ਬੀਤੇ ਕੱਲ੍ਹ ਇੱਕ ਕਸ਼ਮੀਰੀ ਨੌਜਵਾਨ ਨੂੰ ਸੀ.ਆਰ.ਪੀ.ਐਫ. ਵੱਲੋਂ ਉਸ ਵੇਲੇ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਜਦੋਂ ਉਹ ਆਪਣੀ ਗੱਡੀ ਵਿੱਚ ਆਪਣੇ ਇੱਕ ਪੁਲਸੀਏ ਰਿਸ਼ਤੇਦਾਰ ਨੂੰ ਕੰਮ ਉੱਤੇ ਛੱਡਣ ਜਾ ਰਿਹਾ ਸੀ।
ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਖਿਲਾਫ ਬਲਵੰਤ ਸਿੰਘ ਮੁਲਤਾਨੀ ਨੂੰ ਲਾਪਤਾ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਪਰਚਾ ਦਰਜ ਹੋਇਆ ਹੈ ਪਰ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਜਿਸ ਦੇ ਚੱਲਦਿਆਂ ਲੰਘੀ 11 ਮਈ ਨੂੰ ਸੁਮੇਧ ਸੈਣੀ ਨੇ ਮੁਹਾਲੀ ਦੀ ਇੱਕ ਅਦਾਲਤ ਵਿੱਚੋਂ ਅਗਾਊਂ ਜ਼ਮਾਨਤ ਹਾਸਲ ਕਰ ਲਈ।
ਪੰਜਾਬ ਦੇ ਡੇਢ ਦਰਜਨ ਤੋਂ ਵੱਧ ਲੋਕ ਸੰਪਰਕ ਅਧਿਕਾਰੀਆਂ ਨੇ ‘ਅਰਜੋਈ’ ਨਾਮ ਦੀ ਪਹਿਲ ਹੇਠ ਨਿਵੇਕਲਾ ਉਪਰਾਲਾ ਕਰਦਿਆਂ ਕਰੋਨਾਵਾਇਰਸ ਦੀ ਮਹਾਂਮਾਰੀ ਦੀ ਲਪੇਟ ਵਿੱਚ ਆਈ ਸਮੁੱਚੀ ਲੋਕਾਈ ਦੀ ਚੜਦੀਕਲਾ ਅਤੇ ਸਿਹਤਯਾਬੀ ਲਈ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ-ਜੋਦੜੀ ਕੀਤੀ ਹੈ।
ਨੌਵੇਂ ਪਾਤਿਸ਼ਾਹ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ੪੦੦ਵੇਂ ਪ੍ਰਕਾਸ਼ ਵਰ੍ਹੇ ਨੂੰ ਮਨਾਉਂਦਿਆਂ, ਮਹਾਰਾਜ ਦੇ ਚਰਨ ਕਵਲਾਂ ਵਿੱਚ ਕਾਵਿ ਫੁੱਲ ਦੀ ਨਿਮਾਣੀ ਭੇਟ।
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ। ਇਹ ਵਰਤਾਰਾ ਮੁੱਖ ਮੰਤਰੀ ਦੀ ਜੀਵਨ ਸੈਲੀ ਉਲਟ ਹੈ,ਜੋ ਉਸ ਨੂੰ ਨਰਮ ਵਤੀਰਾ ਧਾਰਨ ਕਰਨਾ ਪਿਆ, ਇਹ ਮੁੱਖ ਮੰਤਰੀ ਲਈ ਨਿਮੋਸ਼ੀ ਦਿਵਾਉਣ ਵਾਲਾ ਵੀ ਹੈ।
ਭਾਰਤ ਦੀ ਖੁਫੀਆ ਏਜੰਸੀ ‘ਰਿਸਰਚ ਐਂਡ ਅਨਾਇਲਸਿਸ ਵਿੰਗ’ (ਰਾਅ) ਲਈ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਤੇ ਕਸ਼ਮੀਰ ਵਾਸਤੇ ਸੰਘਰਸ਼ਸ਼ੀਲ ਆਗੂਆਂ ਦੀ ਜਾਸੂਸੀ ਕਰਨ ਦੇ ਦੋਸ਼ੀਆਂ ਉਪਰ ਜਰਮਨੀ ਵਿਚ ਮੁਕਦਮਾ ਚੱਲੇਗਾ।
ਪੰਜਾਬ ਦੇ ਪਿੰਡ ਲੱਖਣ ਕੇ ਪੱਡਾ ਵਿਖੇ ਕੌਮਾਂਤਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੇ ਕਤਲ ਦੀ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਸਖਤ ਨਿਖੇਧੀ ਕੀਤੀ ਗਈ ਹੈ।
ਪੰਜਾਬ ਪੁਲਿਸ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਵਿਰੁੱਧ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ, ਤਸੀਹੇ ਦੇਣ ਅਤੇ ਉਸ ਨੂੰ ਜਾਨੋ ਖਤਮ ਕਰਨ ਦੇ 29 ਸਾਲ ਪੁਰਾਣੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ।
ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ ਅਗਵਾਹ ਕਰਕੇ ਖਤਮ ਕਰਨ ਦੇ ਕੇਸ ’ਚ ਕਾਨੂੰਨੀ ਸ਼ਿਕੰਜੇ ’ਚ ਫਸ ਚੁੱਕਾ ਹੈ ਤੇ ਬਾਦਲ ਦਲੀਏ ਇਸ ਨੂੰ ਬਚਾਉਣ ਲਈ ਹਰ ਹਰਬਾ ਵਰਤ ਰਹੇ ਨੇ ਜੋ ਬੇਹੱਦ ਸ਼ਰਮਨਾਕ ਕਾਰਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰਲੇ ਵਿਵਾਦਾਂ ਦਾ ਨਿਪਟਾਰਾ ਕਰਨ ਲਈ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਬਣਾਇਆ ਗਿਆ ਹੈ, ਜਿਸ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਨੂੰ ਦੋ ਤਿਹਾਈ ਤਨਖਾਹ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਕ ਤਿਹਾਈ ਸਰਕਾਰ ਅਦਾ ਕਰਦੀ ਹੈ।
« Previous Page — Next Page »