ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਪੰਜਾਬ, ਪੰਜਾਬੀਅਤ ਅਤੇ ਪੰਥ ਨਾਲ ਸੰਬੰਧਿਤ ਅਜਿਹੇ ਮੁੱਦਿਆਂ 'ਤੇ ਹਮੇਸ਼ਾ ਸਿਆਸੀ ਰੋਟੀਆਂ ਸੇਕੀਆਂ ਹਨ। ਨਤੀਜੇ ਵਜੋਂ ਮੁੱਦਾ ਲਟਕ ਜਾਂਦਾ ਹੈ ਅਤੇ ਸੰਬੰਧਿਤ ਲੋਕਾਂ ਦੀ ਆਸਥਾ ਅਤੇ ਸਨਮਾਨ ਨੂੰ ਸੱਟ ਲਗਦੀ ਹੈ।