Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 2019

March 2019

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਕਾਰਖਨਿਆਂ ਵਾਲੇ ਇਲਾਕੇ ਚ ਸਥਿਤ ਇਕ ਰੰਗ ਦੇ ਕਾਰਖਾਨੇ ਚ ਅੱਜ ਬਾਅਦ ਦੁਪਹਿਰ ਅੱਗ ਲੱਗ ਗਈ। ਇਹ ਅੱਗ ਇੰਨੀ ਜ਼ੋਰ ਨਾਲ ਵਧੀ ਕਿ ਇਸ ਵਲੋਂ ਨਾਲ ਲੱਗਦੇ ਇਕ ਹੋਰ ਕਾਰਖਾਨੇ ਨੂੰ ਆਪਣੀ ਲਪੇਟ ਵਿਚ ਲੈ ਲੈਣ ਦੀਆਂ ਖਬਰਾਂ ਹਨ।
ਗੱਤਕਾ ਖੇਡ ਸਿੱਖ ਇਤਿਹਾਸ ਤੇ ਵਿਰਾਸਤ ਨਾਲ ਜੁੜੀ, ਗੁਰੂ ਸਾਹਿਬਾਨ ਵੱਲੋਂ ਵਰੋਸਾਈ ਸਮੁੱਚੀ ਕੌਮ ਦੀ ਮਾਣਮੱਤੀ ਤੇ ਪੁਰਾਤਨ ਖੇਡ ਹੈ ਅਤੇ ਕੋਈ ਵੀ ਇਸ ਨੂੰ ਰਜਿਸਟਰਡ ਜਾਂ ਪੇਟੈਂਟ ਨਹੀਂ ਕਰਵਾ ਸਕਦਾ।
ਇਹ ਸਾਰੇ ਹੱਥ-ਲਿਖਤ ਖਰੜੇ 100 ਤੋਂ 300 ਸਾਲ ਪੁਰਾਣੇ ਕਲਮ ਨਾਲ ਲਿਖਾਰੀਆਂ ਵਲੋਂ ਲਿਖੇ ਹੋਏ ਹਨ। ਜਨਮ ਸਾਖੀਆਂ ਵਿਚ ਪੁਰਾਤਨ ਜਨਮ ਸਾਖੀ, ਮਿਹਰਬਾਨ ਵਾਲੀ ਜਨਮ ਸਾਖੀ, ਭਾਈ ਬਾਲੇ ਵਾਲੀ ਜਨਮ ਸਾਖੀ, ਭਾਈ ਮਨੀ ਸਿੰਘ ਵਾਲੀ ਜਨਮ ਸਾਖੀ ਆਦਿ 8 ਜਨਮ ਸਾਖੀਆਂ ਸ਼ਾਮਿਲ ਹਨ, ਸ੍ਰੀ ਨਾਨਕ ਪ੍ਰਕਾਸ਼ ਤੇ ਨਾਨਕ ਬੰਸ ਪ੍ਰਕਾਸ਼ ਦੇ 3 ਖਰੜੇ ਸ਼ਾਮਿਲ ਹਨ, ਅਜਿਤੇ ਰੰਧਾਵੇ ਨਾਲ ਗੋਸਟਿ, ਗਿਆਨ ਰਤਨਾਵਲੀ ਦੀ ਵਾਰ ਦਾ ਟੀਕਾ ਵੀ ਰੱਖਿਆ ਹੋਇਆ ਹੈ ਅਤੇ ‘ਜਪੁ’ ਜੀ ਸਾਹਿਬ ਦੇ 2 ਟੀਕੇ, ਇਕ ਸਾਧੂ ਅਨੰਦਘਣ ਵਾਲਾ ਤੇ ਦੂਜਾ ਭਾਈ ਮਨੀ ਸਿੰਘ ਵਾਲਾ ਪ੍ਰਦਰਸ਼ਨੀ ਵਿਚ ਸ਼ਾਮਿਲ ਹਨ।
ਚੋਣ ਲੜਨ ਦਾ ਫੈਸਲਾ ਕੋਈ ਸਿਆਸੀ ਲਾਹੇ ਲਈ ਨਹੀ ਬਲਕਿ ਪੰਥਕ ਸੋਚ ਦੇ ਅਨੁਸਾਰੀ ਹੋ ਕੇ ਮਨੁਖਤਾ ਦੇ ਹੱਕਾਂ ਲਈ ਜੂਝਣ ਦੇ ਇਰਾਦਾ ਦਾ ਅਹਿਦ ਹੈ। ਲੋਕਾਂ ਦੇ ਮੱੁਦੇ ਤੇ ਮੈਨੀਫਸ਼ਟੋ ਤਾਂ ਹਵਾ ਦੇ ਗੁੰਬਾਰੇ ਵਾਂਗ ਹੁੰਦੇ ਹਨ ਪਤਾ ਨਹੀ ਕਦੋਂ ਹਵਾ ਕਿਧਰ ਲੈ ਜਾਵੇ ਤੇ ਕਦੋਂ ਮਿੱਟੀ ਹੋ ਜਾਣ ।
ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਵਿਚਰ ਰਹੀਆਂ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਪਛਾਣਦਿਆਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰ ਨੂੰ ਬਤੌਰ ਪੰਥ ਅਤੇ ਪੰਜਾਬ ਦੀ ਉਮੀਦਵਾਰ ਵਜੋਂ ਸਵੀਕਾਰਨ ਅਤੇ ਖੱੁਦ ਖਡੂਰ ਸਾਹਿਬ ਦੇ ਮੈਦਾਨ ਤੋਂ ਬਾਹਰ ਰਹਿਣ।
ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਅਟਾਰੀ-ਵਾਹਗਾ ਸਰਹੱਦ ਉੱਤੇ ਅੱਜ ਭਾਰਤ ਤੇ ਪਾਕਿਸਤਾਨ ਦਰਮਿਆਨ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲਬਾਤ ਹੋਵੇਗੀ। ਜ਼ਿਕਰਯੋਗ ਹੈ ਕਿ ਲੰਘੇ ਸਾਲ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪਹਿਲਕਦਮੀ ਕੀਤੀ ਗਈ ਸੀ ਜਿਸ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੇ ਕ੍ਰਮਵਾਰ ਚੜ੍ਹਦੇ ਤੇ ਲਹਿੰਦੇ ਪੰਜਾਬ ਚ ਇਸ ਲਾਂਘੇ ਲਈ ਹੋਣ ਵਾਲੀ ਉਸਾਰੀ ਦੇ ਨੀਂਹ ਪੱਥਰ ਰੱਖ ਦਿੱਤੇ ਸਨ।
ਵਿਚਾਰ ਮੰਚ ਸੰਵਾਦ ਵਲੋਂ "ਗੁਰਮਤਿ ਵਿਚ ਹੁਕਮ ਅਤੇ ਨਦਰਿ" ਵਿਸ਼ੇ ਉੱਤੇ ਇਕ ਗੋਸ਼ਟਿ ਮਿਤੀ 4 ਮਾਰਚ, 2019 ਨੂੰ ਗੁਰਦੁਆਰਾ ਟਾਹਲੀ ਸਾਹਿਬ, ਪਾਤਿਸ਼ਾਹੀ 10ਵੀਂ, ਪਿੰਡ ਰਤਨ, ਨੇੜੇ ਜੋਧਾਂ-ਮਨਸੂਰਾਂ, ਪੱਖੋਵਾਲ ਸੜਕ, ਜਿਲ੍ਹਾ ਲੁਧਿਆਣਾ, ਪੰਜਾਬ ਵਿਖੇ ਕਰਵਾਈ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਅੱਜ ਆਪਣੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6% ਦਾ ਵਾਧਾ ਕੀਤਾ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਿਹਾ ਹੈ ਕਿ ਇਹ ਵਾਧਾ 1 ਮਾਰਚ 2019 ਤੋਂ ਲਾਗੂ ਹੋਵੇਗਾ।
ਸਾਕਾ ਕੋਟਕਪੂਰਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦਾ ਆਈ.ਜੀ ਪਰਮਾਰਾਜ ਉਮਰਾਨੰਗਲ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੇ ਰਿਹਾਅ ਕਰ ਦਿੱਤਾ ਗਿਆ।
ਜਿਨ੍ਹਾਂ 12 ਸੀਟਾਂ ਬਾਰੇ ਸਹਿਮਤੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਉਸ ਵਿਚੋਂ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ 3 ਹਲਕਿਆਂ ਆਨੰਦਪੁਰ ਸਾਹਿਬ, ਜਲੰਧਰ ਤੇ ਹੁਸ਼ਿਆਰਪੁਰ; ਸੁਖਪਾਲ ਸਿੰਘ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨੂੰ 3 ਹਲਕੇ ਬਠਿੰਡਾ, ਫਰੀਦਕੋਟ ਤੇ ਖਡੂਰ ਸਾਹਿਬ; ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੂੰ 3 ਹਲਕੇ ਲੁਧਿਆਣਾ, ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ; ਪੰਜਾਬ ਮੰਚ ਨੂੰ ਪਟਿਆਲਾ, ਸੀਪੀਆਈ ਨੂੰ ਫਿਰੋਜ਼ਪੁਰ ਅਤੇ ਆਰਸੀਪੀਆਈ ਨੂੰ ਗੁਰਦਾਸਪੁਰ ਦਿੱਤੇ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।