18 ਮਾਰਚ ਤੋਂ ਬਾਅਦ ਸਿੱਖ ਨੌਜਵਾਨਾਂ ਦੀ ਫੜੋ-ਫੜੀ ਅਤੇ ਭਾਰਤੀ ਹਕੂਮਤ ਦੁਆਰਾ ਵਿਆਪਕ ਪੱਧਰ ਤੇ ਚਲਾਈ ਦਮਨ-ਸਹਿਮ ਦੀ ਮੁਹਿੰਮ ਖਿਲਾਫ ਭਾਈ ਦਲਜੀਤ ਸਿੰਘ ਅਤੇ ਹੋਰ ਸਿੰਘਾਂ ਵਲੋਂ ਇਕ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿਚ ਉਨ੍ਹਾਂ ਵਲੋਂ ਸੱਤਾ ਦੇ ਹਮਲੇ ਦੀਆਂ ਪਰਤਾਂ ਖੋਲ੍ਹਣ ਦੇ ਨਾਲ-ਨਾਲ ਸਿੱਖ ਨੌਜਵਾਨਾਂ ਦੀ ਅਗਵਾਈ ਵਿਚ ਹੋਈ ਕਾਹਲ ਅਤੇ ਉਕਾਈਆਂ ਨੂੰ ਵੀ ਧਿਆਨ ਵਿਚ ਲਿਆਂਦਾ ਗਿਆ ਅਤੇ ਸਰਬੱਤ ਖਾਲਸਾ ਸੱਦਣ ਬਾਰੇ ਵੀ ਇਕ ਰਾਇ ਦਿੱਤੀ ਗਈ ਜਿਸ ਦਾ ਉਹ ਪਹਿਲਾਂ ਤੋਂ ਹੀ ਪਰਚਾਰ ਕਰ ਰਹੇ ਹਨ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਬਿਤੇ ਦਿਨੀ ਪਾਤੜਾਂ ਨੇੜਲੇ ਪਿੰਡ ਸ਼ੁਤਰਾਣਾ ਵਿਖੇ ਗੁਰਦੁਆਰਾ ਨਾਮ ਜਪ ਸਾਹਿਬ ਵਿਖੇ ਇਕ ਇਕੱਤਰਤਾ ਹੋਈ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਜਲ ਸੰਕਟ ਅਤੇ ਅੰਤਰਰਾਸ਼ਟਰੀ ਰਾਜਨੀਤੀ ਵਿਸ਼ੇ 'ਤੇ ਕਰਵਾਏ ਸੈਮੀਨਾਰ ਦੌਰਾਨ ਜਲ ਮਾਹਿਰ ਸ: ਪਰਮਜੀਤ ਸਿੰਘ ਗਾਜ਼ੀ ਅਤੇ ਸ: ਅਜੈਪਾਲ ਸਿੰਘ ਬਰਾੜ ਨੇ ਹਾਜ਼ਰੀਨ ਨੂੰ ਸੰਬੋਧਨ ਕੀਤਾ।
ਪੰਜਾਬ ਵਿਚ ਪ੍ਰਵਾਸੀ ਲੋਕਾਂ ਦੀ ਲਗਾਤਾਰ ਆਮਦ ਅਤੇ ਇਥੋਂ ਦੇ ਲੋਕਾਂ ਦਾ ਵਿਦੇਸ਼ਾਂ ਵੱਲ ਦਾ ਅੰਨਾ ਰੁਝਾਂਨ ਚਿੰਤਾਜਨਕ ਵਰਤਾਰਾ ਅਤੇ ਵਿਸ਼ਾ ਹੈ। ਮੰਡੀ ਸੱਭਿਆਚਾਰ ਦੇ ਵਿਕਸਤਹ ਹੋਣ ਨਾਲ ਵੱਧਦੀਆਂ ਲੋੜਾਂ ਦੀ ਤ੍ਰਿਪਤੀ ਲਈ ਇਥੋਂ ਵਿਦੇਸ਼ਾਂ ਵਿਚ ਅਤੇ ਹੋਰ ਰਾਜਾਂ ਤੋਂ ਇਥੇ ਪ੍ਰਵਾਸ ਦਾ ਅਮਲ ਵਧੇਰੇ ਤੇਜ਼ ਹੋ ਗਿਆ।
ਗੂਗਲ ਵੱਲੋਂ ਆਪਣੇ ਬਨਾਉਟੀ ਸੂਝ ਪ੍ਰਬੰਧ (AI) ਨੂੰ ਸਿੱਖਿਅਤ (Train) ਕਰਨ ਵਿਚ ਅਦਾਰਾ ਸਿੱਖ ਸਿਆਸਤ ਦੇ ਬਿਜਾਲ ਮੰਚਾਂ (ਵੈਬਸਾਈਟਾਂ) ਤੋਂ ਵੀ ਮਦਦ ਲਈ ਗਈ ਹੈ।
ਇੱਕ ਗੈਰ ਪੰਜਾਬੀ ਬੀਬੀ ਦੁਆਰਾ ਆਪਣਾ ਮੂੰਹ ਰੰਗ ਕੇ ਦਰਬਾਰ ਸਾਹਿਬ ਵਿਚ ਜਾਣ ਦੀ ਕੋਸ਼ਿਸ਼ ਕਰਨ ਦਾ ਮਸਲਾ ਸੋਸ਼ਲ ਮੀਡੀਆ ਅਤੇ ਇੰਡਿਅਨ ਮੁੱਖ ਧਾਰਾ ਮੀਡੀਆ ਵਿੱਚ ਲਗਾਤਾਰ ਦਿਖਾਇਆ ਅਤੇ ਪ੍ਰਚਾਰਿਆ ਜਾ ਰਿਹਾ ਹੈ। ਇਸ ਮਸਲੇ ਉਤੇ ਲਗਾਤਰ ਲੋਕਾਂ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇੱਕ ਦੂਜੇ ਉਤੇ ਇਲਜ਼ਾਮਬਾਜ਼ੀ ਚੱਲ ਰਹੀ ਹੈ।
ਬੀਤੇ ਦਿਨੀਂ ਲੁਧਿਆਣਾ ਜਿਲ੍ਹੇ ਦੇ ਪਿੰਡ ਰੁੜਕਾ ਕਲਾਂ (ਨੇੜੇ ਮੁੱਲਾਂਪੁਰ) ਵਿਖੇ 11 ਕਨਾਲ ਚ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ ਗਿਆ। ਜੰਗਲ ਲਗਾਉਣ ਲਈ ਇਹ ਉੱਦਮ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਸ. ਰਣਵੀਰ ਸਿੰਘ (ਸਰਪੰਚ) ਅਤੇ ਸਮੂਹ ਪੰਚਾਇਤ ਵੱਲੋਂ ਕੀਤਾ ਗਿਆ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਅੱਜ ਸ੍ਰੀ ਅੰਮ੍ਰਿਤਸਰ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਸਰਗਰਮ ਵਿਦਿਆਰਥੀ ਜਥੇਬੰਦੀਆਂ ਨਾਲ ਬੈਠਕ ਕੀਤੀ ਜਿਸ ਵਿਚ ਵਿਦਿਆਰਥੀ ਜਥੇਬੰਦੀ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸੱਥ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨੂੰ ਸੂਤਰਧਾਰ ਕਰਨ ਦੇ ਯਤਨਾਂ ਤਹਿਤ ਅੱਜ ਸ਼੍ਰੀ ਅੰਮ੍ਰਿਤਸਰ ਵਿਖੇ ਕਾਰਜਸ਼ੀਲ ਜਥਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਇੱਕਤਰਤਾ ਵਿਚ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਸਤਨਾਮ ਸਿੰਘ ਝੰਜੀਆਂ ਅਤੇ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਜਥਾ ਸਿਰਲੱਥ ਖਾਲਸਾ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੁਖੀ ਸਿੰਘਾਂ ਨਾਲ ਬੈਠਕ ਕੀਤੀ ਜਿਸ ਵਿਚ ਮੌਜੂਦਾ ਹਾਲਾਤ ਅਤੇ ਸਿੱਖ ਸਫਾਂ ਵਿਚਲੇ ਖਿੰਡਾਓ ਬਾਰੇ ਗੰਭੀਰ ਵਿਚਾਰਾਂ ਹੋਈਆਂ।
ਦਿਨੋ ਦਿਨ ਗਹਿਰਾ ਰਹੇ ਪੰਜਾਬ ਦੇ ਜਲ ਸੰਕਟ ਬਾਰੇ ਵੱਖ-ਵੱਖ ਪਹਿਲੂਆਂ ਤੋਂ ਵਿਚਾਰ ਵਟਾਂਦਰਾ ਕਰਨ ਲਈ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਭਲਕੇ ਮਿਤੀ 19-04-2023 ਦਿਨ ਬੁੱਧਵਾਰ ਨੂੰ ਸੈਨੇਟ ਹਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਵੇਰੇ 10.30 ਵਜੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
« Previous Page — Next Page »