Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 1, 2018

April 1, 2018

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਵਿਚ ਮੁਲਾਜ਼ਮਾਂ ਦੀ ਭਰਤੀ ਵਿਚ ਬੇਨਿਯਮੀਆਂ ਦਾ ਦੋਸ਼ ਲਾਉਣ ਬਾਅਦ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵਲੋਂ ਉਪਰੋਕਤ ਮੁਲਾਜ਼ਮਾਂ ਦੀ ਹਾਜ਼ਰੀ ਬੰਦ ਕਰ ਦਿੱਤੇ ਜਾਣ ਬਾਅਦ ਅੱਜ ਪ੍ਰੋ. ਬਡੂੰਗਰ ਨੇ ਇਸ ਸਬੰਧੀ ਆਪਣਾ ਪੱਖ ਰਖਦਿਆਂ ਕਿਹਾ ਕਿ ਸ਼੍ਰੋ. ਗੁ. ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਬੰਧ ਵਲੋਂ ਮੇਰੇ ਨਿਰੋਲ ਗੁਰਸਿੱਖੀ ਅਤੇ ਇਮਾਨਦਾਰੀ ਵਾਲੇ ਅਕਸ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਸੱਚਾਈ ਖਾਲਸਾ ਪੰਥ ਸਾਹਮਣੇ ਲਿਆਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਦੋ ਸਾਬਕਾ ਜਾਂ ਮੌਜੂਦਾ ਸਿੱਖ ਜੱਜ ਸਾਹਿਬਾਨ ਦੀ ਕਮੇਟੀ ਪਾਸੋਂ ਪੂਰੀ ਪੜਤਾਲ ਕਰਵਾਈ ਜਾਵੇ।

ਚੰਡੀਗੜ੍ਹ: ਐਸ.ਸੀ/ਐਸ.ਟੀ ਕਾਨੂੰਨ ਵਿਚ ਕੀਤੀਆਂ ਜਾ ਰਹੀਆਂ ਤਰਮੀਮਾਂ ਦੇ ਵਿਰੋਧ ਵਿਚ ਕੱਲ੍ਹ 2 ਅਪ੍ਰੈਲ ਨੂੰ ਕੀਤੇ ਜਾ ਰਹੇ ਭਾਰਤ ਬੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 01 ਅਪ੍ਰੈਲ, 2018 ਦੀ ਬਜਾਏ 02 ਅਪ੍ਰੈਲ, 2018 (ਦਿਨ ਸੋਮਵਾਰ) ਨੂੰ ਬੈਂਕਾਂ ਅਤੇ ਵਿਤੀ ਅਦਾਰੇ/ਸੰਸਥਾਵਾਂ ਵਿਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਅਧੀਨ ਬੈਂਕ ਹਾਲੀਡੇ (ਸਲਾਨਾ ਅਕਾਉਂਟ ਕਲੋਜਿੰਗ) […]

ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਰਹੂਮ ਸਿੱਖ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਸਿੱਧੇ ਤੌਰ 'ਤੇ ਬਾਦਲ ਪਰਵਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਨਿਜੀ ਹਿੱਤਾਂ ਲਈ ਜਥੇਦਾਰ ਟੌਹੜਾ ਉਪਰ ਝੂਠੇ ਦੋਸ਼ ਲਾ ਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਪਦ ਤੋਂ ਲਾਹ ਕੇ ਅਜਿਹੇ ਹਾਲਾਤ ਪੈਦਾ ਕੀਤੇ ਕਿ ਉਹ ਇਨ੍ਹਾਂ ਝੂਠੇ ਦੋਸ਼ਾਂ ਨੂੰ ਜਥੇਦਾਰ ਟੌਹੜਾ ਸਹਾਰ ਨਾ ਸਕੇ ਅਤੇ ਇਹੋ ਉਨ੍ਹਾਂ ਦੀ ਮੌਤ ਦਾ ਕਾਰਨ ਬਣੇ।

ਅੰਮ੍ਰਿਤਸਰ: ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੀ ਅਗਵਾਈ ‘ਚ ਪੰਥ ਦਰਦੀ ਸਿੱਖ ਨੌਜਵਾਨਾਂ ਦੀ ਹੋਈ ਇਕੱਤਰਤਾ ਦੌਰਾਨ ਨਾਨਕ ਸ਼ਾਹ ਫਕੀਰ ਫਿਲਮ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਗਈ ਅਤੇ ਫਿਲਮ ਉੱਤੇ ਪੱਕੀ ਰੋਕ ਲਗਾਉਣ ਸਬੰਧੀ ਆਵਾਜ ਬੁਲੰਦ ਕੀਤੀ ਗਈ ਹੈ। ਨੌਜਵਾਨਾਂ ਨੇ ਕਿਹਾ ਕਿ ਸਿੱਖ ਧਰਮ ਦੇ ਸਿਧਾਂਤਾਂ ਨਾਲ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਆਲੂ ਤੇ ਮੱਕੀ ਤੋਂ ਬਣੇ ਹੋਏ ਈਕੋ ਫਰੈਂਡਲੀ ਅਤੇ ਗਲਣਸ਼ੀਲ ਲਿਫਾਫਿਆਂ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਨੇ ਪਲਾਸਟਿਕ ਤੋਂ ਬਣੇ ਲਿਫਾਫੇ ਬੰਦ ਕਰਨ ਦਾ ਫੈਸਲਾ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਲਿਆ, ਜਿਸ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਹਾਇਤਾ ਨਾਲ ਲਾਗੂ ਕੀਤਾ ਗਿਆ ਹੈ।
ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਘਿਰੀ ਧਾਰਮਿਕ ਫਿਲਮ 'ਨਾਨਕ ਸ਼ਾਹ ਫਕੀਰ' ਨੂੰ ਲੈਕੇ ਸੰਗਤਾਂ ਵਿੱਚ ਕਾਫੀ ਰੋਹ ਪਾਇਆ ਜਾ ਰਿਹਾ ਹੈ।ਇਸ ਸਬੰਧ ਪਤੱਰਕਾਰਾਂ ਨਾਲ ਗੱਲਬਾਤ ਕਰਦੇ ਗੁਰੂ ਮਾਨਿਉ ਗ੍ਰੰਥ ਸੇਵਾ ਸੋਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਦਸਿਆਂ ਕਿ ਆਗਾਮੀ 13 ਤਾਰੀਖ ਨੂੰ ਰੀਲੀਜ ਹੋਣ ਜਾ ਰਹੀ ਫਿਲਮ ਤੇ ਪਾਬੰਦੀ ਲਗਾਣੀ ਚਾਹੀਦੀ ਹੈ, ਕਿਉਕਿ ਇਸ ਫਿਲਮ ਦੇ ਕਈ ਸੀਨਾਂ ਵਿੱਚ ਸਿੱਖ ਸਿਧਾਂਤਾਂ ਨਾਲ ਖਿਲਵਾੜ ਕੀਤਾ ਗਿਆ ਹੈ।

ਚੰਡੀਗੜ੍ਹ: ਦੱਖਣ ਵਿਚ ਪਾਣੀ ਦੀ ਵੰਡ ਨੂੰ ਲੈ ਕੇ ਚਲ ਰਹੇ ਟਕਰਾਅ ਦਰਮਿਆਨ ਤਾਮਿਲ ਨਾਡੂ ਦੀ ਡੀ.ਐਮ.ਕੇ ਪਾਰਟੀ ਨੇ 5 ਅਪ੍ਰੈਲ ਨੂੰ ਸੂਬਾ ਪੱਧਰੀ ਬੰਦ ਦਾ ਐਲਾਨ ਕੀਤਾ ਹੈ। ਕਾਵੇਰੀ ਦਰਿਆ ਦੇ ਪਾਣੀ ਦੀ ਵੰਡ ਲਈ ਕਾਵੇਰੀ ਮੈਨੇਜਮੈਂਟ ਬੋਰਡ ਨਾ ਬਣਾਉਣ ਕਾਰਨ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਡੀ.ਐਮ.ਕੇ ਦੇ ਮੁਖੀ ਐਮ.ਕੇ ਸਟਾਲਿਨ ਨੂੰ ਅੱਜ […]

ਸੀ.ਬੀ.ਐਸ.ਈ ਪੇਪਰ ਲੀਕ ਮਾਮਲੇ ਵਿਚ ਦਿੱਲੀ ਕਰਾਈਮ ਬਰਾਂਚ ਨੇ ਅੱਜ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਵਿਚ 2 ਦਿੱਲੀ ਦੇ ਬਵਾਨਾ ਇਲਾਕੇ ਵਿਚ ਸਥਿਤ ਇਕ ਨਿਜੀ ਸਕੂਲ ਦੇ ਅਧਿਆਪਕ ਹਨ। ਪੁਲਿਸ ਨੇ ਦੱਸਿਆ ਕਿ ਇਸ ਗ੍ਰਿਫਤਾਰੀਆਂ 12ਵੀਂ ਜਮਾਤ ਦੇ ਇਕਨਾਮਿਕਸ ਪੇਪਰ ਲੀਕ ਦੇ ਸਬੰਧ ਵਿਚ ਕੀਤੀਆਂ ਗਈਆਂ ਹਨ।
ਇੱਥੇ ਪਠਾਨਕੋਟ ਚੌਕ ਵਿੱਚ ਗ਼ਦਰੀ ਸ਼ਹੀਦ ਬੰਤਾ ਸਿੰਘ ਸੰਘਵਾਲ ਦੇ ਬੁੱਤ ਨੇੜੇ ਪੁਲ ਦੀ ਕੰਧ ’ਤੇ ਸ਼ਹੀਦ ਬਾਰੇ ਦਿੱਤੀ ਜਾਣਕਾਰੀ ’ਤੇ ਸ਼ਰਾਰਤੀ ਅਨਸਰਾਂ ਨੇ ਪੋਚਾ ਫੇਰ ਦਿੱਤਾ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਢੱਡਾ ਨੇ ਕਿਹਾ ਕਿ ਗ਼ਦਰੀ ਸ਼ਹੀਦ ਬੰਤਾ ਸਿੰਘ ਸੰਘਵਾਲ ਨੇ ਗ਼ਦਰ ਲਹਿਰ ਦੌਰਾਨ 12 ਅਗਸਤ 1915 ਨੂੰ ਲਾਹੌਰ ਸੈਂਟਰਲ ਜੇਲ੍ਹ ਵਿੱਚ ਫਾਂਸੀ ਦਾ ਰੱਸਾ ਚੁੰਮਿਆ ਸੀ।
ਸ਼ਪਸ਼ਟ ਹੈ ਕਿ ਸਿੱਕੇ ਦੀ ਅਪਣੀ ਕੋਈ ਹਸਤੀ ਜਾ ਸੁਹਿਰਦਤਾ ਨਹੀ ਹੈ, ੳਹ ਤਾ ਸਿਰਫ ਲੁਕਵੀਂ ਸਿੱਖ ਵਿਰੋਧੀ ਤਾਕਤ ਦਾ ਪਾਲਿਆ ਸੱਪ ਹੈ, ਜੋ ਪਹਿਲਾ ਤੋ ਹੀ ਅਥਾਹ ਤਣਾਅ 'ਚ ਅਤੇ ਅਪਣੀ ਮੌਲਿਕਤਾ ਤੋ ਦੂਰ ਵਿਚਰ ਰਹੀ ਸਿੱਖ ਮਾਨਸਿਕਤਾ ਨੂੰ ਡੱਸਣਾ ਚਾਹੁੰਦਾ ਹੈ। ਇਸ ਤੋ ਪਹਿਲਾ ਕਿ ਸਿੱਕਾ ਨਾਮੀ ਵਰਮੀ ਚੋ ਅਣਗਿਣਤ ਸਪੋਲੀਏ ਨਿਕਲ ਆਉਣ, ਇਸਦੀ ਸਿਰੀ ਏਥੇ ਹੀ ਫੇਹ ਦੇਣੀ ਵਾਜਬ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।