Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 27, 2018

March 27, 2018

ਪੰਜਾਬ ਦੇ ਦਰਿਆਈ ਪਾਣੀਆਂ ਦੇ ਕੁਦਰਤੀ ਵਹਾਅ ਨੂੰ ਬਦਲਣ ਦੀਆਂ ਭਾਰਤੀ ਸਾਜਿਸ਼ਾਂ ਦਾ ਅੱਜ ਇਕ ਹੋਰ ਵੱਡਾ ਸੰਕੇਤ ਮਿਲਿਆ ਜਦੋਂ ਹਰਿਆਣਾ ਦੇ ਰੋਹਤਕ ਵਿਚ ਐਗਰੀ ਲੀਡਰਸ਼ਿਪ ਸਮਿਟ 2018 ਨੂੰ ਸੰਬੋਧਨ ਕਰਦਿਆਂ ਭਾਰਤ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਭਾਰਤ ਸਰਕਾਰ ਪਾਕਿਸਤਾਨ ਨੂੰ ਜਾਂਦੇ ਦਰਿਆਵਾਂ ਦਾ ਪਾਣੀ ਉਤਰਾਖੰਡ ਵਿਚ ਤਿੰਨ ਵੱਡੇ ਡੈਮ ਬਣਾ ਕੇ ਯਮੁਨਾ ਦਰਿਆ ਵਿਚ ਪਾਉਣ ਤੋਂ ਬਾਅਦ ਹਰਿਆਣੇ ਅਤੇ ਰਾਜਸਥਾਨ ਤਕ ਲਿਆਂਦਾ ਜਾਵੇਗਾ।
ਪੰਜਾਬ ਵਿਧਾਨ ਸਭਾ ਵਿਚ ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਖ-ਵੱਖ ਪੜਾਵਾਂ ਵਿਚ ਪੰਜਾਬ ਦੇ 18 ਤੋਂ 35 ਸਾਲ ਦੇ ਨੌਜਵਾਨਾਂ ਨੂੰ ਜਿਹਨਾਂ ਦੇ ਪਰਿਵਾਰਾਂ ਦੀ ਸਾਲਾਨਾ ਆਮਦਨ 6 ਲੱਖ ਤਕ ਹੈ ਤੇ ਜੋ ਦਸਵੀਂ ਪਾਸ ਹਨ, ਸਮਾਰਟ ਫੋਨ ਦਵੇਗੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਬੰਦ ਕੀਤੀਆਂ ਗਈਆਂ ਵਿਦਿਆਰਥੀ ਚੋਣਾਂ ਅਗਲੇ ਵਿਦਿਅਕ ਵਰ੍ਹੇ ਤੋਂ ਅਧਿਕਾਰਤ ਤੌਰ ‘ਤੇ ਦੁਬਾਰਾ ਫੇਰ ਸ਼ੁਰੂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਚੋਣਾਂ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ […]

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਹੁਕਮਰਾਨਾਂ ਸਮੇਤ ਸਮੂਹ ਧਿਰਾਂ ਨੇ ਦਲਿਤਾਂ ਦੇ ਮੁੱਦੇ ’ਤੇ ਇਕਸੁਰ ਹੁੰਦਿਆਂ ਐੱਸਸੀ ਅਤੇ ਐੱਸਟੀ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਮੁੱਦੇ ਉਪਰ ਸਰਬਸੰਮਤੀ ਨਾਲ ਮਤਾ ਪਾਸ ਕੀਤਾ, ਜੋ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ। ਦੂਜੇ ਪਾਸੇ ਆਮ ਆਦਮੀ ਪਾਰਟੀ (‘ਆਪ’) ਦੇ ਵਿਧਾਇਕਾਂ ਨੇ ਦਲਿਤਾਂ ਦੇ ਮੁੱਦੇ ਉਪਰ ਹਾਊਸ ਵਿੱਚ ਨਾਅਰੇਬਾਜ਼ੀ ਕਰਨ ਉਪਰੰਤ ਵਾਕਆਊਟ ਕਰਕੇ ਰੋਸ ਪ੍ਰਗਟ ਕੀਤਾ।
ਕੋਬਰਾਪੋਸਟ ਨਾਮੀਂ ਇਕ ਸੰਸਥਾ ਵਲੋਂ ਇਕ ਸਟਿੰਗ ਜਾਰੀ ਕਰਦਿਆਂ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਦੇ 17 ਵੱਡੇ ਮੀਡੀਆ ਅਦਾਰੇ ਪੈਸੇ ਲੈ ਕੇ ਸਮਾਜ ਵਿਚ ਵੰਡੀਆਂ ਪਾਉਣ ਵਾਲੀਆਂ ਖਬਰਾਂ ਚਲਾਉਣ ਲਈ ਤਿਆਰ ਹੋ ਗਏ ਸਨ। ਜਾਰੀ ਕੀਤੀ ਗਈ ਵੀਡੀਓ ਵਿਚ ਇਕ ਅੰਡਰਕਵਰ ਪੱਤਰਕਾਰ ਇਹਨਾਂ ਮੀਡੀਆ ਅਦਾਰਿਆਂ ਦੇ ਉੱਚ ਅਧਿਕਾਰੀਆਂ ਜਾ ਮਾਲਕਾਂ ਨਾਲ ਗੱਲਬਾਤ ਕਰਦਾ ਨਜ਼ਰ ਆ ਰਿਹਾ ਹੈ ਤੇ ਉਪਰੋਕਤ ਖ਼ਬਰਾਂ ਨੂੰ ਚਲਾਉਣ ਲਈ ਇਹ ਲੋਕ ਬਿਨ੍ਹਾ ਕਿਸੇ ਬਿਲ ਤੋਂ ਨਗਦ ਰਾਸ਼ੀ ਲੈਣ ਲਈ ਵੀ ਰਜ਼ਾਮੰਦ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।