Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 28, 2018

July 28, 2018

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਚੱਲ ਰਹੀ ਅੰਦਰੂਨੀ ਖਿਚੋਤਾਣ ਵਿਚ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਅਹੁਦੇਦਾਰਾਂ ਨੇ ਬਿਆਨ ਜਾਰੀ ਕਰਕੇ ਦਿੱਲੀ ਦੇ ਆਗੂਆਂ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾ ਕੇ ਹਰਪਾਲ ਸਿੰਘ ਚੀਮਾ ਨੂੰ ਨਿਯੁਕਤ ਕਰਨ ਦਾ ਸਵਾਗਤ ਕੀਤਾ ਹੈ। ਇਸ ਤੋਂ ਇਲਾਵਾ ਸੁਖਪਾਲ ਸਿੰਘ ਖਹਿਰਾ ਦੇ […]

ਰੈਫਰੈਂਡਮ 2020 ਮੁਹਿੰਮ ਦੀ ਸਪੱਸ਼ਟਤਾ ਸਬੰਧੀ ਸਿੱਖਜ਼ ਫਾਰ ਜਸਟਿਸ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵਲੋਂ ਇਕ ਸਵਾਲਾਂ ਵਾਲੀ ਚਿੱਠੀ ਲਿਖਣ ਤੋਂ ਬਾਅਦ ਸਿੱਖ ਧਿਰਾਂ ਦਰਮਿਆਨ ਆਪਸੀ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ।

ਮੋਹਾਲੀ: ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ 14 ਹੋਰ ਲੋਕਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਕੇਸ ਵਿਚ ਕੁਲ 18 ਦੋਸ਼ੀ ਸਨ ਜਿਹਨਾਂ ਵਿਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਦੀ 32.1 ਏਕੜ ਜ਼ਮੀਨ ਨੂੰ ਕਿਸੇ ਵਪਾਰੀ ਨੂੰ ਦੇਣ ਦਾ ਸੀ […]

ਭਾਈ ਧਿਆਨ ਸਿੰਘ ਮੰਡ ਨੇ ਚੱਬਾ (ਤਰਨ ਤਾਰਨ) ਦੇ ਪੰਥਕ ਇਕੱਠ ਵਿੱਚ ਐਲਾਨੇ ਗਏ ਹਰੋਨਾਂ ਜਥੇਦਾਰ ਸਾਹਿਬਾਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਤੇ ਯੁਨਾਇਟਡ ਅਕਾਲੀ ਦਲ ਨਾਲ ਰਲਕੇ 1 ਜੂਨ 2018 ਤੋਂ ਬਰਗਾੜੀ ਵਿਖੇ ‘ਇਨਸਾਫ ਮੋਰਚਾ’ ਲਾਇਆ ਹੋਇਆ ਹੈ। ਬਰਗਾੜੀ ਪਿੰਡ ਦੀ ਮੰਡੀ ਵਿੱਚ ਧਰਨੇ ਦੇ ਰੂਪ ਵਿੱਚ ਚੱਲ ਰਹੇ ਇਸ ਮੋਰਚੇ ਦੇ ਪਰਬੰਧਕਾਂ ਵੱਲੋਂ ਸਰਕਾਰ ਅੱਗੇ ਇਹ ਮਸਲੇ ਮੰਗਾਂ ਦੇ ਰੂਪ ਵਿੱਚ ਰੱਖੇ ਗਏ ਹਨ - ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਅਤੇ ਬਹਿਬਲ ਕਲਾਂ ਵਿੱਚ ਗੋਲੀ ਚਲਾ ਕੇ ਸਿੱਖਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਵਾਲਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ; ਦੂਜਾ, ਜਸਟਿਸ (ਸਾਬਕਾ) ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਨੂੰ ਜਨਤਕ ਕੀਤਾ ਜਾਵੇ ਅਤੇ ਤੀਜਾ, ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ ਤੇ ਦੂਜੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਨੂੰ ਪੰਜਾਬ ਤਬਦੀਲ ਕੀਤਾ ਜਾਵੇ।

ਨਿਊ ਜਰਸੀ: ਭਾਵੇਂ ਕਿ ਵਿਦੇਸ਼ਾਂ ਵਿਚ ਸਿੱਖਾਂ ਨੇ ਆਪਣੀ ਮਿਹਨਤ ਅਤੇ ਲਿਆਕਤ ਸਕਦਾ ਹਰ ਖੇਤਰ ਵਿਚ ਉੱਚ ਅਹੁਦੇ ਹਾਸਿਲ ਕੀਤੇ ਹਨ ਤੇ ਆਪਣੀ ਵੱਖਰੀ ਪਛਾਣ ਨੂੰ ਦੁਨੀਆ ਵਿਚ ਸਥਾਪਿਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਪਰ ਫੇਰ ਵੀ ਸਿੱਖਾਂ ਨੂੰ ਵਾਰ-ਵਾਰ ਨਸਲੀ ਹਮਲਿਆਂ, ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹਾ ਹੀ ਇਕ ਮਾਮਲਾ ਅਮਰੀਕਾ ਤੋਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।