Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 12, 2018

April 12, 2018

ਵਿਵਾਦਤ ਫ਼ਿਲਮ 'ਨਾਨਕ ਸ਼ਾਹ ਫ਼ਕੀਰ' ਜਾਰੀ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਦਫ਼ਤਰ ਅਤੇ ਇਸ ਨਾਲ ਸਬੰਧਤ ਸਮੂਹ ਵਿਿਦਅਕ ਅਦਾਰੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵਿਿਦਅਕ ਅਦਾਰੇ ਦਿਨ ਸ਼ੁਕਰਵਾਰ 13 ਅਪ੍ਰੈਲ ਨੂੰ ਬੰਦ ਰੱਖਣ ਦਾ ਐਲਾਣ ਕੀਤਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਮੇਟੀ ਮੈਂਬਰ ਆਪਣਿਆਂ ਹਲਕਿਆਂ ’ਚ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਸਥਾਨਿਕ ਸੰਗਤ ਦੇ ਨਾਲ ਸਿਨੇਮਾ ਹਾਲਾਂ ਦੇ ਬਾਹਰ ਮੋਰਚੇ ਲਗਾਉਣਗੇ। ਇਸ ਗੱਲ ਦਾ ਫੈਸਲਾ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 5 ਸਿੰਘ ਸਾਹਿਬਾਨਾ ਦੀ ਬੈਠਕ ਉਪਰੰਤ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਪੰਥ ’ਚੋਂ ਛੇਕਣ ਬਾਅਦ ਕਮੇਟੀ ਅਹੁਦੇਦਾਰਾਂ ਦੀ ਮੀਟਿੰਗ ’ਚ ਲਿਆ ਗਿਆ।

ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ‘ਤੇ ਬਣਾਈ ਫਿਲਮ ਵਿੱਚ ਗੁਰੂ ਸਾਹਿਬ ਤੇ ਗੁਰੂ ਪ੍ਰੀਵਾਰ ਨੂੰ ਫਿਲਮੀ ਕਲਾਕਾਰਾਂ ਦੇ ਰਾਹੀਂ ਪੇਸ਼ ਕਰਕੇ ਸਿੱਖ ਹਿਰਦਿਆਂ ਨੂੰ ਵਲੂੰਧਰਣ ਵਾਲੇ ਹਰਿੰਦਰ ਸਿੱਕਾ ਖਿਲਾਫ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਉਸਨੂੰ ਸਿੱਖ ਪੰਥ ‘ਚੋਂ ਖਾਰਜ ਕਰ ਦਿੱਤਾ ਹੈ।ਇਸਦੇ ਨਾਲ ਹੀ ਵਿਵਾਦਤ ਫਿਲਮ ਨੂੰ ਪ੍ਰਵਾਨਗੀ ਦੇਣ ਵਾਲੇ ਸਾਰੇ […]

ਸਿੱਖ ਯੂਥ ਆਫ ਪੰਜਾਬ ਵੱਲੋਂ ਨਾਨਕ ਸ਼ਾਹ ਫ਼ਕੀਰ ਫਿਲਮ ਤੇ ਪਾਬੰਦੀ ਦੀ ਮੰਗ ਨੂੰ ਲੈ ਕਰ ਪੰਜਾਬ ਦੇ ਗਵਰਨਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦੇ ਐਲਾਨ ਟਨ ਬਾਅਦ ਚੰਡੀਗੜ੍ਹ ਪ੍ਰਸ਼ਾਸ਼ਨ ਦੇ ਲੰਘੀ ਰਾਤ ਤੋਂ ਹੀ ਸਰਗਰਮੀ ਕਰਦੀਆਂ ਸਿੱਖ ਨੌਜਵਾਨਾਂ ਨੂੰ ਆਪਣੀ ਗੱਲ ਗਵਰਨਰ ਹਾਊਸ ਆ ਕੇ ਕਰਨ ਲਈ ਕਿਹਾ।
ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਉੱਤੇ ਰੋਕ ਲਾਉਣ ਲਈ ਵਿਦੇਸ਼ਾਂ ਵਿੱਚਲੀਆ ਸਿੱਖ ਜਥੇਬੰਦੀਆਂ ਇੱਕਜੁਟ ਹੋ ਗਈਆਂ ਹਨ। ਉਨ੍ਹਾਂ ਭਾਰਤ ਸਰਕਾਰ ਤੇ ਫਿਲਮ ਸੈਂਸਰ ਬੋਰਡ ਤੋਂ ਫਿਲਮ ਉੱਤੇ ਰੋਕ ਲਾਉਣ ਦੀ ਮੰਗ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।