September 2022 Archive

ਖਾਲਸਾ ਪੰਥ ਦੀ ਸੇਵਾ ਵਿਚ ਆਪਣਾ ਜੀਵਨ ਲਾਉਣ ਵਾਲੀਆਂ ਸਖਸ਼ੀਅਤਾਂ ਪੰਥਕ ਏਕਤਾ ਲਈ ਸੰਵਾਦ ਵਾਸਤੇ ਸਾਂਝਾ ਮੰਚ ਉਸਾਰਣਗੀਆਂ

ਅੱਜ 27 ਸਤੰਬਰ 2022 ਨੂੰ ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਿਨਾਮ ਸਿੰਘ ਖੰਡੇਵਾਲਾ, ਭਾਈ ਸਤਿਨਾਮ ਸਿੰਘ ਝੰਜੀਆਂ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ ਅਤੇ ਭਾਈ ਸੁਖਦੇਵ ਸਿੰਘ ਡੋਡ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਿਖਾਂ ਅਤੇ ਪੰਜਾਬ ਦੇ ਵਰਤਮਾਨ ਹਲਾਤਾਂ ’ਤੇ ਹੇਠ ਲਿਖੀਆਂ ਗੰਭੀਰ ਵਿਚਾਰਾਂ ਹੋਈਆਂ।

ਪੰਜਾਬ ਵਿੱਚ ਗੈਂਗਸਟਰ ਵਰਤਾਰਾ, ਸਟੇਟ ਦਾ ਪ੍ਰਤੀਕਰਮ ਅਤੇ ਪੰਜਾਬ ਲਈ ਸੁਨੇਹਾ

ਪਿਛਲੇ ਸਮੇਂ ਦੌਰਾਨ, ਖਾਸ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ, ਗੈਂਗਸਟਰ ਵਰਤਾਰੇ ਦੀ ਚਰਚਾ ਛਿੜੀ ਹੈ। ਅਸੀਂ ਇਹ ਲੋੜ ਮਹਿਸੂਸ ਕਰਦੇ ਹਾਂ ਕਿ ਪੰਜਾਬ ਵਿੱਚ ਗੈਂਗਸਟਰ ਵਰਤਾਰੇ ਦੀ ਜੜ੍ਹ ਅਤੇ ਇਸ ਵਰਤਾਰੇ ਨੂੰ ਬਰੀਕੀ ਨਾਲ ਸਮਝਿਆ ਜਾਵੇ। ‘ਸਿੱਖ ਸ਼ਹਾਦਤ’ ਰਸਾਲੇ ਵਲੋਂ ਸਿੱਖ ਵਿਚਾਰਕ ਅਤੇ ਖਾਲਸਾ ਪੰਥ ਦੀਆਂ ਸਫਾਂ ਵਿੱਚ ਕਾਰਜਸ਼ੀਲ ਭਾਈ ਮਨਧੀਰ ਸਿੰਘ ਹੁਰਾਂ ਨਾਲ ਗੱਲਬਾਤ ਕੀਤੀ ਗਈ ਜੋ ਕਿ ਪਾਠਕਾਂ ਲਈ ਹੇਠਾਂ ਪੇਸ਼ ਹੈ।

ਸ਼ਬਦ ਦੇ ਸਤਿਕਾਰ ‘ਚ ਜ਼ਿੰਦਗੀ ਦੀ ਸਫਲਤਾ

ਵਿਚਾਰ ਸਭਾ ਲੱਖੀ ਜੰਗਲ ਖਾਲਸਾ (ਤਲਵੰਡੀ ਸਾਬੋ) ਵੱਲੋਂ 15 ਅਗਸਤ 2022 ਨੂੰ ਸ਼ਬਦ, ਭਾਸ਼ਣ ਅਤੇ ਮਨੁੱਖੀ ਸੁਭਾਅ 'ਤੇ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਹ ਵਿਚਾਰ ਚਰਚਾ ਗੁਰਦੁਆਰਾ ਸਾਹਿਬ ਕਮਾਲੂ ਸਵੈਚ ਵਿਖੇ ਹੋਈ।

ਪੰਜਾਬ ਦੇ ਦਰਿਆਈ ਪਾਣੀਆਂ ਦਾ ਸੰਕਟ: ਕਾਨੂੰਨੀ ਰਾਜਨੀਤਿਕ ਅਤੇ ਆਰਥਿਕ ਪੱਖ

ਸਿੱਖ ਯੂਥ ਪਾਵਰ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਵਿਚਾਰ ਚਰਚਾ ਕਰਵਾਈ ਗਈ।ਇਸ ਵਿਚਾਰ-ਚਰਚਾ ਦੌਰਾਨ ਬੋਲਦਿਆਂ ਭਾਈ ਮਨਧੀਰ ਸਿੰਘ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਭਾਰਤੀ ਰਾਜ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁੱਟਣ ਲਈ ਭਾਰਤੀ ਕਾਨੂੰਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਨਾਲ ਖਿਲਵਾੜ ਕੀਤਾ ਗਿਆ।

ਦਰਿਆਈ ਪਾਣੀਆਂ ਦੇ ਕਾਨੂੰਨੀ ਪਹਿਲੂ ਤੇ ਪੰਜਾਬ ਦੀ ਕਾਨੂੰਨ ਲੜਾਈ (ਭਾਗ-2)

ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਇੱਕ ਵਿਚਾਰ ਚਰਚਾ ਕਰਵਾਈ ਗਈ।

ਗੁਰਮੁਖੀ ਦੀ ਗਾਥਾ…

ਗੁਰਾਂ ਦੇ ਨਾਂ ‘ਤੇ ਜੀਣ ਵਾਲਾਂ ਪੰਜਾਬ ਗੁਰਮੁਖੀ ਦੀ ਲੋਰੀ ਨਾਲ ਵੱਡਾ ਹੁੰਦਾ ਅਤੇ ਗੁਰਾਂ ਦੀ ਬਾਣੀ ਦੀ ਗੁੜਤੀ ਨਾਲ ਹੀ ਪਲਦਾ ਹੈ। ਮਹਾਨ ਇਤਿਹਾਸ ਅਤੇ ਵਿਰਸੇ ਦੇ ਮਾਲਕ ਗੁਰਮੁਖੀ ਬਾਝੋਂ ਕੱਖਾਂ ਤੋਂ ਵੀ ਹੌਲੇ ਹਨ। ਇਸ ਲਈ ਲੋੜ ਹੈ ਗੁਰਮੁਖੀ ਦੀ ਗੋਂਦ ਵਿਚ ਖੇਡੀਏ ਅਤੇ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਗੁਰਮੁਖੀ ਅਖਰਾਂ ਦਾ ਗਹਿਣਾ ਪਹਿਣਾਈਏ

ਦਰਿਆਈ ਪਾਣੀਆਂ ਦੇ ਕਾਨੂੰਨੀ ਪਹਿਲੂ ਤੇ ਪੰਜਾਬ ਦੀ ਕਾਨੂੰਨ ਲੜਾਈ (ਭਾਗ-੧)

ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਇੱਕ ਵਿਚਾਰ ਚਰਚਾ ਕਰਵਾਈ ਗਈ।

ਹਰੀ ਕ੍ਰਾਂਤੀ ਅਤੇ ਪੰਜਾਬ

ਭਾਰਤ ਦੀ ਭੋਜਨ ਦੀ ਮੰਗ ਪੂਰੀ ਕਰਨ ਲਈ 1960-70 ਦੇ ਦਹਾਕੇ ਵਿੱਚ ਖੇਤੀ ਖੇਤਰ ਵਿੱਚ ਆਈ ਕ੍ਰਾਂਤੀ ਨੂੰ ਹਰੀ ਕ੍ਰਾਂਤੀ ਦਾ ਨਾਂ ਦਿੱਤਾ ਗਿਆ ਹੈ। ਪੰਜਾਬ ਨੂੰ ਹਰੀ ਕ੍ਰਾਂਤੀ ਲਈ ਚੁਣਿਆ ਗਿਆ ਕਿਉਂਕਿ ਪੰਜਾਬ ਕੋਲ ਭਰਪੂਰ ਮਾਤਰਾ ਵਿੱਚ ਪਾਣੀ ਅਤੇ ਉਪਜਾਊ ਮਿੱਟੀ ਸੀ। ਨਵੇਂ ਬੀਜਾਂ ਨੂੰ ਲੋੜ ਅਨੁਸਾਰ ਰਸਾਇਣ ਅਤੇ ਪਾਣੀ ਦੇਣ ਨਾਲ ਵਧੀਆ ਪੈਦਾਵਾਰ ਲਈ ਜਾ ਸਕਦੀ ਸੀ।

ਪੰਜਾਬ ਦਾ ਜਲ ਸੰਕਟ : ਬਠਿੰਡਾ ਜਿਲ੍ਹੇ ਦੀ ਸਥਿਤੀ

ਬਠਿੰਡਾ ਜ਼ਿਲ੍ਹਾ ਜਿਸ ਨੂੰ ਕੇ ਟਿੱਬਿਆਂ ਦਾ ਦੇਸ ਵੀ ਕਿਹਾ ਜਾਂਦਾ ਹੈ। ਕਿਸੇ ਸਮੇਂ ਸਤਲੁਜ ਦਰਿਆ ਬਠਿੰਡੇ ਦੇ ਕਿਲ੍ਹੇ ਦੇ ਨਾਲ ਦੀ ਵਹਿੰਦਾ ਰਿਹਾ ਹੈ । ਪਰ ਅੱਜ ਦੀ ਸਥਿਤੀ ਪਾਣੀ ਨੂੰ ਲੈ ਕੇ ਵੱਖਰੇ ਹੀ ਹਾਲਾਤ ਬਿਆਨ ਕਰਦੀ ਹੈ। ਬਠਿੰਡਾ ਜ਼ਿਲ੍ਹੇ ਦੇ ਹਾਲਾਤ ਬਾਕੀ ਪੰਜਾਬ ਨਾਲੋਂ ਘੱਟ ਚਿੰਤਾਜਨਕ ਨਹੀਂ ਹਨ। ਇਸ ਦੇ 2017 ਵਿਚ 7 ਬਲਾਕ ਸਨ ਜਿਹਨਾਂ ਵਿੱਚੋ 3 ਅਤਿ - ਸ਼ੋਸ਼ਿਤ, 1 ਅਰਧ ਸੋਸ਼ਿਤ ਤੇ 3 ਸੁਰੱਖਿਅਤ ਬਲਾਕ ਸਨ। ਜਦ ਕਿ 2020 ਵਿਚ ਦੋ ਨਵੇਂ ਬਲਾਕ ਬਣਾ ਦਿੱਤੇ ਗਏ ਜਿਸ ਨਾਲ ਜਿਲੇ ਵਿਚ ਬਲਾਕਾਂ ਦੀ ਗਿਣਤੀ 9 ਹੋ ਗਈ ।

ਹੁਣ ਸਰਕਾਰ ਵੱਲੋਂ ਚਮਕੌਰ ਸਾਹਿਬ ਨੇੜੇ ਕਾਰਖਾਨਾ ਪਾਰਕ ਲਾਉਣ ਦੀਆਂ ਵਿਉਂਤਾਂ ਸਾਹਮਣੇ ਆਈਆਂ

ਚਮਕੌਰ ਸਾਹਿਬ ਨੇੜੇ ਲੱਗਣ ਜਾ ਰਹੀ ਇਕ ਪੇਪਰ ਮਿੱਲ ਦਾ ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਇਸ ਇਲਾਕੇ ਵਿੱਚ ਪੰਚਾਇਤੀ ਜਮੀਨ ਉੱਤੇ ਕਾਰਖਾਨਾ ਪਾਰਕ ਬਣਾਉਣ ਦੀਆਂ ਵਿਉਂਤਾਂ ਬਣਾ ਰਹੀ ਹੈ।

Next Page »