Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 1, 2018

September 1, 2018

ਦਰਬਾਰ ਸਾਹਿਬ (ਅੰਮ੍ਰਿਤਸਰ) ਸਿੱਖਾਂ ਦਾ ਕੇਂਦਰੀ ਸਥਾਨ ਹੈ ਜਿਸ ਦੀ ਸਥਾਪਨਾ ਗੁਰੂ ਸਾਹਿਬਾਨ ਨੇ ਆਪ ਕਰਵਾਈ। ਅੰਮ੍ਰਿਤ ਦੇ ਸਰੋਵਰ ਵਿੱਚ ਉੱਸਰੇ ਦਰਬਾਰ ਸਾਹਿਬ ਦਾ ਚੌਗਿਰਦਾ ਕੁਦਰਤੀ ਮਹੌਲ ਵਾਲਾ ਸੀ। ਇਸ ਕੁਦਰਤੀ ਤੇ ਹਰੇ ਭਰੇ ਚੌਗਿਰਦੇ ਦੀਆਂ ਕੁਝ ਯਾਦਾਂ ਅਜੇ ਵੀ ਦਰਬਾਰ ਸਾਹਿਬ ਸਮੂਹ ਵਿੱਚ ਮੌਜੂਦ ਰੁੱਖਾਂ ਜਿਵੇਂ ਕਿ ਦੁੱਖਭੰਜਨੀ ਬੇਰੀ, ਬੇਰ ਬਾਬ ਬੁੱਢਾ ਜੀ, ਲਾਚੀ ਬੇਰੀ ਅਤੇ ਅਕਾਲ ਤਖਤ ਸਾਹਿਬ ਸਾਹਿਬ ਦੇ ਸਨਮੁਖ ਅਕਾਲ ਅਖਾੜੇ ਵਿੱਚਲੀ ਇਮਲੀ ਦੇ ਰੂਪ ਵਿੱਚ ਮੌਜੂਦ ਹਨ।
ਆਮ ਆਦਮੀ ਪਾਰਟੀ ਦੇ ਵਿਧਾਇਕ ਐਚ.ਐਸ. ਫੂਲਕਾ ਨੇ ਐਲਾਨ ਕੀਤਾ ਹੈ ਕਿ ਜੇਕਰ ਕੈਪਟਨ ਸਰਕਾਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਅਤੇ ਡੇਰਾ ਸਿਰਸਾ ਮੁਖੀ ਵਿਰੁੱਧ 15 ਸਤੰਬਰ ਤੱਕ ਪਰਚਾ ਦਰਜ ਨਾ ਕੀਤਾ ਤਾਂ ਉਹ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉੱਚ ਆਗੂਆਂ ਦਾ ਬਚਾਅ ਕਰਨ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਬਾਦਲਾਂ ਖਿਲਾਫ ਮੁਕਦਮਾਂ ਦਰਜ਼ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।
ਆਮ ਆਦਮੀ ਪਾਰਟੀ ਦੇ ਬਾਗੀ ਧੜੇ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਸੂਬਾ ਪੱਧਰੀ ਮੁਜਾਹਰਿਆਂ ਦੇ ਐਲਾਨ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਪੁਲਿਸ ਨੂੰ ਮੁਸ਼ਤੈਦ ਕੀਤਾ ਗਿਆ ਹੈ ਜਿਸ ਤਹਿਤ ਪੁਲਿਸ ਅਤੇ ਦੰਗਾ-ਰੋਕੂ ਦਸਤਿਆਂ ਨੂੰ ਵੱਡੀ ਪੱਧਰ 'ਤੇ ਤੈਨਾਤ ਕੀਤਾ ਗਿਆ ਹੈ।
ਪੰਜਾਬ ਵਿਚ 1980-90 ਦੇ ਦਹਾਕੇ ਦੌਰਾਨ ਭਾਰਤ ਦੇ ਕਬਜ਼ੇ ਤੋਂ ਅਜ਼ਾਦੀ ਹਾਸਿਲ ਕਰਨ ਲਈ ਚੱਲੀ ਲਹਿਰ ਨੂੰ ਦਬਾਉਣ ਲਈ ਲੋਕਾਂ ਵਿਚ ਦਹਿਸ਼ਤ ਪਾਉਣ ਦੀ ਸਰਕਾਰੀ ਨੀਤੀ ਅਪਣਾਈ ਗਈ ਸੀ। ਇਸ ਨੀਤੀ ਦੀ ਅਗਵਾਈ 1992 ਵਿਚ ਵੱਡੇ ਬਾਈਕਾਟ ਦੇ ਚਲਦਿਆਂ ਕੁਝ ਪ੍ਰਤੀਸ਼ਤ ਵੋਟਾਂ ਨਾਲ ਮੁੱਖ ਮੰਤਰੀ ਬਣੇ ਬੇਅੰਤ ਸਿੰਘ ਦੇ ਹੱਥ ਆ ਗਈ ਸੀ। ਬੇਅੰਤ ਸਿੰਘ ਨੇ ਪੰਜਾਬ ਪੁਲਿਸ ਦੇ ਡੀਜੀਪੀ ਕੇਪੀਐਸ ਗਿੱਲ ਨਾਲ ਮਿਲ ਕੇ ਇਸ ਨੀਤੀ ਨੂੰ ਪੂਰੇ ਜ਼ਾਲਮਾਨਾ ਢੰਗ ਨਾਲ ਚਲਾਉਣਾ ਸ਼ੁਰੂ ਕੀਤਾ। ਪੰਜਾਬ ਦੇ ਪਿੰਡ-ਪਿੰਡ ਵਿਚ ਨੌਜਵਾਨਾਂ ਨੂੰ ਝੂਠੇ ਮੁਕਾਬਲਿਆਂ ਵਿਚ ਮਾਰਿਆ ਜਾ ਰਿਹਾ ਸੀ। ਸਿੱਖਾਂ ਲਈ ਉਸ ਮੌਕੇ 'ਹੋਂਦ ਦਾ ਸਵਾਲ' ਬਣ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।