ਆਪਸੀ ਵੱਖਰੇਵਿਆਂ ਦੇ ਹੁੰਦਿਆਂ ਵੀ ਸਾਂਝੇ ਦੁਸ਼ਮਣ ਖਿਲਾਫ ਇਕੱਠੇ ਹੋ ਕੇ ਲੜਨਾ ਸਿਆਣਪ ਹੁੰਦੀ ਹੈ। ਲੜਾਈ ਦੌਰਾਨ ਅਕਸਰ ਇਹ ਨੀਤੀ ਵਰਤ ਲਈ ਜਾਂਦੀ ਹੈ। ਇਸ ਤੋਂ ਇਲਾਵਾ ਸੰਘਰਸ਼ ਵਿੱਚ ਕਈ ਵਾਰ ਕੁਝ ਅਜਿਹੇ ਬੰਦੇ ਵੀ ਨਾਲ ਤੋਰਨੇ ਪੈਂਦੇ ਹਨ ਜਿਹਨਾਂ ਦਾ ਪਤਾ ਹੁੰਦਾ ਕਿ ਇਹ ਧੁਰ ਤੱਕ ਜਾਣ ਦੇ ਸਮਰੱਥ ਨਹੀਂ, ਕਿਸੇ ਵਕਤ ਵੀ ਧੋਖਾ ਦੇ ਸਕਦੇ ਹਨ,