February 2021 Archive

ਸਰਕਾਰ ਨੇ ਲੱਖੇ ਸਿਧਾਣੇ ਦਾ ਫੇਸਬੁੱਕ ਸਫਾ ਇੰਡੀਆ ਚ ਬੰਦ ਕਰਵਾਇਆ

ਸਮਾਜਿਕ ਕਾਰਕੁੰਨ ਲੱਖੇ ਸਿਧਾਣੇ ਦਾ ਫੇਸਬੁੱਕ ਸਫਾ ਇੰਡੀਆ ਵਿੱਚ ਬੰਦ ਕਰ ਦਿੱਤਾ ਗਿਆ ਹੈ। ਲੱਖੇ ਸਿਧਾਣੇ ਨੂੰ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਕਿਸਾਨ ਪਰੇਡ ਦੌਰਾਨ ਲਾਲ ਕਿਲੇ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਨਾਮਜ਼ਦ ਕਰਦਿਆਂ ਉਸ ਦੀ ਗ੍ਰਿਫਤਾਰੀ ਲਈ 1 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ।

ਅਦਾਲਤ ਵੱਲੋਂ ਦੀਪ ਸਿੱਧੂ ਦੀ ਅਰਜੀ ਉੱਤੇ ਅੱਜ ਸ਼ਾਮ ਨੂੰ ਸੁਣਵਾਈ ਹੋਵੇਗੀ

26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਦੇ ਸਬੰਧ 'ਚ ਗ੍ਰਿਫ਼ਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਨੇ ਅਦਾਲਤ 'ਚ ਇਕ ਅਰਜੀ ਦਾਇਰ ਕਰਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਨੌਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ ਹੈ। ਨੌਦੀਪ ਕੌਰ ਕਰਨਾਲ ਜੇਲ੍ਹ ਵਿਚ ਬੰਦ ਸੀ। ਉਸ ਖਿਲਾਫ ਇਰਾਦਾ ਕਤਲ ਅਤੇ ਫਿਰੌਤੀ ਮੰਗਣ ਸਮੇਤ ਤਿੰਨ ਮਾਮਲੇ ਦਰਜ ਕੀਤੇ ਗਏ ਹਨ।

ਮਹਿਰਾਜ ਦੇ ਇਕੱਠ ਨੂੰ ਕਿਵੇਂ ਵੇਖੀਏ?

ਆਪਸੀ ਵੱਖਰੇਵਿਆਂ ਦੇ ਹੁੰਦਿਆਂ ਵੀ ਸਾਂਝੇ ਦੁਸ਼ਮਣ ਖਿਲਾਫ ਇਕੱਠੇ ਹੋ ਕੇ ਲੜਨਾ ਸਿਆਣਪ ਹੁੰਦੀ ਹੈ। ਲੜਾਈ ਦੌਰਾਨ ਅਕਸਰ ਇਹ ਨੀਤੀ ਵਰਤ ਲਈ ਜਾਂਦੀ ਹੈ। ਇਸ ਤੋਂ ਇਲਾਵਾ ਸੰਘਰਸ਼ ਵਿੱਚ ਕਈ ਵਾਰ ਕੁਝ ਅਜਿਹੇ ਬੰਦੇ ਵੀ ਨਾਲ ਤੋਰਨੇ ਪੈਂਦੇ ਹਨ ਜਿਹਨਾਂ ਦਾ ਪਤਾ ਹੁੰਦਾ ਕਿ ਇਹ ਧੁਰ ਤੱਕ ਜਾਣ ਦੇ ਸਮਰੱਥ ਨਹੀਂ, ਕਿਸੇ ਵਕਤ ਵੀ ਧੋਖਾ ਦੇ ਸਕਦੇ ਹਨ,

ਭੀਮਾ ਕੋਰੇਗਾਓਂ ਕੇਸ – ਵਰਵਰਾ ਰਾਓ ਦੀ ਮੈਡੀਕਲ ਆਧਾਰ ’ਤੇ 6 ਮਹੀਨਿਆਂ ਲਈ ਹੋਈ ਜ਼ਮਾਨਤ

ਚੰਡੀਗੜ੍ਹ – ਬੰਬੇ ਹਾਈ ਕੋਰਟ ਨੇ ਐਲਗਰ ਪ੍ਰੀਸ਼ਦ ਮਾਮਲੇ ਵਿੱਚ ਗ੍ਰਿਫ਼ਤਾਰ ਕਵੀ ਤੇ ਸਮਾਜਿਕ ਕਾਰਕੁਨ ਵਰਵਰਾ ਰਾਓ ਨੂੰ ਮੈਡੀਕਲ ਆਧਾਰ ’ਤੇ 6 ਮਹੀਨਿਆਂ ਲਈ ਜ਼ਮਾਨਤ ...

ਜਾਹੋ-ਜਲਾਲ ਨਾਲ ਮਨਾਈ ਗਈ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ੧੦੦ ਸਾਲਾ ਸ਼ਤਾਬਦੀ

ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ਗਈ।

ਭਾਰਤ ਸਰਕਾਰ ਦਾ ਸਿੱਖਾਂ ਪ੍ਰਤੀ ਰਵੱਈਆ ਬੇਰੁਖੀ ਵਾਲਾ- ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ – ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ ਕਰਵਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਕਿਸਾਨੀ ਸੰਘਰਸ਼ ਦਾ ਸਹੀ ਪਰਿਪੇਖ (ਲੇਖਕ – ਸ. ਗੁਰਤੇਜ ਸਿੰਘ)

ਕਿਰਸਾਣੀ ਸੰਘਰਸ਼ ਦਾ ਸੰਦਰਭ ਜਾਣਨ ਲਈ ਸਿੱਖੀ ਦਾ ਅਸਲ ਸਰੂਪ ਅਤੇ ਬਿਰਦ ਜਾਣਨਾ ਲਾਜ਼ਮੀ ਹੈ। ਸੰਸਾਰੀ ਵਿਹਾਰ ਦੀ ਨਿਗਾਹ ਤੋਂ ਸਿੱਖੀ ਦੇ ਦੋ ਮੁੱਢਲੇ ਸਰੂਪ ਹਨ।

ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ

ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ 'ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ।

ਮਾਮਲਾ ਪਾਕਿਸਤਾਨ ਜਥੇ ‘ਤੇ ਲਾਈ ਰੋਕ ਦਾ: ਦਲ ਖਾਲਸਾ ਨੇ ਕਿਹਾ ਕਿ ਭਾਜਪਾ ਸਿੱਖ ਅਤੇ ਸਿੱਖੀ ਵਿਰੋਧੀ

ਚੰਡੀਗੜ੍ਹ – ਦਲ ਖਾਲਸਾ ਨੇ ਦੋਸ਼ ਲਗਾਇਆ ਕਿ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਸਾਕਾ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ‘ਤੇ ...

Next Page »