ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਤਾਅ-ਉਮਰ ਕੈਦ ਸਜ਼ਾ ਤਹਿਤ ਬੁੜੈਲ ਜੇਲ੍ਹ ਚੰਡੀਗੜ੍ਹ ‘ਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ੍ਹ ਦੇ ਸੁਪਰਡੈਂਟ ਐਸ. ਕੇ. ਜੈਨ ਸਣੇ ਜੇਲ੍ਹ ਦੇ 6 ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਜੇਲ੍ਹ ਅੰਦਰ ਹੀ ਮਾਰੇ ਜਾਣ ਦੀ ਸਾਜ਼ਿਸ ਘੜੇ ਜਾਣ ਦੇ ਦੋਸ਼ ਲਗਾਏ ਹਨ। […]
ਨਾਗਪੁਰ: ਮਹਾਰਾਸ਼ਟਰ ਵਿਚ ਅੱਜ ਭਾਰਤੀ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਹੋਏ ਮੁਕਾਬਲੇ ਵਿਚ 14 ਨਕਸਲੀਆਂ ਦੀ ਮੌਤ ਦੀ ਖਬਰ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਮੁਕਾਬਲਾ ਤਦਗਾਂਓਂ ਪਿੰਡ ਨਜ਼ਦੀਕ ਹੋਇਆ। ਮਾਰੇ ਗਏ ਨਕਸਲੀਆਂ ਵਿਚ ਸੀਪੀਆਈ (ਮਾਓਵਾਦੀ) ਦੇ ਦੱਖਣੀ ਗਡਚੀਰੋਲੀ ਇਕਾਈ ਦੇ ਡਵੀਜ਼ਨਲ ਕਮੇਟੀ ਮੈਂਬਰ ਸੀਨੂ ਅਤੇ ਪੀਰੀਮੀਲੀ ਦਾਲਮ ਕਮਾਂਡਰ ਸਾਈਨਾਥ ਵੀ ਸ਼ਾਮਿਲ ਦੱਸੇ ਜਾ ਰਹੇ ਹਨ, […]
ਚੰਡੀਗੜ੍ਹ: ਭਾਰਤੀ ਸੁਪਰੀਮ ਕੋਰਟ ਦੇ ਜੱਜ ਵੱਲੋਂ ਇਕ ਕੇਸ ਵਿਚ ਸਿੱਖਾਂ ਦੀ ਦਸਤਾਰ ਸਬੰਧੀ ਕੀਤੀ ਗਈ ਟਿੱਪਣੀ ਅਤੇ ਉਸ ’ਤੇ ਉਠਾਏ ਗਏ ਸਵਾਲ ਦਾ ਸਿੱਖ ਜਥੇਬੰਦੀਆਂ ਨੇ ਸਖ਼ਤ ਵਿਰੋਧ ਜਤਾਇਆ ਹੈ। ਸਿੱਖ ਜਥੇਬੰਦੀਆਂ ਨੇ ਆਖਿਆ ਕਿ ਦਸਤਾਰ ਸਿੱਖਾਂ ਦੇ ਪਹਿਰਾਵੇ ਦਾ ਅਹਿਮ ਹਿੱਸਾ ਹੈ। ਜ਼ਿਕਰਯੋਗ ਹੈ ਕਿ ਸਾਈਕਲ ਐਸੋਸੀਏਸ਼ਨ ਵੱਲੋਂ ਹੈਲਮੇਟ ਪਹਿਨਣ ਦੀ ਲਾਜ਼ਮੀ ਸ਼ਰਤ […]
ਚੰਡੀਗੜ੍ਹ: ਪਟਿਆਲਾ ਜ਼ਿਲ੍ਹੇ ਦੇ ਘੱਗਰ ਦਰਿਆ ਨੇੜਲੇ ਇਲਾਕੇ ਦੇ ਪਾਣੀ ਵਿੱਚ ਯੂਰੇਨੀਅਮ ਦੀ ਮਿਕਦਾਰ ਖ਼ਤਰਨਾਕ ਹੱਦ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਲੈੱਡ (ਸਿੱਕੇ) ਦੀ ਮਾਤਰਾ ਵੀ ਲੋੜ ਤੋਂ ਕਾਫ਼ੀ ਜ਼ਿਆਦਾ ਪਾਈ ਗਈ ਹੈ। ਇਸ ਗੱਲ ਦਾ ਖ਼ੁਲਾਸਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਕਰਾਏ ਪਾਣੀ ਦੇ ਨਿਰੀਖਣ ਤੋਂ ਹੋਇਆ ਹੈ। […]
ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ੩੦੦ ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅੱਜ ੨੨ ਅਪ੍ਰੈਲ ਨੂੰ ਸਵੇਰੇ ਆਰੰਭ ਹੋ ਕੇ ੨੬ ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ […]
ਚੰਡੀਗੜ੍ਹ: ਨਰਾਜ਼ਗੀਆਂ ਦੇ ਆਲਮ ਵਿਚ ਕੈਪਟਨ ਵਜ਼ਾਰਤ ਦੇ ਨਵੇਂ 9 ਮੰਤਰੀਆਂ ਨੂੰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਬੀਤੀ ਸ਼ਾਮ ਰਾਜ ਭਵਨ ਵਿੱਚ ਕਰਵਾਏ ਗਏ ਸਮਾਗਮ ਵਿਚ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਈ। ਇਨ੍ਹਾਂ ਤੋਂ ਇਲਾਵਾ ਅਰੁਣਾ ਚੌਧਰੀ ਅਤੇ ਰਜ਼ੀਆ ਸੁਲਤਾਨਾ ਨੂੰ ਵੀ ਤਰੱਕੀ ਦੇ ਕੇ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਈ ਗਈ। ਮੁੱਖ ਮੰਤਰੀ ਨੇ […]