Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 4, 2018

April 4, 2018

ਚੰਡੀਗੜ੍ਹ: ਕੈਨੇਡਾ ਦੀ ਤੀਜੀ ਸਭ ਤੋਂ ਵੱਡੀ ਫੈਡਰਲ ਪਾਰਟੀ ਨਿਊ ਡੈਮੋਕਰੈਟਿਕ ਪਾਰਟੀ (ਐਨ.ਡੀ.ਪੀ) ਦੇ ਮੁੱਖ ਆਗੂ ਜਗਮੀਤ ਸਿੰਘ ਦੇ ਛੋਟੇ ਭਰਾ ਗੁਰਰਤਨ ਸਿੰਘ ਨੇ ਓਂਟਾਰੀਓ ਸੂਬਾ ਅਸੈਂਬਲੀ ਲਈ ਚੋਣਾਂ ਵਾਸਤੇ ਨੁਮਾਂਇੰਦਗੀ ਦੀ ਚੋਣ ਜਿੱਤ ਲਈ ਹੈ। ਬਰੈਂਪਟਨ ਈਸਟ ਚੋਣ ਹਲਕੇ ਤੋਂ 33 ਸਾਲਾ ਗੁਰਰਤਨ ਸਿੰਘ ਦੀ ਨੁਮਾਂਇੰਦਗੀ ਲਈ ਚੋਣ ਹੋਣ ਤੋਂ ਬਾਅਦ ਉਨ੍ਹਾਂ ਦੇ ਸੈਂਕੜੇ […]

ਅੰਮ੍ਰਿਤਸਰ: ਅੱਜ ਇਥੇ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਤੇ ਰੋਕ ਲਗਾਉਣ ਸਬੰਧੀ ਜਥਾ ਸਿਰਲੱਥ ਖ਼ਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਦਲ ਖ਼ਾਲਸਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਦਮਦਮੀ ਟਕਸਾਲ ਗਤਕਾ ਅਖਾੜਾ ਅਤੇ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। […]

ਪਟਿਆਲਾ: ਸ਼੍ਰੋਮਣੀ ਕਮੇਟੀ ਵੱਲੋਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਹੋਈਆਂ ਭਰਤੀਆਂ ਦੀ ਜਾਂਚ ਰਿਪੋਰਟ ਤੋਂ ਬਾਅਦ 523 ਦੇ ਕਰੀਬ ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ਨਾਲ ਰੋਸ ਲਹਿਰ ਉਠ ਖੜੀ ਹੋਈ ਹੈ, ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਅਤੇ ਫਾਰਗ ਕੀਤੇ ਮੁਲਾਜ਼ਮਾਂ ਦੇ ਹੱਕ ਵਿਚ […]

ਗੁਰਦਾਸਪੁਰ: ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਵਿਚਲੀਆਂ ਆਰ.ਐਸ.ਐਸ ਸ਼ਾਖਾਵਾਂ ਦੀ ਸੁਰੱਖਿਆ ਹੋਰ ਵਧਾ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇੰਟੈਲੀਜੈਂਸ ਬਿਊਰੋ ਦੀਆਂ ਰਿਪੋਰਟਾਂ ਅਨੁਸਾਰ ਪੰਜਾਬ ਵਿਚਲੀਆਂ ਆਰ.ਐਸ.ਐਸ ਦੀਆਂ 900 ਸ਼ਾਖਾਵਾਂ ਦੀ ਸੁਰੱਖਿਆ ਵਧਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਆਰ.ਐਸ.ਐਸ ਦੀਆਂ 30 ਸ਼ਾਖਾਵਾਂ ਹਨ, ਜਦਕਿ ਗੁਆਂਢੀ ਜ਼ਿਲ੍ਹੇ ਪਠਾਨਕੋਟ ਵਿਚ 16 ਸ਼ਾਖਾਵਾਂ […]

ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਰਿਟਾਇਰਡ ਜਸਟਿਸ ਸ. ਅਜੀਤ ਸਿੰਘ ਬੈਂਸ ਅਤੇ 17 ਹੋਰ ਉੱਘੇ ਪੰਜਾਬੀਆਂ ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕਰਕੇ ਪੰਜਾਬ ਮੁੜਗਠਨ ਅੈਕਟ 1966 ਦੀਆਂ ਕੁੱਝ ਧਾਰਾਵਾਂ ਦੇ ਸੰਵਿਧਾਨ ਦੇ ਵਿਰੁੱਧ ਹੋਣ ਨੂੰ ਚਣੌਤੀ ਦਿੱਤੀ ਗਈ। ਆਪਣੇ ਵਕੀਲਾਂ ਰਾਜਵਿੰਦਰ ਸਿੰਘ ਬੈਂਸ, ਲਵਨੀਤ ਠਾਕੁਰ ਅਤੇ ਗੁਰਸ਼ਮਸ਼ੀਰ ਵੜੈਚ ਰਾਹੀਂ […]

ਨਵਾਂਸ਼ਹਿਰ: ਪੰਜਾਬ ਪੁਲਿਸ ਨੇ ਬੰਗਾ ਤੋਂ ਚਾਰ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਨੌਜਵਾਨ ਪਾਕਿਸਤਾਨ ਦੀ ਖੂਫੀਆ ਅਜੈਂਸੀ ਆਈ.ਐਸ.ਆਈ ਨਾਲ ਮਿਲ ਕੇ ਗੜਬੜ ਫੈਲਾਉਣ ਦੀ ਸਾਜਿਸ਼ ਕਰ ਰਹੇ ਸਨ। ਇਹ ਗ੍ਰਿਫਤਾਰੀਆਂ ਉਸ ਕੜੀ ਦਾ ਹੀ ਹਿੱਸਾ ਲੱਗ ਰਹੀਆਂ ਹਨ ਜਿਸ ਵਿਚ ਪੁਲਿਸ ਨੇ ਪਹਿਲਾਂ ਵੀ ਕਈ ਸਿੱਖ ਨੌਜਵਾਨਾਂ […]

ਚੰਡੀਗੜ੍ਹ: ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਆਈਆਂ ਸੱਤ ਕਿਸਾਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਅੱਜ ਇੱਥੇ ਇਕੱਠੇ ਹੋ ਕੇ ਵਿਸ਼ਾਲ ਰੈਲੀ ਕੀਤੀ, ਜਿਸ ’ਚ ਮੁਕੰਮਲ ਕਰਜ਼ਾ ਮੁਆਫ਼ੀ ਤੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਲਈ ਵੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕੀਤੀ ਗਈ ਇਸ ਰੈਲੀ ’ਚ ਹਿੱਸਾ ਲੈਣ ਲਈ […]

ਸਿੱਖ ਕੌਮ ਭਾਰਤੀ ਰਾਜ ਅਤੇ ਸਨਾਤਨੀ ਤਾਕਤਾਂ ਦੇ ਰਾਜਨੀਤਕ ਦਾਬੇ ਦਾ ਸ਼ਿਕਾਰ ਹੈ। ਰਾਜਨੀਤਕ ਦਾਬਾ ਤਿੰਨ ਤਕਨੀਕਾਂ ਰਾਹੀਂ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਪਹਿਲੀ ਤਕਨੀਕ ਫ਼ੌਜੀ ਤਾਕਤ ਅਤੇ ਇਨਾਮ ਦੇਣ ਦੀ ਨੀਤੀ ਰਾਹੀਂ ਵਰਤੋਂ ਵਿਚ ਲਿਆਂਦੀ ਜਾਂਦੀ ਹੈ। ਦੂਜੀ ਤਕਨੀਕ ਦੀ ਵਰਤੋਂ ਕਰਕੇ ਅਧੀਨ ਕੌਮ ਦੇ ਸਮਾਜਕ, ਆਰਥਕ ਅਤੇ ਰਾਜਨੀਤਕ ਸਾਧਨਾਂ ਦੀ ਵੰਡ ਕਰਨ ਵਾਲੇ ਮਹੱਤਵਪੂਰਨ ਢਾਂਚਿਆਂ ਉੱਪਰ ਕਬਜਾ ਕਰ ਲਿਆ ਜਾਂਦਾ ਹੈ। ਰਾਜਨੀਤਕ ਦਾਬੇ ਦੀ ਤੀਜੀ ਤਕਨੀਕ ਬੇਹੱਦ ਖਤਰਨਾਕ ਹੁੰਦੀ ਹੈ, ਜਿਸਨੂੰ ਰਾਜਨੀਤੀ ਵਿਗਆਨ ਦੀ ਭਾਸ਼ਾ ਵਿੱਚ ‘ਮਨੁੱਖੀ ਸੋਚ ਉੱਪਰ ਕਬਜਾ ਕਰਨ ਦੀ ਵਿਧੀ’ ਵੀ ਕਿਹਾ ਜਾਂਦਾ ਹੈ। ਇਸ ਵਿਧੀ ਰਾਹੀਂ ਕਿਸੇ ਕੌਮ ਦੀ ਪਛਾਣ ਨੂੰ ਸਦੀਵੀ ਰੂਪ ਦੇਣ ਵਾਲੇ ਸੋਮਿਆਂ, ਚਿੰਨ੍ਹਾਂ, ਢਾਂਚਿਆਂ, ਹਸਤੀਆਂ, ਧਾਰਮਿਕ ਅਤੇ ਸਭਿਆਚਾਰਕ ਮਹੱਤਤਾ ਵਾਲੀਆਂ ਥਾਵਾਂ, ਲੋਕ-ਗੀਤਾਂ, ਗਿਆਨ ਦੇ ਸੋਮੇ ਗ੍ਰੰਥਾਂ ਅਤੇ ਪੁਰਾਤਨ ਹੱਥ-ਲਿਖਤਾਂ ਆਦਿ ਨੂੰ ਖਤਮ ਕੀਤਾ ਜਾਂਦਾ ਹੈ। ਇਨ੍ਹਾਂ ਤਿੰਨਾਂ ਤਕਨੀਕਾਂ ਦੀ ਸਿੱਖਾਂ ਖਿਲਾਫ ਵਰਤੋਂ ਭਾਰਤੀ ਰਾਜ ਅਤੇ ਸਨਾਤਨੀ ਤਾਕਤਾਂ ਵੱਲੋਂ ਲਗਾਤਾਰ ਜਾਰੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।