Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 24, 2018

August 24, 2018

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਕੱਲ੍ਹ ਅੰਮ੍ਰਿਤਸਰ ਵਿੱਚ ਕਿਹਾ ਕਿ ਬਰਗਾੜੀ ਮੋਰਚੇ ਨੂੰ ਚਲਾਉਣ ਵਾਲੇ ਮੁਤਵਾਜ਼ੀ ਜਥੇਦਾਰ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ. ਐਸ. ਆਈ. ਦੇ ਕਥਿਤ ਕਰਿੰਦੇ ਹਨ ਅਤੇ ਉਹਨਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਪੰਜਾਬ ਦੇ ਮੌਜੂਦਾ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਰਾਹੀਂ ਜਸਟਿਸ ਰਣਜੀਤ ਸਿੰਘ ਦਾ ਲੇਖਾ ਬਦਲਵਾਇਆ ਹੈ। ਸੁਖਬੀਰ ਸਿੰਘ ਬਾਦਲ ਆਪਣੀ ਘਰਵਾਲੀ ਹਰਸਿਮਰਤ ਕੌਰ ਬਾਦਲ ਨਾਲ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਿਹਾ ਸੀ।
ਗੁਰਮਤਿ ਸੰਗੀਤ ਦੀ ਪ੍ਰੰਪਰਾ ਦਾ ਵੱਡੇ ਪੱਧਰ ’ਤੇ ਪ੍ਰਚਾਰ ਕਰਨ ਵਾਲੇ ਗੁਰਪੁਰਵਾਸੀ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਬਖਸ਼ਿਸ਼ ਕੀਤੀ ਗਈ।ਇਹ ਸਨਮਾਨ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਅਮੀਰ ਸਿੰਘ ਨੇ ਹਾਸਿਲ ਕੀਤਾ।ਇਸੇ ਤਰ੍ਹਾਂ ਇੱਕ ਹੋਰ ਸਮਾਗਮ ਦੌਰਾਨ ਸਿੱਖ ਇਨਸਾਈਕਲੋਪੀਡੀਆ ਤਿਆਰ ਕਰਨ ਅਤੇ ਪੰਜ ਮਲਟੀਮੀਡੀਆ ਸਿੱਖ ਮਿਊਜੀਅਮ ਬਨਾਉਣ ਵਾਲੇ ਡਾ:ਰਘਬੀਰ ਸਿੰਘ ਬੈਂਸ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਸੁਸ਼ੋਭਿਤ ਕੀਤੀ ਗਈ।
ਭਾਵੇਂ ਕਿ ਭਾਰਤੀ ਸੁਪਰੀਮ ਕੋਰਟ ਕਹਿੰਦਾ ਆ ਰਿਹਾ ਹੈ ਕਿ ‘ਕਿਸੇ ਵੀ ਕੰਮ ਲਈ ਅਧਾਰ ਕਾਰਡ ਨੂੰ ਲਾਜਮੀ ਨਹੀਂ ਕੀਤਾ ਜਾ ਸਕਦਾ’ ਪਰ ਦੂਜੇ ਬੰਨੇ ਸਰਕਾਰ ਨੇ ਇਸ ਨੂੰ ਤਕਰੀਬਨ ਸਭ ਪਾਸੇ ਹੀ ਲਾਗੂ ਕਰ ਦਿੱਤਾ ਹੈ।
ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਪ੍ਰਤੀ ਬਾਦਲ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪੇਸ਼ ਕੀਤੀ ਹੈ ਉਸ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ । ਜੇ ਕਾਂਗਰਸ ਨੇ ਨਾ ਕੀਤਾ ਤਾਂ ਅਕਾਲੀ ਸਰਕਾਰ ਬਨਣ ਤੇ ਕੀਤਾ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।