Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 29, 2025

September 29, 2025

ਕਿਤਾਬ "ਸਿੱਖ ਰਾਜ ਦਾ ਖਿਆਲ" ੧੯੪੬ ਵਿੱਚ ਲਿਖੇ ਗਏ ਦਸਤਾਵੇਜ਼ "THE IDEA OF SIKH STATE" ਦਾ ਪੰਜਾਬੀ ਅਨੁਵਾਦ ਹੈ। ਇਹ ਦਸਤਾਵੇਜ਼ ਖਾਸ ਹਾਲਾਤਾਂ ਵਿੱਚ ਦੋ ਸਿੱਖ ਲੇਖਕਾਂ ਸ. ਗੁਰਚਰਨ ਸਿੰਘ ਅਤੇ ਸ. ਲਾਲ ਸਿੰਘ ਗਿਆਨੀ ਨੇ ਲਿਖਿਆ ਸੀ ਤੇ ਇਸ ਦਾ ਪੰਜਾਬੀ ਅਨੁਵਾਦ ਸ. ਗੁਰਪਾਲ ਸਿੰਘ ਵੱਲੋਂ ਕੀਤਾ ਗਿਆ ਹੈ। ਇਹ ਕਿਤਾਬਚਾ ਨੀਸਾਣਿ ਪ੍ਰਕਾਸ਼ਨ ਵੱਲੋਂ ਛਾਪਿਆ ਗਿਆ ਹੈ।
ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਿਤੀ ੫ ਅਕਤੂਬਰ ੨੦੨੫ ਨੂੰ ਸਵੇਰੇ ੧੦ ਵਜੇ ਤੋਂ ੧ ਵਜੇ ਤੱਕ, ਗੁਰਦੁਆਰਾ ਕਲਗੀਧਰ ਸਾਹਿਬ (ਅਰਬਨ ਅਸਟੇਟ,ਫੇਜ਼ ੩) ਪਟਿਆਲਾ ਵਿਖੇ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਜੰਮੂ ਅਤੇ ਕਸ਼ਮੀਰ ਦੇ ਸਾਂਭਾ ਖੇਤਰ ਵਿੱਚ ਇੰਡੀਆ ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਇੰਡੀਆ ਦੀ ਬਾਰਡਰ ਸਕਿਉਰਟੀ ਫੋਰਸ (ਬੀ. ਐੱਸ. ਐੱਫ) ਵੱਲੋਂ ਲੰਘੇ ਦਿਨ ਐਤਵਾਰ (੨੮ ਸਤੰਬਰ) ਨੂੰ ਖਾਸ ਤਲਾਸ਼ੀ ਮੁਹਿੰਮ ਸ਼ੁਰੂ ਕੀਤੇ ਜਾਣ ਦੀਆਂ ਖਬਰਾਂ ਨਸ਼ਰ ਹੋਈਆਂ ਹਨ।
ਪੰਜਾਬ ਵਿਚੋਂ 1980ਵਿਆਂ ਵਿਚ ਸਿੰਘ ਸਜ ਕੇ ਵਾਪਿਸ ਬਿਹਾਰ ਗਏ ਭਾਈ ਨਰਿੰਦਰ ਸਿੰਘ ਬੀਤੇ ਦਿਨੀ ਬਿਹਾਰੀ ਸਿੱਖਾਂ ਦੇ ਜਥੇ ਨਾਲ ਗੱਲਬਾਤ ਕਰਨ ਲਈ ਪੰਜਾਬ ਆਏ ਸਨ। ਪੱਤਰਕਾਰ ਮਨਦੀਪ ਸਿੰਘ ਨੇ ਭਾਈ ਨਰਿੰਦਰ ਸਿੰਘ ਅਤੇ ਉਹਨਾ ਦੇ ਜਥੇ ਨਾਲ ਖਾਸ ਗੱਲਬਾਤ ਕੀਤੀ ਹੈ। ਇਸ ਗੱਲਬਾਤ ਤੋਂ ਪਤਾ ਲੱਗਦਾ ਹੈ ਕਿ ਇਕ ਬਿਹਾਰੀ ਆਖਿਰਕਾਰ ਸਿੱਖ ਬਣਨ ਲਈ ਕਿਵੇਂ ਉਤਸ਼ਾਹਿਤ ਹੋਇਆ ਅਤੇ ਅੱਜ ਕਿਵੇਂ ਸਿੱਖੀ ਦੀ ਖੁਸ਼ਬੋ ਅੱਗੇ ਵੰਡ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।