ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਲੋਕ ਸਭਾ ਮੈਂਬਰ ਡਾ: ਰਤਨ ਸਿੰਘ ਅਜਨਾਲਾ ਅਤੇ ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਬਾਦਲ ਦਲ ਦੇ ਸੀਨੀਅਰ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਬੀਤੇ ਕਲ੍ਹ ਪਾਰਟੀ ਅਹੁਦਿਆਂ ਤੋਂ ਦਿੱਤੇ ਅਸਤੀਫੇ ਬਾਅਦ ਲਗਾਈਆਂ ਜਾ ਰਹੀਆਂ ਉਨਾਂ ਕਿਆਸ ਅਰਾਈਆਂ ਨੂੰ ਵਿਸ਼ਰਾਮ ਦੇ ਦਿੱਤਾ ਹੈ ਕਿ ਕੁਝ ਮਝੈਲ ਆਗੂ ਵੀ ਅਸਤੀਫੇ ਦੇ ਰਹੇ ਹਨ।