ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਤਾਣਾ ਵਿੱਚ ਨਾਕਾ ਲਾ ਕੇ ਪੰਜਾਬ ਪੁਲੀਸ ਦੇ ਸਾਬਕਾ ਡੀਐੱਸਪੀ, ਡੇਰੇ ਦੇ ਮੁਖੀ ਅਤੇ ਇੱਕ ਹੋਰ ਵਿਅਕਤੀ ਨੂੰ 15 ਕਿੱਲੋ ਅਫ਼ੀਮ (ਤਰਲ) ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਅਨੁਸਾਰ ਉਕਤ ਮੁਲਜ਼ਮਾਂ ਕੋਲੋਂ ਰਿਵਾਲਵਰ ਵੀ ਬਰਾਮਦ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਦੀ ਕਾਰ ਵੀ ਕਬਜ਼ੇ ਵਿੱਚ ਲਈ ਗਈ ਹੈ।