Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 29, 2018

March 29, 2018

ਅੰਮ੍ਰਿਤਸਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਪੈਦਾ ਹੋਏ ਸਿੱਖ ਰੋਹ ਅੱਗੇ ਝੁਕਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਨਾਨਕ ਸ਼ਾਹ ਫਕੀਰ ਦੀ ਰਿਲੀਜ਼ ਉੱਤੇ ਰੋਕ ਲਾਉਣ ਲਈ ਕਿਹਾ ਹੈ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਇਕ ਬਿਆਨ ਰਾਹੀਂ ਕਿਹਾ ਹੈ ਕਿ ਫ਼ਿਲਮ ਨਾਨਕਸ਼ਾਹ ਫਕੀਰ ਨੂੰ ਓਨਾ ਚਿਰ ਰਿਲੀਜ ਨਹੀਂ […]

"ਨਾਨਕ ਸ਼ਾਹ ਫਕੀਰ" ਨਾਮੀ ਵਿਵਾਦਿਤ ਫਿਲਮ ਇਕ ਵਾਰ ਫੇਰ ਚਰਚਾ ਵਿਚ ਹੈ ਕਿਉਂਕਿ ਫਿਲਮ ਦੇ ਨਿਰਮਾਤਾ ਨੇ ਸਿੱਖ ਜਗਤ ਦੇ ਰੋਹ ਨੂੰ ਅੱਖੋਂ-ਪਰੋਖੇ ਕਰਦਿਆਂ ਇਸ ਫਿਲਮ ਨੂੰ ਦੁਬਾਰਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਵਾਰ ਫਿਲਮ ਨਿਰਮਾਤਾ ਨੂੰ ਭਾਰਤੀ ਰਾਜਸੀ ਤੰਤਰ ਦੇ ਕਾਬੂ ਹੇਠ ਵਿਚਰਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਹਿ ਦਿੱਤੀ ਜਾ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਜਗਤ ਦਾ ਰੋਸ ਸਹੇੜਨ ਦੀ ਪੂਰੀ ਤਿਆਰੀ ਵਿਚ ਨਜ਼ਰ ਆ ਰਹੀ ਹੈ।
ਭਾਰਤ ਦੀ ਰਾਜ ਸਭਾ ਵਿਚ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿਚ ਭਾਰਤ ਅੰਦਰ ਹੋਈ ਫਿਰਕੂ ਹਿੰਸਾ ਵਿਚ 300 ਦੇ ਕਰੀਬ ਲੋਕ ਮਾਰੇ ਗਏ ਹਨ। ਅੰਕੜਿਆਂ ਅਨੁਸਾਰ ਸਿਰਫ ਸਾਲ 2017 ਵਿਚ ਹੀ 100 ਤੋਂ ਵੱਧ ਲੋਕ ਫਿਰਕੂ ਹਿੰਸਾ ਵਿਚ ਮਾਰੇ ਗਏ ਹਨ।

ਚੰਡੀਗੜ੍ਹ: ਸੀਬੀਆਈ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਤੇ ਤਿੰਨ ਹੋਰਨਾਂ ਖ਼ਿਲਾਫ਼ ਲੁਕਆਊਟ ਸਰਕੁਲਰ ਜਾਰੀ ਕੀਤਾ ਹੈ। ਇਹ ਚਾਰੇ ਜਣੇ ਸਿੰਭੌਲੀ ਖੰਡ ਮਿੱਲ ਵੱਲੋਂ 110 ਕਰੋੜ ਰੁਪਏ ਦਾ ਕਰਜ਼ਾ ਨਾ ਮੋੜੇ ਜਾਣ ਦੇ ਮਾਮਲੇ ਵਿੱਚ ਮੁਲਜ਼ਮ ਹਨ। ਜਿਨ੍ਹਾਂ ਤਿੰਨ ਹੋਰਨਾਂ ਦੇ ਨਾਂ ਦਾ ਸਰਕੁਲਰ ਜਾਰੀ ਹੋਇਆ ਹੈ, ਉਨ੍ਹਾਂ ਵਿੱਚ ਖੰਡ ਮਿੱਲ […]

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਮਹੀਨੇ ਇੰਗਲੈਂਡ ਦੌਰੇ ਦੌਰਾਨ ਸਿੱਖਾਂ ਵਲੋਂ ਵੱਡੇ ਪੱਧਰ 'ਤੇ ਮੋਦੀ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਸਿੱਖ ਫੈਡਰੇਸ਼ਨ ਯੂ.ਕੇ ਵਲੋਂ ਜਾਰੀ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ ਅੱਧ ਅਪ੍ਰੈਲ ਵਿਚ ਲੰਡਨ 'ਚ ਹੋਣ ਜਾ ਰਹੀ 53 ਕਾਮਨਵੈਲਥ ਦੇਸ਼ਾਂ ਦੀ ਬੈਠਕ ਦੌਰਾਨ ਹਜ਼ਾਰਾਂ ਸਿੱਖ ਲੰਡਨ ਵਿਚ ਇਕੱਤਰ ਹੋਣਗੇ।

ਦਿੱਲੀ: ਕਾਂਗਰਸ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮਹਾਰਾਜਾ ਦਲੀਪ ਸਿੰਘ ਦੀਆਂ ਇੰਗਲੈਂਡ ਪਈਆਂ ਅਸਥੀਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ। ਪੰਜਾਬ ਨਾਲ ਸਬੰਧਤ ਬਾਜਵਾ ਨੇ ਅੱਜ ਪ੍ਰਧਾਨ ਮੰਤਰੀ ਨਾਲ ਇਸ ਸਬੰਧ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਮੋਦੀ ਨੂੰ ਕਿਹਾ ਕਿ ਮਹਾਰਾਜੇ ਦੀਆਂ ਅਸਥੀਆਂ […]

ਓਟਾਵਾ: ਕੈਨੇਡਾ ਵਿੱਚ ਸਿੱਖ ਉੱਤੇ ਇਕ ਹੋਰ ਨਸਲੀ ਹਮਲੇ ਦੀ ਖਬਰ ਹੈ। ਕੈਨੇਡਾ ਦੇ ਓਟਾਵਾ ਵਿੱਚ ਦੋ ਗੋਰਿਆਂ ਨੇ ਇੱਕ ਸਿੱਖ ਦੀ ਖਿੱਚ ਧੂਹ ਕਰਦਿਆਂ ਉਸ ਦੀ ਦਸਤਾਰ ਪਾੜ ਦਿੱਤੀ। ਹਮਲਾਵਰਾਂ ਨੇ ਚਾਕੂ ਵਿਖਾ ਦੇ ਉਸ ਨੂੰ ਡਰਾਇਆ ਧਮਕਾਇਆ ਤੇ ਉਸ ਖ਼ਿਲਾਫ਼ ਨਸਲੀ ਟਿੱਪਣੀਆਂ ਵੀ ਕੀਤੀਆਂ। ਸੀਬੀਸੀ ਦੀ ਰਿਪੋਰਟ ਮੁਤਾਬਕ ਦੋਵੇਂ ਗੋਰੇ ਹਮਲਾਵਰ 20 ਸਾਲ ਦੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।