਼ਿਲ੍ਹੇ ਸ਼ਾਮਿਲ ਹਨ, ਇੱਥੇ ਸਰਕਾਰੀ ਮਹਿਕਮਿਆਂ ਸਿਰ ਬਿਜਲੀ ਖਰਚਿਆਂ ਦੀ 153 ਕਰੋੜ ਰੁਪਏ ਦੀ ਦੇਣਦਾਰੀ ਬਾਕੀ ਹੈ। ਪ੍ਰਾਪਤ ਵੇਰਵਿਆਂ […]

ਸੀਰੀਆ ਸਮੇਤ ਪੂਰੇ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਮੌਜੂਦ ਸਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਮੂਲ ਮੰਤਰ, ਗੁਰ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
ਵਿਵਾਦ ਇਕ ਤਰ੍ਹਾਂ ਦੇ ਵਾ ਵਰੋਲੇ ਹੀ ਹੁੰਦੇ ਹਨ ਜੋ ਅਕਸਰ ਕੱਖਾਂ ਨੂੰ ਬੜੀ ਉਪਰ ਚੁੱਕ ਕੇ ਲੈ ਜਾਂਦੇ ਹਨ। ਏਨੇ ਉਚ ਹੋਏ ਕੱਖਾਂ ਨੂੰ ਲੋਕ ਚਾਅ ਜਾਂ ਸ਼ਰਧਾ ਨਾਲ ਨਹੀਂ ਵੇਖਦੇ ਹੁੰਦੇ ਸਗੋਂ ਉਹਨਾਂ ਦੀ ਖਿਚ ਤਾਂ ਇਹ ਵੇਖਣ ਵਿੱਚ ਹੁੰਦੀ ਹੈ ਕਿ ਵੇਖੀਏ ਮੁੜ ਇਹ ਕੱਖ ਕਿਥੇ ਕੁ ਡਿੱਗਦਾ ਹੈ।ਕਈਆਂ ਨੇ ਤਾਂ ਉਹਨਾਂ ਡਿੱਗੇ ਹੋਏ ਕੱਖਾਂ ਤੇ ਪੈਰ ਧਰਕੇ ਉਹੋ ਸਕੂਨ ਹਾਸਲ ਕਰਨਾ ਹੁੰਦਾ ਏ ਜੋ ਉਹਨਾਂ ਕੱਖਾਂ ਨੇ ਉਚੇ ਉਡਣ ਵੇਲੇ ਮਹਿਸੂਸ ਕੀਤਾ ਸੀ।
ਸੁਖਬੀਰ ਬਾਦਲ ਨੂੰ ਭੇਜੇ ਪੱਤਰ ’ਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ (ਸੁਖਬੀਰ ਬਾਦਲ) ਵੱਲੋਂ ਭੇਜੇ ਗਏ ਪਹਿਲੇ ਪੱਤਰ ਦੇ ਸਾਰ ਤੋਂ ਜਾਪਦਾ ਹੈ ਕਿ ਉਹ ਗੂੜ੍ਹੀ ਸਾਜ਼ਿਸ਼ ਤੋਂ ਜਾਣੂ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਹੁਣ 16 ਮਾਰਚ ਤਕ ਜਵਾਬ ਦੇਣ ਦਾ ਸਮਾਂ ਦਿੱਤਾ ਹੈ।
ਅਰੁੰਧਤੀ ਰਾਏ ਜੂਨ ਮਹੀਨੇ ਬਰਤਾਨੀਆ ‘ਚ ਸਾਹਿਤਕ ਅਨੁਵਾਦ ਬਾਰੇ ਲੈਕਚਰ ਵੀ ਦੇਵੇਗੀ। ‘ਵਕਤ ਕੀ ਆਹਟ’ ਨਾਂ ਹੇਠ ਕਰਾਏ ਗਏ ਸਮਾਗਮ ‘ਚ ਰਾਏ ਨੇ ਕਿਹਾ ਕਿ ਉਹ ਆਪਣੇ ਲੇਖਾਂ ਬਾਰੇ ਬਹਿਸ ਕਰ ਸਕਦੀ ਹੈ, ਪਰ ਨਾਵਲਾਂ ਬਾਰੇ ਨਹੀਂ ਕਿਉਂਕਿ ਨਾਵਲ ਵਿੱਚ ਸੱਚ ਦਾ ਦਾਅਵਾ ਲੇਖਕ ਵੱਲੋਂ ਨਹੀਂ ਕੀਤਾ ਜਾਂਦਾ ਬਲਕਿ ਇਹ ਪਾਠਕ ਵੱਲੋਂ ਮਹਿਸੂਸ ਕੀਤਾ ਜਾਂਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।