Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 13, 2018

March 13, 2018

ਅੰਮ੍ਰਿਤਸਰ: (ਨਰਿੰਦਰ ਪਾਲ ਸਿੰਘ): ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਬੁੱਤ ਤੋˆ ਪਰਦਾ ਹਟਾ ਕੇ ਲੋਕ ਸਮਰਪਣ ਕੀਤਾ ਅਤੇ ਜਲਿਆਂਵਾਲੇ ਬਾਗ ਵਿਚ ਅੰਗਰੇਜ਼ ਹਕੂਮਤ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਅੰਤਰਰਾਸ਼ਟਰੀ ਸਰਬ ਕੰਬੋਜ ਸਮਾਜ ਵਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ […]

ਕਾਠਮਾਂਡੂ: ਨੇਪਾਲ ਦੀ ਪਹਿਲੀ ਔਰਤ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੂੰ ਅੱਜ ਦੁਬਾਰਾ ਫੇਰ ਦੂਜੀ ਵਾਰ ਰਾਸ਼ਟਰਪਤੀ ਅਹੁਦੇ ਲਈ ਚੁਣ ਲਿਆ ਗਿਆ। ਭੰਡਾਰੀ ਨੇ ਨੇਪਾਲੀ ਕਾਂਗਰਸ ਦੀ ਆਗੂ ਕੁਮਾਰੀ ਲਕਸ਼ਮੀ ਰਾਏ ਨੂੰ ਵੱਡੇ ਫਰਕ ਨਾਲ ਇਸ ਚੋਣ ਵਿਚ ਹਰਾਇਆ। 56 ਸਾਲਾ ਭੰਡਾਰੀ ਦੇ ਸਮਰਥਨ ਵਿਚ ਨੇਪਾਲ ਦੇ ਸੱਤਾਧਾਰੀ ਖੱਬੇਪੱਖੀ ਗਠਜੋੜ ਸੀਪੀਐਨ-ਯੂਐਮਐਲ ਅਤੇ ਸੀਪੀਐਨ (ਮਾਓਇਸਟ ਸੈਂਟਰ), ਸੰਘੀਆ […]

ਦਿੱਲੀ: ਭਾਰਤ ਦੀ ਉੱਚ ਅਦਾਲਤ (ਸੁਪਰੀਮ ਕੋਰਟ) ਨੇ ਅੱਜ ਇਕ ਅਹਿਮ ਫੈਂਸਲਾ ਸੁਣਾਉਂਦਿਆਂ ਕਿਹਾ ਹੈ ਕਿ ਜਦੋਂ ਤਕ ਅਧਾਰ ਕਾਰਡ ਦੇ ਮਸਲੇ ‘ਤੇ ਚੱਲ ਰਹੇ ਕੇਸ ਦਾ ਆਖਰੀ ਫੈਂਸਲਾ ਅਦਾਲਤ ਵਲੋਂ ਨਹੀਂ ਸੁਣਾਇਆ ਜਾਂਦਾ ਉਸ ਸਮੇਂ ਤਕ ਅਧਾਰ ਅੰਕ (ਅਧਾਰ ਨੰਬਰ) ਨੂੰ ਬੈਂਕ ਖਾਤੇ, ਮੋਬਾਈਲ ਫੋਨ ਜਾ ਹੋਰ ਕਿਸੇ ਵੀ ਸੇਵਾ ਨਾਲ ਜੋੜਨਾ ਜਰੂਰੀ ਨਹੀਂ […]

ਅੰਮ੍ਰਿਤਸਰ: ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਸਮੇਂ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਰਾਜਨਾਥ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ […]

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ-ਚਰਚਾ ਗਰੁੱਪ ‘ਸੱਥ’ ਵਲੋਂ ਪੰਜਾਬ ਵਿਚ ਵਧ ਰਹੀ ਗੈਂਗਵਾਦ ਦੀ ਸਮੱਸਿਆ ਬਾਰੇ ਕਰਵਾਈ ਗਈ ਵਿਚਾਰ ਚਰਚਾ ਵਿਚ ਭਾਈ ਮਨਧੀਰ ਸਿੰਘ ਵਲੋਂ ਆਪਣੇ ਵਿਚਾਰ ਰੱਖੇ ਗਏ। ਪੂਰਾ ਭਾਸ਼ਣ ਤੁਸੀਂ ਇਸ ਵੀਡੀਓ ਵਿਚ ਵੇਖ ਸਕਦੇ ਹੋ।

ਸੁਕਮਾ: ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਅੱਜ ਨਕਸਲੀਆਂ ਵਲੋਂ ਕੀਤੇ ਹਮਲੇ ਵਿਚ ਭਾਰਤੀ ਦੀ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ) ਦੇ 9 ਜਵਾਨਾਂ ਦੀ ਮੌਤ ਦੀ ਖ਼ਬਰ ਹੈ। ਹਮਲੇ ਵਿਚ ਸੀ.ਆਰ.ਪੀ.ਐਫ ਦੇ ਮਾਈਨ ਸੁਰੱਖਿਅਤ ਵਾਹਨ ਨੂੰ ਉਡਾ ਦਿੱਤਾ ਗਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਤੋਂ ਇਲਾਵਾ 6 ਭਾਰਤੀ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਖਬਰ […]

ਚੰਡੀਗੜ੍ਹ: ਦਲ ਖਾਲਸਾ ਵਲੋ ਸਿੱਖ ਜਰਨੈਲ ਬਾਬਾ ਬਘੇਲ ਸਿੰਘ ਦੀ ਅਗਵਾਈ ਵਿਚ ਮਾਰਚ 1783 ਵਿਚ ਦਿੱਲੀ ਦੇ ਇਤਿਹਾਸਿਕ ਲਾਲ ਕਿਲ੍ਹੇ ਤੇ ਖਾਲਸਈ ਨਿਸ਼ਾਨ ਸਾਹਿਬ ਝਲਾਉਣ ਦੀ ਮਾਣਮੱਤੀ ਘਟਨਾ ਦੀ ਯਾਦ ਵਿੱਚ 15 ਮਾਰਚ ਨੂੰ 11 ਵਜੇ ਗੁਰਦੁਆਰਾ ਸਿੰਘ ਸਭਾ ਪਿੱਪਲਾਵਾਲਾ ਹੁਸ਼ਿਆਰਪੁਰ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਾਰੇ ਦੱਸਦਿਆਂ ਦਲ ਖਾਲਸਾ ਦੇ ਕੌਮੀ ਜਥੇਬੰਦਕ […]

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਅੱਜ ਲਾਅ ਔਡੀਟੋਰੀਅਮ ਵਿਚ ‘ਅੱਜ ਦੀ ਔਰਤ: ਸਮਾਜਿਕ ਸ਼ਰਮਾਂ, ਨਾਬਰਾਬਰੀ ਅਤੇ ਫੈਸਲਿਆਂ ਵਿਚ ਭਾਈਵਾਲੀ’ ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਡਾ. ਹਰਸ਼ਿੰਦਰ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਭਾਸ਼ਣ ਵਿਚ ਡਾ. ਹਰਸ਼ਿੰਦਰ ਕੌਰ ਨੇ ਔਰਤਾਂ ‘ਤੇ ਹੁੰਦੇ ਤਸ਼ੱਦਦਾਂ ਨੂੰ ਬਿਆਨ ਕਰਦਿਆਂ […]

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮਾਝਾ-ਦੋਆਬਾ ਜੋਨ ਦੇ ਅੰਮ੍ਰਿਤਸਰ ਸਥਿਤ ਦਫਤਰ ਵਿਖੇ ਹੋਈ ਚੋਰੀ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੱਡੀ ਸਾਜਿਸ਼ ਦੱਸਿਆ ਹੈ। ਮੀਡੀਆ ਦੇ ਨਾਂ ਜਾਰੀ ਹੋਏ ਬਿਆਨ ਵਿਚ ਕਿਹਾ ਗਿਆ ਹੈ ਕਿ, “ਦਫ਼ਤਰ ਵਿਚੋਂ ਜਿੰਦਰੇ ਤੋੜਕੇ ਕੰਪਿਊਟਰ, ਸੀ.ਸੀ.ਟੀ.ਵੀ. ਕੈਮਰੇ, ਹਾਰਡ ਡਿਸਕਾਂ ਤੇ ਹੋਰ ਪਾਰਟੀ ਨਾਲ ਸੰਬੰਧਤ ਗੁਪਤ ਦਸਤਾਵੇਜ਼ ਚੋਰੀ ਕੀਤੇ ਗਏ […]

ਮੁੰਬਈ: ਮਹਾਰਾਸ਼ਟਰ ਵਿਚ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਸੰਘਰਸ਼ ਬੀਤੇ ਕੱਲ੍ਹ ਸਰਕਾਰ ਵਲੋਂ ਬਹੁਤੀਆਂ ਮੰਗਾਂ ਮੰਨ ਲਏ ਜਾਣ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਖਤਮ ਕਰ ਦਿੱਤਾ ਗਿਆ ਹੈ। ਆਲ ਇੰਡੀਆ ਕਿਸਾਨ ਸਭਾ ਦੇ ਨਾਂ ਹੇਠ ਸ਼ੁਰੂ ਕੀਤੇ ਇਸ ਸੰਘਰਸ਼ ਵਿਚ ਹਜ਼ਾਰਾਂ ਕਿਸਾਨ 6 ਦਿਨਾਂ ਦਾ ਪੈਦਲ ਮਾਰਚ ਕਰਦਿਆਂ ਮੁੰਬਈ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।