ਬੰਦਾ ਸਿੰਘ ਲੋਹਗੜ ਦੇ ਕਿਲੇ ਵਿੱਚ ਸੀ ਤੇ ਇਸ ਕਿਲੇ ਦੀ ਉਸ ਨੇ ਆਪ ਹੀ ਮੁਰੰਮਤ ਕੀਤੀ ਸੀ । ਉਸ ਕਿਲੇ ਵਿੱਚ ਖਾਣ ਪੀਣ ਦਾ ਵਧੇਰਾ ਸਮਾਨ ਨਹੀਂ ਸੀ | ਚਾਰੇ ਪਾਸੇ ਬਾਦਸ਼ਾਹ ਦੀਆਂ ਫੌਜਾਂ ਨੇ ਘੇਰਾ ਪਾ ਲਿਆ ਅਤੇ ਸਰਕਦੇ-ਸਰਕਦੇ ਨੇੜੇ ਹੁੰਦੇ ਗਏ। ਇਹ ਘੇਰਾ ਮੁਨੀਮ ਖਾਨ ਦੀ ਫੌਜ ਦਾ ਸੀ ਤੇ ਮੁਨੀਮ ਖਾਨ ਨੇ ਬਾਦਸ਼ਾਹ ਨੂੰ ਕਿਹਾ ਹੋਇਆ ਸੀ ਕਿ ਜਲਦੀ ਹੀ ਉਹ ਆਪ ਬੰਦਾ ਸਿੰਘ ਨੂੰ ਜਿਉਂਦਾ ਫੜ ਕੇ ਪੇਸ਼ ਕਰੇਗਾ। ਦਸੰਬਰ 1710 ਨੂੰ ਪੂਰੇ ਜ਼ੋਰ ਨਾਲ ਜਦੋਂ ਹੱਲਾ ਬੋਲਿਆ ਤਾਂ ਫੌਜ ਕਿਲੇ ਵਿੱਚ ਦਾਖਲ ਹੋਈ। ਪਰ ਅਫਸੋਸ, ਬੰਦਾ ਸਿੰਘ ਰਾਤੋ ਰਾਤ ਸਖਤ ਘੇਰੇ ਵਿਚੋਂ ਨਿਕਲ ਚੁਕਿਆ ਸੀ। ਮੁਨੀਮ ਖਾਨ ਹੱਥ ਮਲਦਾਂ ਰਹਿ ਗਿਆ ।