ਸਿੱਖ ਖਬਰਾਂ

ਖਾੜਕੂ ਸੰਘਰਸ਼ ਦੌਰਾਨ ਹੋਏ ਸ਼ਹੀਦਾਂ ਦੀ ਯਾਦ ‘ਚ ਪਿੰਡ ਆਲੋਰਖ ਵਿਖੇ ਸਮਾਗਮ ਕਰਵਾਇਆ ਗਿਆ

September 1, 2022 | By

ਅੱਜ ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਖਾੜਕੂ ਸੰਘਰਸ਼ ਦੌਰਾਨ ਪਿੰਡ ਆਲੋਅਰਖ (ਸੰਗਰੂਰ) ਤੋਂ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਈ ਪਿਆਰਾ ਸਿੰਘ, ਬੀਬੀ ਭਰਪੂਰ ਕੌਰ, ਭਾਈ ਅਮਰ ਸਿੰਘ ਅਤੇ ਭਾਈ ਸਮਸ਼ੇਰ ਸਿੰਘ ਦੀ ਯਾਦ ਵਿੱਚ ਇਲਾਕੇ ਦੀ ਸੰਗਤ ਵੱਲੋਂ ਸਮਾਗਮ ਕਰਵਾਇਆ ਗਿਆ।

ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਹਾਜਰੀ ਭਰੀ ਅਤੇ ਵੱਖ-ਵੱਖ ਬੁਲਾਰਿਆਂ ਨੇ ਸੰਗਤ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ।

 

May be an image of 5 people, people standing, people sitting, headscarf and indoor

ਸ਼ਹੀਦਾਂ ਦੀ ਯਾਦ ਵਿੱਚ ਇਹ ਸਮਾਗਮ ਹਰ ਸਾਲ ਇਸੇ ਤਰੀਕ ਨੂੰ ਕਰਨ ‘ਤੇ ਸਹਿਮਤੀ ਬਣਾਈ ਗਈ।

 

ਸਮਾਗਮ ਦੌਰਾਨ ਭਾਈ ਬਲਵੀਰ ਸਿੰਘ ਸਾਗਰ, ਸ. ਮੇਜਰ ਸਿੰਘ ਮੱਟਰਾਂ, ਜਥੇ. ਗੁਰਦੀਪ ਸਿੰਘ ਕਾਲਝਾੜ, ਭਾਈ ਛੱਜੂ ਸਿੰਘ ਮਾਝੀ, ਭਾਈ ਮਲਕੀਤ ਸਿੰਘ ਭਵਾਨੀਗੜ੍ਹ (ਸਿੱਖ ਜਥਾ ਮਾਲਵਾ), ਜਥੇ.ਗੁਰਨੈਬ ਸਿੰਘ ਰਾਮਪੁਰਾ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) ਨੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਅਤੇ ਜਥੇ. ਗੁਰਦਿੱਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,