ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਲਈ ਸਿਆਸੀ ਇੱਛਾ ਸ਼ਕਤੀ ਦਾ ਪ੍ਰਗਟਾਅ ਸਮੇਂ ਦੀ ਲੋੜ

ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਭ ਤੋਂ ਵੱਡਾ ਰੋੜਾ ਅਟਕਾੳੇੂ ਬਹਾਨਾ ਹੈ ਕਿ ਉਮਰ ਕੈਦ ਦਾ ਮਤਲਬ ਸਾਰੀ ਉਮਰ ਦੀ ਉਮਰ ਕੈਦ ਹੁੰਦਾ ਹੈ ਅਤੇ ਇਸ ਸਬੰਧੀ ਮੋਹਨ ਦਾਸ ਕਰਮ ਚੰਦ ਗਾਂਧੀ ਦੇ ਕਤਲ ਵਿਚ ਨਾਮਜ਼ਦ ਨੱਥੂ ਰਾਮ ਗੋਂਡਸੇ ਦੇ ਭਰਾ ਗੋਪਾਲ ਵਿਨਾਇਕ ਗੋਡਸੇ ਦੀ ਉਮਰ ਕੈਦ ਸਬੰਧੀ 1961 ਵਿਚ ਭਾਰਤੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਧਾਰ ਬਣਾਇਆ ਜਾਂਦਾ ਹੈ ਜਦਕਿ ਸੱਚਾਈ ਇਹ ਹੈ ਕਿ ਗੋਪਾਲ ਵਿਨਾਇਕ ਗੋਂਡਸੇ ਨੂੰ 16 ਸਾਲ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ ਪਰ ਸਿੱਖ ਸਿਆਸੀ ਉਮਰ ਕੈਦੀ ਬੰਦੀ ਸਿੰਘਾਂ ਨੂੰ 20/25/28 ਸਾਲਾਂ ਦੀ ਕੈਦ ਦੇ ਬਾਵਜੂਦ ਰਿਹਾਈ ਦਾ ਸਿਆਸੀ ਫੈਸਲਾ ਨਹੀਂ ਲਿਆ ਜਾ ਰਿਹਾ।

ਲਾਸਾਨੀ ਸ਼ਹਾਦਤਾਂ ਦੇ ਇਤਿਹਾਸ ਨਾਲ ਸਾਜਿਸ਼ੀ ਛੇੜਖਾਨੀਆਂ ਤੋਂ ਖਬਰਦਾਰ ਹੋਵੇ ਖਾਲਸਾ ਪੰਥ…

ਦੇਸ਼ਾਂ ਵਿਦੇਸ਼ਾਂ ਵਿੱਚ ਫੈਲੀ ਹੋਈ ਸਤਿਗੁਰੂ ਨਾਨਕ ਸਾਹਿਬ ਦੀ ਨਾਦੀ ਸੰਤਾਨ ‘ਖਾਲਸਾ ਪੰਥ’ ਭਾਵ ਸਿੱਖ ਕੌਮ ਦਸੰਬਰ ਦੇ ਮਹੀਨੇ ਨੂੰ ਸਫਰ-ਏ-ਸ਼ਹਾਦਤ ਦੇ ਮਹੀਨੇ ਵਜੋਂ ਮਨਾਉਂਦੀ ਹੈ।

ਸਾਕਾ ਚਮਕੌਰ ਸਾਹਿਬ: ਜਦੋਂ ਇਤਿਹਾਸ ਦੀ ਬੇਜੋੜ ਅਤੇ ਅਸਾਵੀਂ ਜੰਗ ਲੜੀ ਗਈ

ਇਤਿਹਾਸ ਦੇ ਕਈ ਪੰਨੇ ਅਜਿਹੇ ਹਨ ਜਿਹੜੇ ਬਿਨਾਂ ਕਿਸੇ ਵਿਦਵਤਾ ਭਰੇ ਔਖੇ ਸ਼ਬਦਾਂ ਦੇ ਹੀ ਕਈ ਅਹਿਮ ਸਚਾਈਆਂ ਦੀ ਸੁੰਦਰ ਵਿਆਖਿਆ ਕਰਦੇ ਹਨ। ਚਮਕੌਰ ਗੜ੍ਹੀ ਦੀ ਲੜਾਈ ਇਤਿਹਾਸ ਵਿਚ ਇਕ ਅਜਿਹਾ ਹੀ ਅਹਿਮ ਦਰਜਾ ਰੱਖਦੀ ਹੈ।

ਅਜੀਤ ਅਖਬਾਰ ਵਿਚ ਵਟਸਐਪ ਦੇ ਇਸ਼ਤਿਹਾਰ ਦਾ ਮਾਮਲਾ: ਕੀ ਅਜੀਤ ਹਿੰਦੀ ਭਾਸ਼ੀ ਬਣਨ ਜਾ ਰਿਹੈ?

ਅੱਜ (26 ਦਸੰਬਰ, 2018) ਦੇ ਅਜੀਤ ਅਖਬਾਰ ਦੇ ਤੀਸਰੇ ਸਫੇ ਦੇ ਹੇਠਲੇ ਹਿੱਸੇ ਚ ਅੱਧੇ ਪੰਨੇ ਦਾ ਇਹ ਇਸ਼ਤਿਹਾਰ ਲੱਗਾ ਹੈ। ਇਹ ਇਸ਼ਤਿਹਾਰ ਹਿੰਦੀ ਭਾਸ਼ਾ ਵਿਚ ਹੈ ਜਿਸ ਰਾਹੀਂ ਬਿਜਾਲ ਤੇ ਸੁਨੇਹੇ ਭੇਜਣ ਵਾਲੇ ਪ੍ਰਬੰਧ “ਵਟਸਐਪ” ਉੱਤੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਮਦਦ ਮੰਗੀ ਗਈ ਹੈ।

ਸੱਚੀ ਵਰਿਆਮਗੀ (ਲੇਖਕ:ਪ੍ਰੋ. ਪੂਰਨ ਸਿੰਘ)

ਕਾਇਰ ਆਖਦੇ ਹਨ ‘ਅੱਗੇ ਵਧੋ’ ਸੂਰਮੇ ਪੁਕਾਰਦੇ ਹਨ ‘ਪਿੱਛੇ ਹਟ ਚਲੋ।’ ਕਾਇਰ ਕਹਿੰਦਾ ਹੈ ‘ਉਠਾਓ ਤਲਵਾਰ’ ਸੂਰਮਾ ਆਖਦਾ ਹੈ ‘ਸਿਰ ਅੱਗੇ ਕਰੋ’ ਸੂਰਮੇ ਦਾ ਜੀਵਨ ਕੁਦਰਤ ਨੇ ਆਪਣੀ ਤਾਕਤ ਫਜ਼ੂਲ ਗੁਆਣ ਲਈ ਨਹੀਂ ਸਿਰਜਿਆ। ਸੂਰਮੇ ਦਾ ਸ਼ਰੀਰ ਕੁਦਰਤ ਦੀਆਂ ਕੁਲ ਤਾਕਤਾਂ ਦਾ ਭੰਡਾਰ ਹੈ। ਕੁਦਰਤ ਦਾ ਇਹ ਕੇਂਦਰ ਡੋਲ ਨਹੀਂ ਸਕਦਾ। ਸੂਰਜ ਦਾ ਚੱਕਰ ਡੋਲ ਜਾਵੇ ਤਾਂ ਡੋਲ ਜਾਵੇ ਐਪਰ ਸੂਰਮੇ ਦੇ ਦਿਲ ਵਿਚ ਜੋ ਰੱਬੀ ਟੇਕ ਟਿਕੀ ਹੈ, ਜੋ ਨ੍ਵਰੀ ਪੁਰੀ ਗੱਡੀ ਹੈ ਉਹ ਅਚਲ ਹੈ। ਕੁਦਰਤ ਦੇ ਹੋਰਨਾਂ ਪਦਾਰਥਾਂ ਦੀ ਰਾਤ, ਭਾਵੇਂ ਅੱਗੇ ਵਧਣ ਦੀ ਆਪਣੀ ਤਾਕਤ ਨੂੰ ਖਿਲਾਰ ਕੇ ਨਸ਼ਟ ਕਰਨ ਦੀ ਹੋਵੇ, ਪਰ ਸੂਰਬੀਰਾਂ ਦੀ ਨੀਤੀ ਬਲ ਨੂੰ ਹਰ ਤਰ੍ਹਾਂ ਜੁਟਾਉਣ ਤੇ ਵਧਾਉਣ ਦੀ ਹੀ ਹੁੰਦੀ ਹੈ, ਸੂਰਮੇ ਤਾਂ ਆਪਣੇ ਅੰਦਰ ਹੀ ‘ਮਾਰਚ’ ਕਰਦੇ ਹਨ, ਕਿਉਂਕਿ ਆਤਮ-ਆਕਾਸ਼ ਦੇ ਕੇਂਦਰ ਵਿਚ ਖਲੋ ਕੇ ਉਹ ਸਾਰੇ ਸੰਸਾਰ ਨੂੰ ਹਿਲਾ ਸਕਦੇ ਹਨ।

ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸੰਗਤਾਂ ਦੀ ਜਗਤਾਰ ਸਿੰਘ ਜੌਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖੁੱਲ੍ਹੀ ਚਰਚਾ ’29 ਨੂੰ

ਭਾਰਤੀ ਏਜੰਸੀ ਐਨ.ਆਈ.ਏ (National Investigation Agency) ਵਲੋਂ ਗਿਰਫਤਾਰ ਕੀਤੇ ਗਏ ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਸੰਘਰਸ਼ ਕਰ ਰਹੀ ਜਥੇਬੰਦੀ “ਫਰੀ ਜੱਗੀ ਨਾੳ”(Free Jaggi Now) ਵਲੋਂ ਜੱਗੀ ਜੌਹਲ ਦੇ ਵਕੀਲ਼ ਸਰਦਾਰ ਜਸਪਾਲ ਸਿੰਘ ਮੰਝਪੁਰ ਨਾਲ ਖੁੱਲ੍ਹੀ ਵਿਚਾਰ ਲਈ ਸਮਾਗਮ ਉਲੀਕਿਆ ਗਿਆ ਹੈ।

ਜਥੇਦਾਰ ਹਵਾਰਾ ਦੀ ਅਗਵਾਈ ਹੇਠ ਸੰਘਰਸ਼ ਜਾਰੀ ਰੱਖਾਂਗੇ: ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਅ.ਗੁ.ਪ੍ਰ ਕਮੇਟੀ

ਈਸਟ ਕੋਸਟ ਅਮਰੀਕਾ ਦੀਆਂ 85 ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਦੀ ਇੱਕਮੁੱਠਤਾ ਨਾਲ 3 ਸਾਲ ਪਹਿਲਾਂ ਹੋਂਦ ਵਿੱਚ ਆਈ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਥਾਨਕ ‘ਵਰਲਡ ਫੇਅਰ ਮਰੀਨਾ’ ਵਿਖੇ ਹੋਏ ਨੁਮਾਇੰਦਾ ਇਕੱਠ ਵਿੱਚ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਸੰਗਤਾਂ ਸਾਹਮਣੇ ਰੱਖੀ ਗਈ।

ਸੱਚੀ ਵਰਿਆਮਗੀ (ਲੇਖਕ:ਪ੍ਰੋ. ਪੂਰਨ ਸਿੰਘ)

ਕਾਇਰ ਆਖਦੇ ਹਨ ‘ਅੱਗੇ ਵਧੋ’ ਸੂਰਮੇ ਪੁਕਾਰਦੇ ਹਨ ‘ਪਿੱਛੇ ਹਟ ਚਲੋ।’ ਕਾਇਰ ਕਹਿੰਦਾ ਹੈ ‘ਉਠਾਓ ਤਲਵਾਰ’ ਸੂਰਮਾ ਆਖਦਾ ਹੈ ‘ਸਿਰ ਅੱਗੇ ਕਰੋ’ ਸੂਰਮੇ ਦਾ ਜੀਵਨ ਕੁਦਰਤ ਨੇ ਆਪਣੀ ਤਾਕਤ ਫਜ਼ੂਲ ਗੁਆਣ ਲਈ ਨਹੀਂ ਸਿਰਜਿਆ। ਸੂਰਮੇ ਦਾ ਸ਼ਰੀਰ ਕੁਦਰਤ ਦੀਆਂ ਕੁਲ ਤਾਕਤਾਂ ਦਾ ਭੰਡਾਰ ਹੈ। ਕੁਦਰਤ ਦਾ ਇਹ ਕੇਂਦਰ ਡੋਲ ਨਹੀਂ ਸਕਦਾ। ਸੂਰਜ ਦਾ ਚੱਕਰ ਡੋਲ ਜਾਵੇ ਤਾਂ ਡੋਲ ਜਾਵੇ ਐਪਰ ਸੂਰਮੇ ਦੇ ਦਿਲ ਵਿਚ ਜੋ ਰੱਬੀ ਟੇਕ ਟਿਕੀ ਹੈ, ਜੋ ਨ੍ਵਰੀ ਪੁਰੀ ਗੱਡੀ ਹੈ ਉਹ ਅਚਲ ਹੈ। ਕੁਦਰਤ ਦੇ ਹੋਰਨਾਂ ਪਦਾਰਥਾਂ ਦੀ ਰਾਤ, ਭਾਵੇਂ ਅੱਗੇ ਵਧਣ ਦੀ ਆਪਣੀ ਤਾਕਤ ਨੂੰ ਖਿਲਾਰ ਕੇ ਨਸ਼ਟ ਕਰਨ ਦੀ ਹੋਵੇ, ਪਰ ਸੂਰਬੀਰਾਂ ਦੀ ਨੀਤੀ ਬਲ ਨੂੰ ਹਰ ਤਰ੍ਹਾਂ ਜੁਟਾਉਣ ਤੇ ਵਧਾਉਣ ਦੀ ਹੀ ਹੁੰਦੀ ਹੈ, ਸੂਰਮੇ ਤਾਂ ਆਪਣੇ ਅੰਦਰ ਹੀ ‘ਮਾਰਚ’ ਕਰਦੇ ਹਨ, ਕਿਉਂਕਿ ਆਤਮ-ਆਕਾਸ਼ ਦੇ ਕੇਂਦਰ ਵਿਚ ਖਲੋ ਕੇ ਉਹ ਸਾਰੇ ਸੰਸਾਰ ਨੂੰ ਹਿਲਾ ਸਕਦੇ ਹਨ।

ਜੈ ਕਿਸ਼ਨ ਰੋੜੀ ਦੀ ਆਪ ‘ਚ ਵਾਪਸੀ; ਜਸਟਿਸ ਜੋਰਾ ਸਿੰਘ ਵੀ ਆਪ ‘ਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਤੋਂ ਬਾਘੀ ਹੋ ਕੇ ਪਹਿਲਾਂ ਖਹਿਰਾ ਧੜੇ ਵਿਚ ਸ਼ਾਮਲ ਹੋਏ ਗੜਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੋੜੀ ਬੀਤੇ ਕਲ੍ਹ ਫੇਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਦੀ ਜਾਂਚ ਲਈ ਬਾਦਲ ਸਰਕਾਰ ਵਲੋਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮੀਸ਼ਨ ਦੇ ਮੁਖੀ ਜਸਟਿਸ ਜ਼ੋਰਾ ਸਿੰਘ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।