ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ (ਨਵੰਬਰ 1984) ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ 34 ਸਾਲ ਬੀਤਣ ਤੋਂ ਬਾਅਦ ਵੀ ਹੋਂਦ ਚਿੱਲੜ ਕੇਸ ਨੂੰ ਛਪਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਸੀ।