Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 2018

August 2018

ਚੰਡੀਗੜ੍ਹ: ਸਾਕਾ ਗੁਰਦਾਸਪੁਰ 2012 ਵਿਚ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਸਿੱਖ ਵਿਿਦਆਰਥੀ ਜਸਪਾਲ ਸਿੰਘ ਦੇ ਮਾਤਾ ਪਿਤਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਦਖਲ ਦੇ ਕੇ ਇਸ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਸ਼ੁਰੂ ਕਰਵਾਉਣ। ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਦੇ ਨਾਂ ਜਾਰੀ ਇਕ ਸੁਨੇਹੇ ਵਿਚ ਭਾਈ ਜਸਪਾਲ […]

ਚੰਡੀਗੜ੍ਹ: ਰਾਜਸਥਾਨ ਦੀ ਜੈਪੁਰ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਹਰਨੇਕ ਸਿੰਘ ਭੱਪ ਦੀ ਰਾਜਸਥਾਨ ਤੋਂ ਪੰਜਾਬ ਵਿਚ ਜੇਲ੍ਹ ਤਬਦੀਲੀ ਲਈ ਉਨ੍ਹਾਂ ਦੇ ਮਾਤਾ ਜੀ ਸੁਰਿੰਦਰ ਕੌਰ ਨੇ ਰਾਜਸਥਾਨ ਦੇ ਗ੍ਰਹਿ ਵਿਭਾਗ ਦੇ ਸਕੱਤਰ ਨੂੰ ਇਕ ਚਿੱਠੀ ਲਿਖੀ ਹੈ। ਗੌਰਤਲਬ ਹੈ ਕਿ ਹਰਨੇਕ ਸਿੰਘ ਭੱਪ ਦੀ ਜੇਲ੍ਹ ਤਬਦੀਲੀ ਲਈ ਇਹ ਦੂਜੀ ਚਿੱਠੀ ਲਿਖੀ ਗਈ […]

ਪਾਕਿਸਤਾਨ ਵਿੱਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਪਾਕਿਸਤਾਨੀ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਵਿੱਚ ਪੈਦੇਂ ਗੁਰੂਦੁਆਰਾ ਕਰਤਾਰਪੁਰ ਸਾਹਿਬ ਵਿੱਚ ਦਾ ਦੌਰਾ ਕੀਤਾ। ਇਹ ਅਸਥਾਨ ਗੁਰੂ ਨਾਨਕ ਜੀ ਦੇ ਜੀਵਨ ਨਾਲ ਸਬੰਧਤ ਹੈ।
ਮਨੁੱਖ ਆਪਣੀ ਗੱਲ ਨੂੰ ਦੂਜੇ ਤੱਕ ਅੱਪੜਦੀ ਕਰਨ ਲਈ ਵੱਖ ਵੱਖ ਤਰੀਕੇ ਅਪਣਾਉਂਦਾ ਹੈ, ਜਿਸ ਵਿੱਚੋਂ ਸਭ ਤੋ ਵੱਧ ਬੋਲ ਕੇ ਹੀ ਉਹ ਆਪਣੀ ਗੱਲ ਦੂਜੇ ਕੋਲ ਕਰਦਾ ਹੈ। ਇਸ ਨੂੰ ਮੋਟੇ ਰੂਪ ਵਿੱਚ ਸਮਝਣ ਲਈ ਦੋ ਕਿਸਮ ਦੇ ਬੰਦੇ ਮੁੱਖ ਤੌਰ ਤੇ ਆਪਣੇ ਆਲੇ ਦੁਆਲੇ ਵੱਖ ਵੱਖ ਖੇਤਰਾਂ ਵਿੱਚ ਵਿਚਰਦੇ ਹਨ।ਪਹਿਲੇ ਜੋ ਰੂਹ ਤੋਂ ਅਤੇ ਇਮਾਨਦਾਰੀ ਤੋਂ ਢਿੱਡੋਂ ਆਪਣੀ ਗੱਲ ਕਹਿ ਦਿੰਦੇ ਹਨ ਅਤੇ ਦੂਜੇ ਦਿਮਾਗ ਦੇ ਜੋਰ ਨਾਲ ਸ਼ਬਦਾਂ ਦੇ ਪਰਦੇ ਚ ਆਪਣੀ ਗੱਲ ਰੱਖਦੇ ਹਨ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਅਣਪਛਾਤੇ ਬੰਦਿਆਂ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਚੰਡੀਗੜ੍ਹ: ਆਪ ਆਗੂ ਹਰਪਾਲ ਸਿੰਘ ਚੀਮਾ ਨੇ ਜਸਟਿਸ ਰਣਜੀਤ ਸਿੰਘ ਦੀ ਐਕਸ਼ਨ ਟੇਕਨ ਰਿਪੋਰਟ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਸ਼ੀਆਂ ਵਿਰੁੱਧ ਤੁਰੰਤ ਲੋੜੀਂਦੀ ਕਾਰਵਾਈ ਕਰਨ ‘ਚ ਬਿਨਾ ਕਾਰਨ ਦੇਰੀ ਕਰਨ ਦਾ ਦੋਸ਼ ਲਗਾਇਆ ਹੈ। ‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਲਿਖਤੀ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਵਿਧਾਨ ਸਭਾ ‘ਚ ਰਿਪੋਰਟ ਨੂੰ ਪੇਸ਼ ਕੀਤਿਆਂ […]

ਪੰਜਾਬ ਦੇ ਸਿੱਖਿਆ ਮੰਤਰੀ ਓਮਪ੍ਰਕਾਸ਼ ਸੋਨੀ ਨੇ ਅੱਜ 257 ਅੰਗਰੇਜ਼ੀ ਅਤੇ 342 ਹਿੰਦੀ ਵਿਸ਼ੇ ਦੇ ਉਸਤਾਦਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਸ ਦੇ ਨਾਲ ਹੀ ਉਹਨਾਂ 6 ਕਲਰਕਾਂ, 3 ਲਾਇਬ੍ਰੇਰੀ ਮੁਲਾਜ਼ਮਾਂ, ਐੱਸ.ਐਲ.ਏ ਅਤੇ 16 ਚੌਥੇ ਦਰਜੇ ਦੇ ਮੁਲਾਜ਼ਮ ਹਮਦਰਦੀ ਕੋਟੇ 'ਚ ਭਰਤੀ ਕੀਤੇ। ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 3582 ਵਿਚੋਂ 2082 ਉਸਤਾਦਾਂ ਨੂੰ ਹੀ ਨਿਯੁਕਤੀ ਪੱਤਰ ਦਿੱਤੇ ਗਏ ਸਨ, ਅੰਗਰੇਜ਼ੀ ਅਤੇ ਹਿੰਦੀ ਦੇ ਮਾਮਲੇ ਵਿੱਚ ਉਸਤਾਦਾਂ ਨੇ ਅਦਾਲਤ ਤੱਕ ਪਹੁੰਚ ਕੀਤੀ । ਅੱਜ, ਅਦਾਲਤੀ ਫੈਸਲੇ ਤੋਂ ਬਾਅਦ ਮੋਹਾਲੀ ਵਿਖੇ ਨਿਯੁਕਤੀ ਪੱਤਰ ਰਹਿ ਗਏ ਉਸਤਾਦਾਂ ਨੂੰ ਵੰਡੇ ਗਏ।

ਅੰਮ੍ਰਿਤਸਰ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਪੰਜਾਬ ਮਨੱੁਖੀ ਅਧਿਕਾਰ ਸੰਗਠਨ ਅਤੇ ਮਨੱੁਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਦੀਆਂ ਬੇਅਦਬੀਆਂ ਤੇ ਬਹਿਬਲ ਗੋਲੀਕਾਂਡ ਬਾਰੇ ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਬਾਦਲਕਿਆਂ ਨੂੰ ਧਰਤੀ ਵੇਹਲ ਨਹੀਂ ਦੇ ਰਹੀ। ਉਨ੍ਹਾਂ ਕਿਹਾ […]

ਚੰਡੀਗੜ੍ਹ: ਅੱਜ ਭਾਰਤ ਦੀ ਕੌਮੀ ਜਾਂਚ ਅਜੈਂਸੀ ਐਨਆਈਏ ਵਲੋਂ ਰੋਪੜ੍ਹ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਰਮਨਦੀਪ ਸਿੰਘ ਬੱਗਾ ਨੂੰ ਸ਼ਿਵ ਸੈਨਾ ਆਗੂ ਅਮਿਤ ਅਰੋੜਾ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਦਰਜ ਮਾਮਲਾ ਨੰ. ਆਰਸੀ/24/ਦਿੱਲੀ/17 ਸਬੰਧੀ ਮੋਹਾਲੀ ਸਥਿਤ ਐਨਆਈਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਐਨਆਈਏ ਨੇ ਅਦਾਲਤ ਤੋਂ ਰਮਨਦੀਪ ਸਿੰਘ ਦੇ ਸੱਤ ਦਿਨਾ ਰਿਮਾਂਡ ਦੀ […]

ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਨੋਟੀਫਿਕੇਸ਼ਨ ਨਾਲ ਹੀ ਪੰਜਾਬ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।