Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 24, 2020

April 24, 2020

ਝੂਠੇ ਪੁਲਿਸ ਮੁਕਾਬਲਿਆਂ ਅਤੇ ਸਾਕਾ ਬਹਿਬਲ ਕਲਾਂ 2015 ਨਾਲ ਸੰਬੰਧਤ ਮਾਮਲਿਆਂ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਵਾਦਿਤ ਤੇ ਮੁਅੱਲਤ ਪੁਲਿਸ ਅਫਸਰ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਨਮਾਨਿਤ ਕਰਨ ਦੇ ਮਾਮਲੇ ਵਿਚ ਸਿੱਖ ਜਥੇਬੰਦੀਆਂ ਤੇ ਮਨੁੱਖਾਂ ਹੱਕਾਂ ਦੀਆਂ ਸੰਸਥਾਵਾਂ ਵੱਲੋਂ ਕਰੜੀ ਨਿਖੇਧੀ ਦਾ ਸਾਹਮਣਾ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਨੇ ਇਸ ਮਾਮਲੇ ਉੱਤੇ ਇਕ ਜਾਂਚ ਕਮੇਟੀ ਬਣਾ ਦਿੱਤੀ ਹੈ।
ਅਦਾਲਤ ਵਿੱਚ ਉਮਰਾਨੰਗਲ ਦੇ ਖਿਲਾਫ ਬਹਿਬਲ ਕਲਾਂ ਗੋਲੀ ਕਾਂਡ ਤੋਂ ਇਲਾਵਾ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸ ਵੀ ਚੱਲ ਰਹੇ ਹਨ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲਾਂ ਦੇ ਹੱਥਾਂ ਵਿੱਚ ਕਾਬਜ਼ ਹੈ ਜੋ ਕਿ ਪੰਜਾਬ ਦੇ ਉਜਾੜੇ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪੰਜਾਬ ਦੀ ਜੁਆਨੀ ਨੂੰ ਪੁਲਿਸ ਮੁਕਾਬਲਿਆਂ, ਅਤੇ ਨਸ਼ਿਆਂ ਰਾਹੀਂ ਖਤਮ ਕਰਵਾਉਣ ਦੀ ਦੋਸ਼ੀ ਹਨ। ਸ਼੍ਰੋਮਣੀ ਕਮੇਟੀ ਨੇ ਉਮਰਾਨੰਗਲ ਨੂੰ ਸਨਮਾਨਿਤ ਕਰਕੇ ਜੋ ਕੌਮ ਦੀ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ ਉਸ ਦੀ ਪੰਥ ਕੋਲੋਂ ਮੁਆਫੀ ਮੰਗਣ।
1947 ਤੋਂ ਬਾਅਦ, ਹਿੰਦੂ ਪ੍ਰਭਾਵ ਵਾਲੇ ਭਾਰਤੀ ਰਾਜ ਪ੍ਰਬੰਧ ਨੇ ਅਕਾਲੀਆਂ ਦੀਆਂ ਗਤੀਵਿਧੀਆਂ ਨੂੰ ਕਾਬੂ ਵਿਚ ਰੱਖਣ ਲਈ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਦੀ ਅਸਿੱਧੀ ਵਰਤੋਂ ਕੀਤੀ। ਜਿਵੇਂ ਪਿੱਛੇ ਜਿਹੇ ਸ਼੍ਰੋਮਣੀ ਕਮੇਟੀ ਦੁਆਰਾ ਲਾਗੂ ਨਾਨਕਸ਼ਾਹੀ ਕੈਲੰਡਰ ਵਾਪਸ ਕਰਾ ਦਿੱਤਾ ਅਤੇ ਸਾਬਕਾ ਅਕਾਲ ਤਖ਼ਤ ਜਥੇਦਾਰ ਤੋਂ ਰਾਮ ਰਹੀਮ ਨੂੰ ਮਾਫ਼ ਕਰਾ ਦਿੱਤਾ, ਆਦਿ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।