Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 7, 2019

August 7, 2019

ਹਰਿਆਣਾ ਦੇ ਮੁੱਖ ਮੰਤਰੀ ਨੂੰ ਜਵਾਬ ਦਿੰਦਿਆਂ ਨੌਜਵਾਨ ਸਿੱਖ ਜਥੇਬੰਦੀ 'ਸਿੱਖ ਯੂਥ ਆਫ਼ ਪੰਜਾਬ' ਨੇ ਕਿਹਾ ਕਿ "ਮਿਸਟਰ ਮਨੋਹਰ ਲਾਲ ਖੱਟੜ, ਜੇਕਰ ਤੁਸੀਂ ਐੱਸ.ਵਾਈ.ਐੈਲ. ਦੇ ਵਿੱਚੋਂ ਪਾਣੀ ਲੈਣ ਲਈ ਵਚਨਬੱਧ ਹੋ ਤਾਂ ਤੁਹਾਨੂੰ ਚੰਡੀਗੜ੍ਹ ਖਾਲੀ ਕਰਨ ਲਈ ਵੀ ਵਚਨਬੱਧ ਹੋਣਾ ਚਾਹੀਦਾ ਹੈ।"
ਬੀਤੇ ਦੋ ਦਿਨਾਂ ਦੌਰਾਨ ਭਾਰਤ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਜਿਸ ਤਰ੍ਹਾਂ ਜੰਮੂ ਅਤੇ ਕਸ਼ਮੀਰ ਨੂੰ ਭਾਰਤੀ ਸੰਵਿਧਾਨ ਤਹਿਤ ਮਿਿਲਆ ਖਾਸ ਰੁਤਬਾ ਖਤਮ ਕਰਕੇ ਇਸ ਦੇ ਦੋ ਟੋਟੇ- ਇੱਕ ਲੱਦਾਖ ਅਤੇ ਦੂਜਾ ਜੰਮੂ-ਕਸ਼ਮੀਰ ਬਣਾ ਕੇ ਇਸ ਨੂੰ ਕੇਂਦਰ ਦੇ ਸਿੱਧੇ ਪ੍ਰਬੰਧ ਹੇਠ ਲਿਆ ਹੈ ਉਸ ਬਾਰੇ ਚੀਨ ਨੇ ਲਿਖਤੀ ਪ੍ਰਤੀਕਰਮ ਜਾਰੀ ਕੀਤੇ ਹਨ।
ਕਸ਼ਮੀਰੀਆਂ ਦੇ ਸਵੈ-ਨਿਰਣੇ ਦੇ ਹੱਕ ਦੀ ਹਮਾਇਤ ਕਰਦਿਆਂ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨੇ ਇਕ ਲਿਖਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦਾ ਹੈ) ਵਿਚ ਕਿਹਾ ਹੈ ਕਿ ਭਾਰਤ ਸਰਕਾਰ ਨੇ ਧਾਰਾ 370 ਖ਼ਤਮ ਕਰਕੇ ਕਸ਼ਮੀਰ ਨੂੰ ਅਰਾਜਕਤਾ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਇਸ ਕਦਮ ਨਾਲ ਕਸ਼ਮੀਰੀ ਲੋਕਾਂ ਅੰਦਰ ਗੁੱਸਾ ਵਧੇਗਾ ਅਤੇ ਉਹਨਾਂ ਦੇ ਮਨਾਂ ਵਿੱਚ ਭਾਰਤ ਲਈ ਦੂਰੀ ਹੋਰ ਵਧੇਗੀ।
ਜੰਮੂ ਕਸ਼ਮੀਰ ਦੇ ਖਾਸ ਸੰਵਿਧਾਨਕ ਰੁਤਬੇ ਨੂੰ ਤੋੜ ਕੇ ਉਸਨੂੰ ਕੇਂਦਰੀ ਪ੍ਰਬੰਧ ਵਾਲਾ ਰਾਜ ਬਣਾਉਣ ਦੀ ਕਾਰਵਾਈ ਦੀ ਸਿੱਖ ਚਿੰਤਕਾਂ ਨੇ ਸਖਤ ਨਿਖੇਧੀ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।