ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ ਤੇ 26 ਜਨਵਰੀ ਨੂੰ ਮੋਗਾ ਵਿਖੇ ਜ਼ਬਰਦਸਤ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ।
ਦਿੱਲੀ ਦੀ ਮੰਡੋਲੀ ਤਿਹਾੜ ਜੇਲ੍ਹ 'ਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੰਘੀ 4 ਜਨਵਰੀ ਨੂੰ ਮੁਹਾਲੀ ਦੀ ਇਕ ਅਦਾਲਤ ਵਲੋਂ ਸਾਲ 1998 ਦਰਜ ਹੋਏ ਇਕ ਮਾਮਲੇ ਵਿਚ ਦੋਸ਼ ਮੁਕਤ ਕਰਾਰ ਦਿੰਦਿਆਂ ਉਹਨਾ ਵਿਰੁਧ ਦਰਜ਼ ਕੇਸ ਖਾਰਜ (ਡਿਸਚਾਰਜ) ਕਰ ਦਿੱਤਾ ਹੈ।
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ (ਪੀ.ਐਚ.ਆਰ.ਓ) ਵੱਲੋਂ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਪੁਲਿਸ ਹਿਰਾਸਤ ਵਿਚ ਹੋਈ ਸ਼ਹਾਦਤ ਬਾਰੇ ਇਕ ਲੇਖਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਗਿਆ ਹੈ।
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਕਹਿੰਦੇ ਹੁੰਦੇ ਸਨ ਕਿ ਸੰਗਤ ਸਮਰੱਥ ਹੈ, ਚਾਹੇ ਤਾਂ ਸਾਰੇ ਰਿਵਾਜ ਬਦਲ ਸਕਦੀ ਹੈ। ਸੰਗਤ ਨੇ ਆਪਣਾ ਰੁਤਬਾ ਪਛਾਣਿਆਂ ਤੇ ਆਪਣੇ ਅਮਲ ਰਾਹੀਂ ਇਹ ਸਾਬਤ ਕੀਤਾ ਕਿ ਸੰਗਤ ਸਮਰੱਥ ਹੈ।
ਸਿੱਖ ਸੰਘਰਸ਼ ਦੌਰਾਨ ਪਾਏ ਯੋਗਦਾਨ ਲਈ ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਅਤੇ ਬੀਤੇ ਵਰ੍ਹੇ ਪੰਜਾਬ ਵਿਚ ਚੱਲੇ ਸਰਕਾਰੀ ਦਮਨਚੱਕਰ ਦੌਰਾਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਸਮੇਤ ਪੰਜਾਬ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਕੀਤੇ ਗਏ ਸਿੱਖ ਨੌਜਵਾਨਾਂ ਦੀ ਚੜ੍ਹਦੀਕਲਾ ਤੇ ਰਿਹਾਈ ਲਈ ਇਕ ਅਰਦਾਸ ਸਮਾਗਮ 31 ਦਸੰਬਰ 2023 ਨੂੰ ਤਖਤ ਸ੍ਰੀ ਹਜ਼ਰ ਸਾਹਿਬ, ਨਾਂਦੇੜ ਵਿਖੇ ਹੋਇਆ।
ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਇਸ ਵੇਲੇ ਇੰਡੀਆ ਦੀਆਂ ਨਵ-ਬਸਤੀਵਾਦੀ ਨੀਤੀਆਂ ਕਾਰਨ ਪਾਣੀ ਦੇ ਗੰਭੀਰ ਸੰਕਟ ਦੇ ਸਨਮੁਖ ਹੈ।
« Previous Page