Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 16, 2018

August 16, 2018

ਭਾਰਤ ਵਿਚ ਲਗਭਗ 11 ਕਰੋੜ ਆਦੀਵਾਸੀ ਰਹਿੰਦੇ ਹਨ, ਜੋ ਕੁਲ ਅਬਾਦੀ ਦਾ 7 ਪ੍ਰਤੀਸ਼ਤ ਹੈ। ਭਾਰਤ ਵਿਚ ਕਈ ਕਿਸਮਾਂ ਦੇ ਆਦੀਵਾਸੀ ਪੂਰੇ ਦੇਸ ਵਿਚ ਫੈਲੇ ਹੋਏ ਹਨ। ਉਨਾਂ ਦੀ ਆਪਣੀ ਆਪਣੀ ਭਾਸ਼ਾ ਹੈ, ਆਪਣਾ ਸਮਾਜ ਹੈ। ਆਦੀਵਾਸੀ ਭਾਰਤ ਵਿਚ ਵਿਕਾਸ ਦੇ ਨਾਂ 'ਤੇ ਜਲ, ਜੰਗਲ, ਜ਼ਮੀਨ ਤੋਂ ਉਜਾੜੇ ਜਾਣ ਕਾਰਨ ਵੱਡੇ ਦੁਖਾਂਤ ਦਾ ਸਾਹਮਣਾ ਕਰ ਰਹੇ ਹਨ। ਵੱਖ-ਵੱਖ ਅੰਕੜਿਆਂ ਦਾ ਵਿਸ਼ਲੇਸ਼ਣ ਕਰੀਏ ਤਾਂ ਹਰ ਦਸਵਾਂ ਆਦੀਵਾਸੀ ਆਪਣੀ ਜ਼ਮੀਨ ਤੋਂ ਉਜਾੜਿਆ ਗਿਆ ਹੈ।

ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਦੂਜਾ ਅਤੇ ਆਖਰੀ ਭਾਗ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਇਸ […]

ਮੱਡਵੈਸਟ ਦੀਆਂ ਸਾਰੀਆਂ ਸਟੇਟਾਂ ਦੇ ਗੁਰਦੁਆਰਾ ਸਾਹਿਬਾਨਾਂ ਦੀਆਂ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸੰਗਤਾਂ ਸਾਂਝੇ ਤੌਰ 'ਤੇ ਸ਼ਿਕਾਗੋ ਵਿਖੇ ਸਥਿਤ ਭਾਰਤੀ ਸਫਾਰਤਖਾਨੇ ਅੱਗੇ 21 ਅਗਸਤ ਦਿਨ ਮੰਗਲਵਾਰ ਨੂੰ ਰੋਸ ਮੁਜ਼ਾਹਰਾ ਕਰਨਗੀਆਂ।

ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾਂ ਤੋਂ ਮੰਗ ਕੀਤੀ ਕਿ ਉਹ ਵੱਡਾ ਦਿੱਲ ਦਿਖਾਉਣ ਅਤੇ ਭਾਰਤ-ਪਾਕਿ ਵੰਡ ਮੌਕੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਕੀਤੇ ਵਾਅਦੇ ਦੀ ਰੌਸ਼ਨੀ ਵਿੱਚ ਸੰਘਰਸ਼ੀਲ ਕੌਮਾਂ ਨੂੰ ‘ਸਵੈ-ਨਿਰਣੇ ਦਾ ਹੱਕ’ ਅਤੇ ‘ਵੱਖ ਹੋਣ ਦਾ ਹੱਕ’ ਦੇਣ। ਜਥੇਬੰਦੀ ਦਾ ਕਹਿਣਾ ਹੈ ਕਿ […]

ਸ਼੍ਰੀਮਤੀ ਪ੍ਰਧਾਨ ਮੰਤਰੀ ਸਾਹਿਬਾ ਜੀਓ, ਮੈਂ ਇਸ ਬਿੱਲ ਨੂੰ ਬੜੇ ਗਹੁ ਨਾਲ ਵਾਚਿਆ ਹੈ ਅਤੇ ਗ੍ਰਹਿ ਮੰਤਰੀ ਨੰਦਾ ਜੀ ਨੇ ਜੋ ਭਾਸ਼ਣ ਹੁਣੇ ਹੁਣੇ ਦਿੱਤਾ ਹੈ, ਮੈਂ ਉਸ ਨੂੰ ਬੜੇ ਧਿਆਨ ਨਾਲ, ਇਕ ਮਨ ਹੈ ਕੇ, ਸੁਣਿਆ ਅਤੇ ਸਮਝਿਆ ਹੈ । ਗ੍ਰਹਿ ਮੰਤਰੀ ਜਿਸ ਮਸਲੇ ਨੂੰ ਲੋਕ ਸਭਾ ਵਿਚ ਪੇਸ਼ ਕਰਨ, ਉਸ ਨੂੰ ਗਹੁ ਨਾਲ ਸੁਣਨਾ ਹੀ ਯੋਗ ਹੈ । ਸ਼੍ਰੀਮਤੀ ਪ੍ਰਧਾਨ ਮੰਤਰੀ ਜੀਓ ! ਮੇਰੇ ਲਈ ਹੋਰ ਕੋਈ ਰਾਹ ਨਹੀਂ ਰਹਿ ਗਿਆ ਹੈ ਕਿ ਮੈਂ ਇਸ ਸਾਰੇ ਦੇ ਸਾਰੇ ਬਿੱਲ ਦਾ ਵਿਰੋਧ ਕਰਾਂ । ਇਹ ਬਿੱਲ ਗੰਦਾ ਆਂਡਾ ਹੈ ਜਿਸ ਦੇ ਕੁਝ ਭਾਗ, ਭਾਵੇਂ ਵੇਖਣ ਨੂੰ ਠੀਕ ਹੀ ਲੱਗਣ, ਓਹ ਭੋਜਨ ਕਰਨ ਦੇ ਯੋਗ ਨਹੀਂ ਹੁੰਦਾ । ਕੋਈ ਐਵੇਂ ਇਸ ਦੇ ਟੁਕੜਿਆਂ ਨੂੰ ਦੰਦ ਪਿਆ ਮਾਰੇ, ਪਰ ਇਹ ਨਾਂ-ਖਾਣ ਵਾਲੀ, ਅਭਕਸ਼ ਵਸਤੂ ਹੈ ਤੇ ਨਾਂ-ਪਚਣ ਵਾਲੀ ਭੀ । ਕੋਈ ਸੂਝਵਾਨ ਬੰਦਾ ਤਾਂ ਇਸ ਨੂੰ ਕਬੂਲ ਕਰ ਨਹੀਂ ਸਕਦਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।