Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 19, 2019

September 19, 2019

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਹ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਨਾਲ ਸਬੰਧਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ਇਸ ਦਾ ਕੋਈ ਨੁਕਸਾਨ ਨਹੀਂ ਹੋਇਆ।
ਪੰਜਾਬ ਵਿਚੋਂ ਬੁਧੀਜੀਵੀਆਂ, ਲੇਖਕਾਂ, ਸਿਆਸੀ ਦਲਾਂ, ਸਮਾਜਸੇਵੀ ਜਥੇਬੰਦੀਆਂ ਅਤੇ ਚਿੰਤਕਾਂ ਦਾ ਇੱਕ ਵਫਦ ਪਿੰਡ ਬਚਾਓ ਪੰਜਾਬ ਬਚਾਓ ਦੇ ਸੱਦੇ ‘ਤੇ 18 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਕਸ਼ਮੀਰੀਆਂ ਦੇ ਨਾਲ ਮਨੁੱਖੀ ਹਮਦਰਦੀ ਪ੍ਰਗਟ ਕਰਨ ਦੇ ਵਾਸਤੇ ਅਤੇ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੋਣ ਵਾਸਤੇ ਜੰਮ-ਕਸ਼ਮੀਰ ਨੂੰ ਜਾ ਰਿਹਾ ਸੀ ਪਰ ਪੰਜਾਬ ਪੁਲਸ ਨੇ ਇਸ ਵਫਦ ਨੂੰ ਮਾਧੋਪੁਰ ਹੈਡਵਰਕਸ ਦੇ ਨੇੜੇ ਹੀ ਰੋਕ ਲਿਆ ਅਤੇ ਅੱਗੇ ਜਾਣ ਨਹੀਂ ਦਿੱਤਾ।
“ਪੰਥਕ ਸੋਚ ਉਤੇ ਪਹਿਰਾ ਦੇਣ ਵਾਲੇ ਪੰਜਾਬ ਵਿਚ 'ਹਰੀ ਕ੍ਰਾਂਤੀ' ਦੇ ਮੋਢੀ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਰਹਿ ਚੁੱਕੇ ਵਾਈਸ ਚਾਂਸਲਰ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਬਹੁਤ ਹੀ ਯਾਦ ਰੱਖਣ ਯੋਗ ਭੂਮਿਕਾ ਨਿਭਾਈ, ਵਿਦਿਅਕ ਤੌਰ ਤੇ ਅਗਵਾਈ ਦੇਣ ਵਾਲੇ ਡਾ. ਖੇਮ ਸਿੰਘ ਗਿੱਲ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।
ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਸਥਾਨਕ ਚੌਂਕ ਵਿੱਚ ਇਸ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਗਿਆ , ਹੱਥਾਂ ਵਿੱਚ ਪੰਜਾਬੀ ਬੋਲੀ ਪ੍ਰਤੀ ਪਿਆਰ ਸਤਿਕਾਰ ਨੂੰ ਦਰਸਾਉਂਦੇ ਮਾਟੋ ਫੜ੍ਹੀ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਭਾਸ਼ਾਈ ਅਜਾਦੀ ਦਾ ਹੌਕਾ ਦਿੰਦਿਆਂ ਭਾਸ਼ਾ ਵਿਭਾਗ ਦੇ "ਹਿੰਦੀ ਸਮਾਰੋਹ" ਦੌਰਾਨ ਪੰਜਾਬੀ ਪ੍ਰਤੀ ਬੋਲੇ ਗਏ ਨਿਰਾਦਰ ਭਰੇ ਸ਼ਬਦਾਂ ਦੀ ਨਿਖੇਧੀ ਕੀਤੀ ਗਈ ਅਤੇ ਭਾਜਪਾ ਆਗੂਆਂ ਵੱਲੋਂ ‘ਇੱਕ ਰਾਸ਼ਟਰ ਇੱਕ ਭਾਸ਼ਾ’ ਦੇ ਸੁਨੇਹੇ ’ਤੇ ਰੋਸ ਪ੍ਰਗਟ ਕੀਤਾ ਗਿਆ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ 22 ਬੰਦੀ ਸਿੰਘ ਨੂੰ ਰਿਹਾਅ ਕਰਨ ਲਈ ਕਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।