Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 9, 2018

November 9, 2018

ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ (ਪੰ.ਸ.ਸਿ.ਬ.) ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ ਮਾਮਲੇ ’ਤੇ ਸ਼੍ਰੋ.ਗੁ.ਪ੍ਰ.ਕ. ਵਲੋਂ ਬੁਲਾਈ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸੰਤ ਸਮਾਜ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ ਦੇ ਨੁਮਾਇੰਦਿਆਂ ਅਤੇ ਸਿੱਖ ਬੁੱਧੀਜੀਵੀਆਂ ਨਾਲ ਇਕੱਤਰਤਾ ਦੌਰਾਨ ਸਾਹਮਣੇ ਆਏ ਵਿਚਾਰਾਂ ਤੋਂ ਬਾਅਦ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋ.ਗੁ.ਪ੍ਰ.ਕ. ਵਲੋਂ ਚੰਡੀਗੜ੍ਹ ਵਿਖੇ ਚੱਲ ਰਹੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਕਾਰਜ ਦੇ ਨਿਗਰਾਨ (ਡਾਇਰੈਕਟਰ) ਡਾ. ਕਿਰਪਾਲ ਸਿੰਘ ਨੂੰ ਇਸ ਕਾਰਜ ਦੇ ਸਾਰੇ ਕੰਮਾਂ ਤੋਂ ਲਾਂਭੇ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਰਤੀ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਨਾਂ ਮੁੜ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰੇ। ਮੁੱਖ ਮੰਤਰੀ ਦੇ ਦਫਤਰ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ ਵਿੱਚ ਮੁੱਖ ਮੰਤਰੀ ਨੇ ਹੈ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਉੱਚ ਪੂਜਣਯੋਗ ਪਵਿੱਤਰ ਧਾਰਮਿਕ ਥਾਂ ਹੈ ਕਿਉਂਕਿ ਗੁਰੂ ਨਾਨਕ ਜੀ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਇਥੇ ਗੁਜਾਰਿਆ ਹੈ।
ਪੰਜਾਬ ਪੁਲੀਸ ਦੀ ਖਾਸ ਜਾਂਚ ਟੀਮ (ਸਿੱਟ) ਨੇ ਪਿੰਡ ਗੁਰੂਸਰ ਜਲਾਲ ਵਿਖੇ ਸਾਲ 2015 ਵਿੱਚ ਵਾਪਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਦਿੱਲੀ ਦੇ ਹਵਾਈ ਅੱਡੇ ਤੋਂ ਭਗਤਾ ਭਾਈ ਵਾਸੀ ਤੇ ਡੇਰਾ ਸੌਦਾ ਸਿਰਸਾ ਦੇ ਪੈਰੋਕਾਰ ਜਤਿੰਦਰਬੀਰ ਅਰੋੜਾ ਉਰਫ਼ ਜਿੰਮੀ ਨੂੰ ਗ੍ਰਿਫ਼ਤਾਰ ਕਰਨ ਦੀਆਂ ਖਬਰਾਂ ਆ ਰਹੀਆਂ ਹਨ। ਖਬਰਾਂ ਹਨ ਕਿ ਪੁਲਿਸ ਨੇ ਤਿੰਨ ਹੋਰ ਡੇਰਾ ਪੈਰੋਕਾਰਾਂ ਨੂੰ ਵੀ ਭਗਤਾ ਤੋਂ ਹਿਰਾਸਤ ’ਚ ਲਿਆ ਹੈ ਜਿਸ ਬਾਰੇ ਪੁਲੀਸ ਅਧਿਕਾਰੀ ਚੁੱਪ ਹਨ। ਪੰਜਾਬੀ ਟ੍ਰਿਿਬਊਨ ਵਿੱਚ ਛਪੀ ਇਕ ਖਬਰ ਮੁਤਾਬਕ ਬੇਅਦਬੀ ਦੇ ਮਾਮਲਿਆਂ ਵਿਚ ਗ੍ਰਿਫਤਾਰੀ ਤੋਂ ਬਚਣ ਲਈ ਜਤਿੰਦਰਬੀਰ ਜਿੰਮੀ ਵਿਦੇਸ਼ ਚਲਾ ਗਿਆ ਸੀ।
ਅੱਜ ਦੇ ਕੁਝ ਅਖਬਾਰਾਂ ਵਿੱਚ ਛਪੀਆਂ ਖਬਰਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰੰਘ ਬਾਦਲ ਨੇ ਕਿਹਾ ਕਿ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਬੰਦਿਆਂ ਨੇ ਕੀਤੀ ਹੈ, ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਨਹੀਂ। ਇਹ ਗੱਲ ਵੱਡੇ ਬਾਦਲ ਨੇ ਬੀਤੇ ਕੱਲ ਬੁਢਲਾਡਾ ਨੇੜੇ ਬਾਦਲ ਦਲ ਦੇ ਆਗੂ ਬਲਮ ਸਿੰਘ ਤੇ ਹਰਮੇਲ ਸਿੰਘ ਕਲੀਪੁਰੀਆਂ ਦੇ ਘਰ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਅਖਬਾਰੀ ਖਬਰਾਂ ਮੁਤਾਬਕ ਬਾਦਲ ਨੇ ਇਹ ਵੀ ਕਿਹਾ ਕਿ ਬੇਅਦਬੀ ਦਾ ਦੁੱਖ ਸਾਰਿਆਂ ਨੂੰ ਹੈ, ਪਰ ਸਭ ਤੋਂ ਵੱਡਾ ਦੁੱਖ ਉਸ ਨੂੰ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।