ਖਾਸ ਸੀ.ਬੀ.ਆਈ. ਜੱਜ ਹਰਿੰਦਰ ਕੇ. ਸਿੱਧੂ ਦੀ ਅਦਾਲਤ ਨੇ 31 ਜਨਵਰੀ 2022 ਨੂੰ ਸਾਬਕਾ ਇੰਸਪੈਕਟਰ ਮੇਜਰ ਸਿੰਘ, ਤਤਕਾਲੀ ਐਸ.ਐਚ.ਓ. ਥਾਣਾ ਸਦਰ, ਤਰਨਤਾਰਨ ਨੂੰ ਸਿੱਖ ਨੌਜਵਾਨ ਸੰਤੋਖ ਸਿੰਘ ਨੂੰ 1991 ਵਿੱਚ ਅਗਵਾ ਕਰਨ ਅਤੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਆਈ.ਪੀ.ਸੀ. ਦੀ ਧਾਰਾ 364 ਤਹਿਤ 10 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨਾ ਅਤੇ ਧਾਰਾ 344 ਤਹਿਤ 3 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।