Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 27, 2018

August 27, 2018

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਈ ਦੋ ਸਿੰਘਾਂ ਦੇ ਪਰਵਾਰਾਂ ਨੂੰ ਅਤੇ ਜ਼ਖਮੀ ਹੋਏ ਸਿੱਖਾਂ ਨੂੰ 2.90 ਕਰੋੜ ਰੁਪਏ ਦੀ ਐਲਾਨੀ ਵਿੱਤੀ ਮਦਦ ਤਕਸੀਮ ਕੀਤੀ। ਇਹ ਮਦਦ ਦੇਣ ਬਾਰੇ ਐਲਾਨ ਮੁੱਖ ਮੰਤਰੀ ਨੇ 30 ਜੁਲਾਈ ਦੀ ਪੱਤਰਕਾਰ ਮਿਲਣੀ ਦੌਰਾਨ ਕੀਤਾ ਸੀ।
ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਉਪਰ ਲਾਏ ਜਾ ਰਹੇ ਬਿਨ ਸਿਰ ਪੈਰ ਦੋਸ਼ਾਂ ਤੇ ਟਿਪਣੀ ਕਰਦਿਆਂ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਨੂੰ ਰਣਜੀਤ ਸਿੰਘ ਕਮਿਸ਼ਨ ਪਾਸੋਂ ਨਹੀ ਬਲਕਿ ਉਸ ਵਲੋਂ ਕੀਤੀ ਜਾਂਚ ਦੇ ਨਤੀਜਿਆਂ ਤੋਂ ਡਰ ਹੈ।
ਸਾਲ 2015 ਵਿੱਚ ਤਖਤਾਂ ਦੇ ਜਥੇਦਾਰਾਂ ਵਲੋਂ ਡੇਰਾ ਸਿਰਸਾ ਮੁਖੀ ਨੂੰ ਬਾਦਲਾਂ ਦੇ ਹੁਕਮ ਤੇ ਦਿੱਤੀ ਮੁਆਫੀ ਦਾ ਇੰਕਸ਼ਾਫ ਕਰਨ ਵਾਲੇ ਗਿਆਨੀ ਗੁਰਮੁਖ ਸਿੰਘ ਦੀ ਘਰ ਵਾਪਸੀ ਤੋਂ ਕਮੇਟੀ ਪ੍ਰਧਾਨ ਨੇ ਇਹ ਕਹਿਕੇ ਪਰਦਾ ਚੱੁਕ ਦਿੱਤਾ ਹੈ ਕਿ ਗੁਰਮੁਖ ਸਿੰਘ ਨੇ ਆਪਣੀ ਕੀਤੀ ਭੁੱਲ ਦੀ ਮੁਆਫੀ ਮੰਗ ਲਈ ਹੈ ।ਕਮੇਟੀ ਪ੍ਰਧਾਨ ਨੇ ਤਾਂ ਇਹ ਵੀ ਕਹਿ ਦਿੱਤਾ ਹੈ ਕਿ ਉਹ ਸਾਡਾ ਮੁਲਾਜਮ ਹੈ ਤੇ ਮੁਲਾਜਮ ਹੋਣ ਦੇ ਨਾਤੇ ਮੈਂ ਉਸਦੀ ਤਬਦੀਲੀ ਵਾਪਸ ਅਕਾਲ ਤਖਤ ਤੇ ਕਰ ਦਿੱਤੀ ਹੈ ।
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਉੱਚ ਮਿਆਰੀ ਪੱਧਰ ਤੇ ਛਾਪਣ ਦੀ ਵਿਉਂਤ ਉਤੇ ਸ਼ੱਕ ਦੀ ਉਂਗਲ ਖੜ੍ਹੀ ਕਰਦਿਆਂ ਅੱਜ ਸਿੱਖ ਬੁੱਧੀਜੀਵੀਆਂ ਨੇ ਕਿਹਾ ਕਿ ਕਮੇਟੀ ਪਹਿਲਾਂ ਇਸ ਗੱਲ ਦਾ ਸਿੱਖਾਂ ਨੂੰ ਵਿਸ਼ਵਾਸ਼ ਦਿਵਾਏ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮੌਲਿਕਤਾ ਅਤੇ ਸ਼ੁੱਧਤਾ ਨੂੰ ਕੋਈ ਆਂਚ ਨਹੀਂ ਆਵੇਗੀ।
ਦਿਲ ਦੀ ਧੜਕਣ ਵਿੱਚ ਪਏ ਵਿਗਾੜ ਦੀ ਸ਼ਨਾਖ਼ਤ ਕਰਨ ਲਈ ਹੁਣ ਮੋਬਾਇਲ ਐਪ ਮਦਦ ਕਰੇਗਾ।ਇਕ ਅਧਿਐਨ ਮੁਤਾਬਕ ਇਸ ਐਪ ਨਾਲ ਧੜਕਣ ਦੇ ਇਕਦਮ ਵਧਣ ਜਾਂ ਇਕਸਾਰ ਨਾ ਰਹਿਣ ਨੂੰ ਫੜਿਆ ਜਾ ਸਕੇਗਾ।
ਦਿੱਲੀ ਦੀ ਪਟਿਆਲਾ ਹਾਉਸ ਕੋਰਟ ਨੇ 37 ਸਾਲ ਪਹਿਲਾ ਜਹਾਜ ਅਗਵਾਹ ਕਰਨ ਦੇ ਕੇਸ ਵਿੱਚ ਭਾਈ ਸਤਨਾਮ ਸਿੰਘ ਪਾਉਂਟਾ ਸਾਹਿਬ ਅਤੇ ਭਾਈ ਤੇਜਿੰਦਰਪਾਲ ਸਿੰਘ ਨੂੰ ਅੱਜ ਬਰੀ ਕਰ ਦਿੱਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।