ਲੁਧਿਆਣਾ (ਗੁਰਪ੍ਰੀਤ ਸਿੰਘ ਮੰਡਿਆਣੀ): ਨਸ਼ਿਆਂ ਦੇ ਭਖਦੇ ਮੁੱਦੇ ’ਤੇ ਪੰਜਾਬ ਦੀਆਂ ਦੂਜੀਆਂ ਦੋ ਮੁੱਖ ਧਿਰਾਂ ’ਤੇ ਨਿਸ਼ਾਨਾ ਲਾਉਂਦੀ ਆ ਰਹੀ ਆਮ ਆਦਮੀ ਪਾਰਟੀ ਦੇ ਆਗੂ ਆਪ ਇਸ ਮਾਮਲੇ ’ਤੇ ਵੱਖਰੇ-ਵੱਖਰੇ ਰਾਹ ‘ਤੇ ਚੱਲ ਰਹੇ ਹਨ। ਜਿੱਥੇ ਇਕ ਪਾਸੇ ਸੁਖਪਾਲ ਸਿੰਘ ਖਹਿਰਾ ਅਤੇ ਭਗਵੰਤ ਮਾਨ ਇਸ ਮਾਮਲੇ ‘ਚ ਸੱਤਾਧਾਰੀ ਕਾਂਗਰਸ ਅਤੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) […]
ਚੰਡੀਗੜ੍ਹ: ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਸੁਰੱਖਿਆ ਦੇ ਨਾਮ ‘ਤੇ ਕਰੋੜਾਂ ਰੁਪਏ ਖ਼ਰਚ ਕੇ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਮਹਿੰਗੀਆਂ ਗੱਡੀਆਂ ਦੇਣ ਦਾ ਆਮ ਆਦਮੀ ਪਾਰਟੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ‘ਆਪ’ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹਾ ਕਰ ਕੇ ਕੈਪਟਨ ਅਮਰਿੰਦਰ […]
ਨਵੀਂ ਦਿੱਲੀ: ਮੇਘਾਲਿਆ ਹਾਈ ਕੋਰਟ ਨੇ ਸ਼ਿਲਾਂਗ ਵਿਚ ਰਹਿੰਦੇ ਸਿੱਖ ਪਰਿਵਾਰਾਂ ਨੂੰ ਉਜਾੜ ਕੇ ਹੋਰ ਥਾਂ ਵਸਾਉਣ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ ਤੇ ਸੂਬਾ ਸਰਕਾਰ ਨੂੰ ਥਾਂ ਤਬਦੀਲੀ ਖਿਲਾਫ 218 ਪਰਿਵਾਰਾਂ ਵੱਲੋਂ ਦਾਇਰ ਪਟੀਸ਼ਨ ‘ਤੇ ਚਾਰ ਹਫਤਿਆਂ ਦੇ ਅੰਦਰ ਅੰਦਰ ਆਪਣਾ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ। ਇਥੇ ਦੱਸਣਯੋਗ ਹੈ ਕਿ ਕੁਝ […]
ਜਲਾਲਾਬਾਦ: ਅਫਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਅਫਗਾਨੀ ਫੌਜ ਦੀ ਗੱਡੀ ਕੋਲ ਪਹੁੰਚ ਕੇ ਇਕ ਆਤਮਘਾਤੀ ਹਮਾਲਵਰ ਨੇ ਖੁਦ ਨੂੰ ਉਡਾ ਲਿਆ, ਜਿਸ ਧਮਾਕੇ ਵਿਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਿਹਨਾਂ ਵਿਚ ਜ਼ਿਆਦਾ ਆਮ ਨਾਗਰਿਕ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਇਸ ਧਮਾਕੇ […]
ਚੰਡੀਗੜ੍ਹ: ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਦੋਸ਼ਾਂ ਵਿਚ ਘਿਰੇ ਹੋਏ ਮੋਗਾ ਦੇ ਸਾਬਕਾ ਐਸਐਸਪੀ ਰਾਜਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਝੂਠ ਫੜ੍ਹਨ ਵਾਲਾ ਟੈਸਟ (ਪੋਲੀਗ੍ਰਾਫ ਟੈਸਟ) ਕਰਾਉਣ ਲਈ ਕਿਹਾ ਹੈ। ਰਾਜਜੀਤ ਬੀਤੇ ਕੱਲ੍ਹ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਇਆ। ਵਿਜੀਲੈਂਸ ਬਿਊਰੋ ਵਲੋਂ ਨਸ਼ਾ ਤਸਕਰੀ ਨਾਲ ਸਬੰਧਿਤ ਤਰਨਤਾਰਨ ਦੇ ਬਰਖਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਦੀ ਸ਼ਮੂਲੀਅਤ […]
ਅੰਮ੍ਰਿਤਸਰ: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫੈਸਲੇ ’ਤੇ ਚਰਚਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੈਂਬਰ ਬੀਬੀਆਂ ਦੀ ਵਿਸ਼ੇਸ਼ ਇਕੱਤਰਤਾ 12 ਜੁਲਾਈ ਨੂੰ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਹੋਵੇਗੀ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ […]
ਕੋਟਕਪੂਰਾ: ਬਰਗਾੜੀ ਵਿੱਚ ਚੱਲ ਰਹੇ ‘ਇਨਸਾਫ਼ ਮੋਰਚਾ’ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਹੁੰਚ ਕੇ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕੀਤੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਉਂਦੇ ਦਿਨਾਂ ਵਿੱਚ ਮੋਰਚੇ ਵਾਲੀ ਥਾਂ ਪੁੱਜ ਕੇ ਮੰਗਾਂ ਬਾਰੇ ਕੋਈ ਵੱਡਾ ਐਲਾਨ ਕਰ ਸਕਦੇ ਹਨ। ਬਾਜਵਾ, ਮੋਰਚਾ ਸਥਾਨ ’ਤੇ […]
ਚੰਡੀਗੜ੍ਹ: ਭਾਰਤ ਵਿਚ ਕੇਂਦਰੀਕਰਨ ਅਤੇ ਖੇਤਰੀ ਭਾਸ਼ਾਵਾਂ ਨੂੰ ਮਾਰ ਕੇ ਇਕ ਭਾਸ਼ਾਈ ਖੇਤਰ ਬਣਾਉਣ ਦੀਆਂ ਅਕਾਦਮਿਕ ਕੋਸ਼ਿਸ਼ਾਂ ਦੀ ਇਕ ਹੋਰ ਕੜੀ ਸਾਹਮਣੇ ਆਈ ਹੈ। ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਨੇ ਹੁਣ ਪੰਜਾਬੀ ਭਾਸ਼ਾ ਤੇ ਧਰਮ ਨਾਲ ਜੁੜੇ ਦਰਜਨਾਂ ਰਸਾਲੇ ‘ਬਾਹਰ’ ਕਰ ਦਿੱਤੇ ਹਨ, ਜੋ ਕੇਂਦਰ ਦਾ ਵਿਰਸੇ ਤੇ ਸਭਿਆਚਾਰ ਉਤੇ ਸਿੱਧਾ ਹੱਲਾ ਜਾਪਦਾ ਹੈ। ਕਈ ਦਹਾਕਿਆਂ […]
ਚੰਡੀਗੜ੍ਹ: ਬੀਤੇ ਕਲ੍ਹ ਚੰਡੀਗੜ੍ਹ ਦੇ ਸੈਕਟਰ 43 ਸਥਿਤ ਅੰਤਰਰਾਜੀ ਬੱਸ ਅੱਡੇ ਨਜ਼ਦੀਕ ਪੁਲਿਸ ਵਲੋਂ ਇਕ ਕਾਰਵਾਈ ਵਿਚ ਦਿਲਪ੍ਰੀਤ ਸਿੰਘ ਉਰਫ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਕਾਰਵਾਈ ਤੋਂ ਬਾਅਦ ਪੱਤਰਕਾਰ ਮਿਲਣੀ ਦੌਰਾਨ ਪੰਜਾਬ ਪੁਲਿਸ ਅਫਸਰਾਂ ਨੇ ਦਾਅਵਾ ਕੀਤਾ ਕਿ ਦਿਲਪ੍ਰੀਤ ਨੂੰ ਇਕ ਮੁਕਾਬਲੇ ਵਿਚ ਗ੍ਰਿਫਤਾਰ ਕੀਤਾ ਗਿਆ ਜਿਸ ਦੌਰਾਨ ਦਿਲਪ੍ਰੀਤ ਵਲੋਂ ਭੱਜਣ ਦੀ ਕੋਸ਼ਿਸ਼ […]