November 2018 Archive

ਸੁਖਬੀਰ ਬਾਦਲ ਦੀ ਗੱਡੀ ਘੇਰਨ ਦਾ ਮਾਮਲਾ: ਜੇਲ੍ਹ ‘ਚ ਬੰਦ ਸਿੱਖ ਕਾਰਕੁਨਾਂ ਦੀ ਜ਼ਮਾਨਤ ਅਪੀਲ ਫਿਰ ਰੱਦ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ਨੂੰ ਘੇਰਨ ਦੇ ਦੋਸ਼ਾਂ ਵਿਚ ਗਿ੍ਫ਼ਤਾਰ ਕੀਤ ਗਏੇ ਛੇ ਸਿੱਖ ਕਾਰਕੁੰਨ, ਜੋ ਕਿ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਬੰਦ ਹਨ, ਦੀ ਜ਼ਮਾਨਤ ਦੀ ਅਪੀਲ ਨੂੰ ਅੱਜ ਫਿਰ ਸੰਗਰੂਰ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਲੰਡਨ ਦੀਆਂ 13 ਯੁਨੀਵਰਸਿਟੀਆਂ ਦੇ ਸਿੱਖ ਵਿਦਿਆਰਥੀਆਂ ਨੇ ਜੱਗੀ ਮਾਮਲੇ ਵਿੱਚ ਭਾਰਤ ਸਰਕਾਰ ਦੀ ਨਿੰਦਾ ਕੀਤੀ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਲੰਘੇ ਸਾਲ 4 ਨਵੰਬਰ ਨੂੰ ਜਲੰਧਰੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਉਸ ਉੱਤੇ ਕਈ ਮਾਮਲੇ ਦਰਜ਼ ਕੀਤੇ ਗਏ ਤੇ ਇਹਨਾਂ ਮਾਮਲਿਆਂ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਗਈ । ਇੱਕ ਸਾਲ ਲੰਘ ਜਾਣ ਉੱਤੇ ਵੀ ਇਹਨਾਂ ਮਾਮਲਿਆਂ ਦੀ ਸੁਣਵਾਈ ਵਿੱਚ ਕੋਈ ਜ਼ਿਕਰਯੋਗ ਕਾਰਵਾਈ ਨਹੀਂ ਹੋ ਸਕੀ ਤੇ ਮੌਜੂਦਾ ਹਾਲਾਤ ਇਹ ਹੈ ਕਿ ਐਨ.ਆਈ.ਏ. ਨੇ ਭਾਰਤੀ ਸੁਪਰੀਮ ਕੋਰਟ ਕੋਲ ਪਹੁੰਚ ਕਰਕੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਉੱਤੇ ਰੋਕ ਲਵਾ ਲਈ ਹੈ। ਅਸਲ ਵਿੱਚ ਐਨ.ਆਈ.ਏ. ਇਹਨਾਂ ਮੁਕਦਮਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣੀ ਚਾਹੁੰਦੀ ਹੈ ਤੇ ਗ੍ਰਿਫਤਾਰ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ।

2 ਦਸੰਬਰ ਨੂੰ ਸੰਗਰੂਰ ਵਿਖੇ ਹੋਵੇਗਾ ਡਾ. ਭੀਮ ਰਾੳ ਅੰਬੇਦਕਰ ਯਾਦਗਾਰੀ ਵਖਿਆਨ

ਇਸ ਸਮਾਗਮ ਵਿੱਚ ੳੱਘੇ ਸਿੱਖ ਵਿਦਵਾਨ ਅਤੇ ਰਾਜਨੀਤਕ ਵਿਸ਼ਲੇਸ਼ਕ ਸ.ਅਜਮੇਰ ਸਿੰਘ ਵਖਿਆਨ ਕਰਨਗੇ।

ਵਿਸ਼ਵ ਸਿੱਖ ਪਾਰਲੀਮੈਂਟ ਦੇ ਵਫਦ ਨੇ ਲਹਿੰਦੇ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਨਾਲ ਮੁਲਾਕਾਤ ਕੀਤੀ

ਮੁਲਾਕਾਤ ਦੇ ਦੌਰਾਨ ਭਾਈ ਜੋਗਾ ਸਿੰਘ ਨੇ ਸਿੱਖ ਸੰਗਤਾਂ ਵਲੋਂ ਲੰਬੇ ਸਮੇਂ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਮੰਗ ਨੂੰ ਪਾਕਿਸਤਾਨੀ ਸਰਕਾਰ ਵਲੋਂ ਪ੍ਰਵਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ ਅਤੇ ਪਾਕਿਸਤਾਨੀ ਆਗੂਆਂ ਵਲੋਂ ਭਾਰਤ ਸਰਕਾਰ ਵਲੋਂ ਪਾਏ ਜਾ ਰਹੇ ਅੜਿੱਕਿਆਂ ਦੇ ਬਾਵਜੂਦ ਲਏ ਗਏ ਇਸ ਫੈੈਸਲੇ ਨੂੰ ਦਲੇਰ ਅਤੇ ਸਿਧਾਂਤਕ ਕਰਾਰ ਦਿੱਤਾ ਹੈ।

ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਖੋਲ੍ਹਿਆ ਜਾ ਰਿਹਾ ਲਾਂਘਾ ਭਾਰਤੀ ਸਿਆਸਤਦਾਨਾਂ ਨੂੰ ਕਿਉਂ ਹਜਮ ਨਹੀਂ ਹੋ ਰਿਹਾ ?

ਜਿਕਰ ਕਰਨਾ ਜਰੂਰੀ ਹੈ ਕਿ ਕੀ ਇਸਤੋਂ ਪਹਿਲਾਂ ਦੋ ਹਿੰਦ-ਪਾਕਿ ਜੰਗਾਂ ਨਹੀ ਹੋਈਆਂ? ਕੀ ਉਸ ਵਿੱਚ ਭਾਰਤੀ ਫੌਜੀ ਤੇ ਸਰਹੱਦੀ ਇਲਾਕਿਆਂ ਦੇ ਲੋਕ ਨਹੀ ਮਾਰੇ ਗਏ? ਕੀ ਇਹ ਵੀ ਸੱਚ ਨਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜਦੋਂ ਕੁਝ ਸਾਲ ਪਹਿਲਾਂ ਪਾਕਿਸਤਾਨ ਗਏ ਸਨ ਤਾਂ ਕੀ ਉਸਤੋਂ ਪਹਿਲਾਂ ਦੋਨਾਂ ਦੇਸ਼ਾਂ ਦੇ ਸਬੰਧ ਸੁਖਾਵੇਂ ਨਹੀ ਸਨ? ਰਹੀ ਗੱਲ, ਜਿਸ ਅੱਤਵਾਦ ਦੀ ਗੱਲ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮੁੱਖ ਮੰਤਰੀ ਵਜੋਂ ਕੀਤੀ ਹੈ ਉਹ ਇੱਕ ਅੰਤਰਰਾਸ਼ਟਰੀ ਮੁੱਦਾ ਹੈ । ਸ਼ਾਇਦ ਉਹ ਇਹ ਜਰੂਰ ਭੁੱਲ ਗਏ ਹਨ ਕਿ ਉਨ੍ਹਾਂ ਦੀ ਸਿਆਸੀ ਪਾਰਟੀ ਸੂਬੇ ਵਿੱਚ ਫੈਲਾਏ ਸਰਕਾਰੀ ਅੱਤਵਾਦ ਦੀ ਦੋਸ਼ੀ ਜਰੂਰ ਰਹੀ ਹੈ।

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸ਼੍ਰੋ.ਗੁ.ਪ੍ਰ.ਕਮੇਟੀ ਭਾਰਤੀ ਰਾਸ਼ਟਰਪਤੀ ਤੱਕ ਕਰੇ ਪਹੁੰਚ : ਭਾਈ ਹਰਪ੍ਰੀਤ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰਨੀ ਜਥੇਦਾਰ ਬਣਾਏ ਜਾਣ ਤੋਂ ਬਾਅਦ ਬੀਤੇ ਦਿਨੀਂ ਸੱਦੀ ਗਈ ਪੰਜ ਸਿੰਘ ਸਾਹਿਬਾਨ ਦੀ ਪਹਿਲੀ ਬੈਠਕ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਭਾਰਤ ਦੇ ਰਾਸ਼ਟਰਪਤੀ ਤੀਕ ਉਸਾਰੂ ਪਹੁੰਚ ਕਰਕੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਦਾ ਫੈਸਲਾ ਕਰਵਾ ਕੇ ਰਿਹਾਈ ਦੇ ਹਰ ਸੰਭਵ ਯਤਨ ਕੀਤੇ ਜਾਣ।

ਸਿੱਖ ਨਸਲਕੁਸ਼ੀ 1984 ਦੀ ਯਾਦ ਵਿੱਚ ਸਿੱਖ ਨੌਜਵਾਨਾਂ ਵੱਲੋਂ ਬੰਗਲੌਰ ਵਿਖੇ ਵਿਚਾਰ-ਚਰਚਾ ਕਰਵਾਈ ਗਈ

ਸਿੱਖ ਯੂਥ ਵਿੰਗ, ਬੰਗਲੌਰ ਵੱਲੋਂ ਸਿੱਖ ਨਸਲਕੁਸ਼ੀ 1984 ਦੀ ਯਾਦ ਵਿਚ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਇਕ ਵਿਚਾਰ ਚਰਚਾ ਕਰਵਾਈ ਗਈ ਜਿਸ ਵਿੱਚ ਮੁੱਖ ਤੌਰ ਤੇ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਸਿੱਖ ਨਸਲਕੁਸ਼ੀ 1984 ਦੇ ਵਰਤਾਰੇ ਤੇ ਆਪਣੀ ਸਮਝ ਅਤੇ ਨਜ਼ਰੀਆ ਸਾਂਝਾ ਕੀਤਾ।

ਕਰਤਾਰਪੁਰ ਸਾਹਿਬ ਲਾਂਘਾ: ਭਾਰਤੀ ਪ੍ਰਧਾਨ ਮੰਤਰੀ ਨਹੀਂ, ਪਾਕਿ ਫੌਜ ਮੁਖੀ ਹੈ ਸਿਫਤ ਦਾ ਹੱਕਦਾਰ: ਦਲ ਖਾਲਸਾ

ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਭਾਰਤ-ਪਾਕਿ ਦੇ ਫੈਸਲੇ ਤੋਂ ਬਾਅਦ ਬਾਦਲ ਪਰਿਵਾਰ ਵੱਲੋਂ ਇਸ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਦੇ ਸਿਰ ਬੰਨਣ ਉੱਤੇ ਸਖਤ ਟਿਪਣੀ ਕਰਦਿਆਂ, ਦਲ ਖਾਲਸਾ ਨੇ ਕਿਹਾ ਕਿ ਜੇਕਰ ਸਿਹਰਾ ਬੰਨਣਾ ਹੀ ਹੈ ਤਾਂ ਫਿਰ ਇਹ ਸਿਹਰਾ ਪਾਕਿਸਤਾਨ ਆਰਮੀ ਚੀਫ ਜਨਰਲ ਕਮਰ ਬਾਜਵਾ ਦੇ ਸਿਰ ਬੱਝਦਾ ਹੈ।

ਅਦਲੀਵਾਲ ਧਮਾਕਾ: ਦੋਵਾਂ ਦੋਸ਼ੀਆਂ ਬਾਰੇ ਪੁਲਸ ਦੀ ਕਹਾਣੀ ਉਹਨਾਂ ਦੇ ਪਿੰਡ ਵਾਲੇ ਮੰਨਣ ਨੂੰ ਤਿਆਰ ਨਹੀਂ

ਮਾਤਾ ਸੁਖਵਿੰਦਰ ਕੌਰ, ਤਾਇਆ ਪਿਆਰਾ ਸਿੰਘ, ਤਾਈ, ਭੈਣਾਂ-ਭਰਾ ਤੇ ਹੋਰ ਰਿਸ਼ਤੇਦਾਰਾਂ ਵਲੋਂ ਇੱਕ ਹੀ ਸਵਾਲ ਵਾਰ-ਵਾਰ ਪੁੱਛਿਆ ਜਾ ਰਿਹਾ ਹੈ ਕਿ ਆਖਿਰ ਪੁਲਿਸ ਨੇ ਬਿਕਰਮਜੀਤ ਸਿੰਘ ਦੀ ਗ੍ਰਿਫਤਾਰੀ ਤੇ ਬਰਾਮਦ ਵਸਤਾਂ ਬਾਰੇ ਐਨਾ ਵੱਡਾ ਕੁਫਰ ਕਿਉਂ ਤੋਲਿਆ? ਬਿਕਰਮਜੀਤ ਸਿੰਘ ਦੀ ਕਥਿਤ ਗ੍ਰਿਫਤਾਰੀ ਬਾਰੇ ਜਾਣਕਾਰੀ ਲੈਣ ਲਈ ਪਹੁੰਚਣ ਵਾਲੇ ਹਰ ਪੱਤਰਕਾਰ ਸਾਹਮਣੇ ਅਜਿਹੇ ਸਵਾਲਾਂ ਦਾ ਮੀਂਹ ਜਰੂਰ ਪੈਂਦਾ ਹੈ। ਮਾਤਾ ਸੁਖਵਿੰਦਰ ਕੌਰ ਦੱਸਦੀ ਹੈ ਕਿ ਐਤਵਾਰ ਤੇ ਸੋਮਵਾਰ ਸਾਰਾ ਦਿਨ ਹੀ ਬਿਕਰਮਜੀਤ ਸਿੰਘ ਖੇਤਾਂ ਵਿੱਚ ਕਣਕ ਬੀਜਣ ਵਿੱਚ ਕਾਮਿਆਂ ਨਾਲ ਰੁੱਝਾ ਰਿਹਾ।

ਸਿੱਖ ਵਿਚਾਰਵਾਨ ਹਰਿੰਦਰ ਸਿੰਘ (ਯੂਐਸਏ) ਨਾਲ ਖਾਸ ਗੱਲਬਾਤ : ਵੇਖੋ ਵੀਡੀੳ

ਇਸ ਗੱਲਬਾਤ ਵਿੱਚ ਸ. ਗੁਰਜੋਤ ਸਿੰਘ ਨੇ ਪੰਜਾਬ ਅਤੇ ਸਿੱਖ ਪੰਥ ਦੀ ਬਾਰੇ ਰਾਜਨੀਤੀਕ, ਆਰਥਿਕਤਾ ਅਤੇ ਮਾਨਸਿਕਤਾ ਜੁੜੇ ਸੁਆਲ ਕੀਤੇ  ਜਿਸਦੇ ਕਿ ਸਰਦਾਰ ਹਰਿੰਦਰ ਸਿੰਘ ਜੀ ਵਲੋਂ ਗੁਰਬਾਣੀ ਅਤੇ ਸਿੱਖ ਫਲਸਫੇ ਦੇ ਅਧਾਰ ਤੇ ਜਵਾਬ ਦਿੱਤੇ ਗਏ ਹਨ।

« Previous PageNext Page »