Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 2022

September 2022

ਬੀਤੇ ਦਿਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਇਕ ਬਿਆਨ ਦਿੱਤਾ ਗਿਆ ਹੈ ਕਿ ਇੰਡੀਅਨ ਸੁਪਰੀਮ ਕੋਰਟ ਵੱਲੋਂ ਸਤਲੁਜ ਯਮਨਾ ਲਿੰਕ ਨਹਿਰ ਬਾਰੇ ਹਰਿਆਣੇ ਦੇ ਹੱਕ ਵਿਚ ਫੈਸਲਾ ਕੀਤਾ ਜਾ ਚੁੱਕਾ ਹੈ ਅਤੇ ਇਸ ਫੈਸਲੇ ਦਾ ਸਿਰਫ ਐਲਾਨ ਹੋਣਾ ਹੀ ਬਾਕੀ ਹੈ।
ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਦੇ ਕਰਤਾਰ ਪੁਰ ਵਿਚ ਗੁਜ਼ਾਰੇ ਆਖਰੀ ਦਿਨ ਉਨ੍ਹਾਂ ਦੇ ਪੁੱਤਰਾਂ ਵਲੋਂ, ਉਨ੍ਹਾਂ ਦੇ ਪਿਆਰੇ ਭਗਤ ਅੰਗਦ ਜੀ ਨਾਲ ਧਾਰੇ ਰਵੱਈਏ ਕਾਰਣ ਕਸੈਲੇ ਬਣ ਗਏ ਸਨ। ਗੁਰੂ ਨਾਨਕ ਦੇਵ ਜੀ ਨੇ ਅਧਿਆਤਮਕ ਗੁਰੂ ਦੇ ਨਾਤੇ ਆਪਣਾ ਪ੍ਰੇਮ ਆਪਣੇ ਸਭ ਤੋਂ ਵਧੀਕ ਪਿਆਰੇ ਸਿਖ ਨੂੰ ਬਖਸ਼ ਦਿੱਤਾ।
ਇੰਡੀਆ ਅਤੇ ਚੀਨ ਨੇ 13 ਸਤੰਬਰ 2022 ਨੂੰ ਗਸ਼ਤ ਨਾਕੇ-15 (ਗਾਰਗਾ ਹੌਟ ਸਪਰਿੰਗ) ਤੋਂ ਫੌਜਾਂ ਪਿੱਛੇ ਹਟਾਉਣ ਦਾ ਅਮਲ ਪੂਰਾ ਕਰ ਲੈਣ ਦੀ ਤਸਦੀਕ ਕੀਤੀ ਹੈ। ਦੋਵਾਂ ਧਿਰਾਂ ਨੇ ਲੰਘੇ ਵੀਰਵਾਰ ਇਸ ਨਾਕੇ ਤੋਂ ਆਪਣੀਆਂ ਫੌਜਾਂ ਪਿੱਛੇ ਹਟਾਉਣ ਦਾ ਐਲਾਨ ਕੀਤਾ ਸੀ।
ਇੰਡੀਆ ਦੀ ਸਰਕਾਰ ਨੇ ਮੰਗਲਵਾਰ ਨੂੰ ਡਾਟਾ ਗੁਮਨਾਮਤਾ ਲਈ ਹਦਾਇਤਾਂ ਨੂੰ ਜਨਤਕ ਰਾਏ ਜਾਣਨ ਲਈ ਸੂਚਨਾ ਤੇ ਤਕਨਾਲੋਜੀ ਮੰਤਰਾਲੇ ਦੇ ਬਿਜਾਲ-ਟਿਕਾਣੇ (ਵੈੱਬਸਾਈਟ) ਉੱਤੇ ਪਾਉਣ ਤੋਂ ਤਕਰੀਬਨ ਇਕ ਹਫਤੇ ਬਾਅਦ ਅਚਾਨਕ ਹੀ ਹਟਾ ਦਿੱਤਾ।
ਗਿਆਨੀ ਬਿਸ਼ਨ ਸਿੰਘ ਜੀ ਪੰਥ ਦੇ ਸਿਰਮੌਰ ਲਿਖਾਰੀ ਹੋਏ ਹਨ, ਜਿਹਨਾਂ 30 ਤੋਂ ਉੱਪਰ ਵੱਖ-ਵੱਖ ਵਿਸ਼ਿਆਂ ਤੇ ਕਿਤਾਬਾਂ ਲਿਖੀਆਂ। ਗਿਆਨੀ ਬਿਸ਼ਨ ਸਿੰਘ ਜੀ ਨੇ ਮੋਰਚਾ ਗੁਰੂ ਕਾ ਬਾਗ ਅੱਖੀਂ ਦੇਖਿਆ।
ਮੈਲਬਰੋਜ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਦੀ ਜੀਰੇ ਨੇੜੇ ਸਥਿਤ ਇਕ ਸ਼ਰਾਬ ਫੈਕਟਰੀ ਦੇ ਬਾਹਰ ਇਲਾਕੇ ਦੇ ਲੋਕ ਲੰਘੇ ਕਈ ਹਫਤਿਆਂ ਤੋਂ ਧਰਨੇ ਉੱਤੇ ਬੈਠੇ ਹੋਏ ਹਨ। ਲੋਕਾਂ ਦਾ ਕਹਿਣਾ ਹੈ ਕਿ ਇਹ ਫੈਕਟਰੀ ਇਸ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਖਤਰਨਾਕ ਹੱਦ ਤੱਕ ਪ੍ਰਦੂਸ਼ਿਤ ਕਰ ਰਹੀ ਹੈ।
ਅੰਮ੍ਰਿਤਸਰ ਸਥਿਤ ਫਲਾਂ ਅਤੇ ਸਬਜੀਆਂ ਦੇ ਵਪਾਰੀਆਂ ਦੀ ਯੂਨੀਅਨ ਵੱਲੋਂ ਇੰਡੀਆ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਆਪਸ ਵਿੱਚ ਗੱਲਬਾਤ ਕਰ ਕੇ ਅਟਾਰੀ ਵਾਹਗਾ ਸਰਹੱਦ ਰਾਹੀਂ ਫਲਾਂ ਤੇ ਸਬਜ਼ੀਆਂ ਦਾ ਵਪਾਰ ਫੌਰੀ ਤੌਰ ਉੱਤੇ ਸ਼ੁਰੂ ਕਰਨ ਦੀ ਬੇਨਤੀ ਕੀਤੀ ਗਈ ਹੈ।
ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ 14 ਤੋਂ 16 ਸਤੰਬਰ ਨੂੰ ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜ਼ੇਸ਼ਨ ਦੀ 22ਵੀਂ ਇਕੱਤਰਤਾ ਹੋਣ ਜਾ ਰਹੀ ਹੈ ਜਿਸ ਵਿੱਚ ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਬੈਠਕ ਵਿਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਵੀ ਹਿੱਸਾ ਲਿਆ ਜਾਵੇਗਾ।
ਅਮਰੀਕਾ ਦੇ ਜੋਅ ਬਾਈਟਨ ਪ੍ਰਸ਼ਾਸਨ ਨੇ ਪਿਛਲੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਪਾਕਿਸਤਾਨ ਦੀ ਜੰਗੀ ਸਾਜੋ-ਸਾਮਾਨ ਨਾਲ ਇਮਦਾਦ ਨਾ ਕਰਨ ਦੇ ਫੈਸਲੇ ਨੂੰ ਉਲਟਦਿਆਂ ਪਾਕਿਸਤਾਨ ਦੇ ਪੁਰਾਣੇ ਹੋ ਚੁੱਕੇ ਐਫ-16 ਲੜਾਕੂ ਜਹਾਜਾਂ ਨੂੰ ਬਦਲਣ ਵਾਸਤੇ 4500 ਲੱਖ ਡਾਲਰ ਦੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ।
ਕਰ ਅਸੀਂ ਅੱਜ ਪਾਣੀ ਦੀ ਸਹੀ ਢੰਗ ਨਾਲ ਵਰਤੋਂ ਕਰਾਂਗੇ ਤਾਂ ਹੀ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਿਆ ਰਹੇਗਾ। ਜੇਕਰ ਪੰਜਾਬ ਵਿੱਚ ਪਾਣੀ ਦੇ ਹਾਲਾਤਾਂ ਦਾ ਜ਼ਿਕਰ ਕਰੀਏ ਤਾਂ ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ਦੇ ਅੰਕੜੇ ਦੱਸਦੇ ਹਨ ਕਿ ਇਸ ਦੇ ਸਾਰੇ ਬਲਾਕ ਹੀ ਅਤਿ ਸ਼ੋਸ਼ਿਤ ਸਥਿਤੀ ਵਿਚ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।