ਬਾਦਲਾਂ ਨੇ ਪੰਜਾਬ ਦੇ ਹਿੱਤ ਸਿੱਖ-ਵਿਰੋਧੀ ਪਾਰਟੀ ਕੋਲ ਗਿਰਵੀ ਰੱਖੇ – ਦਲ ਖ਼ਾਲਸਾ

ਦਲ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਮੁੜ ਗੱਠਜੋੜ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਅਪਵਿੱਤਰ ਅਤੇ ਸਿਧਾਂਤਹੀਣ ਕਰਾਰ ਦਿੱਤਾ ਹੈ। ਜਥੇਬੰਦੀ ਨੇ ਕਿਹਾ ਕਿ ਇਸ ਸਾਂਝ ਵਿੱਚ ਪੰਜਾਬ ਅਤੇ ਸਿੱਖਾਂ ਦੇ ਭਲੇ ਦੀ ਕੋਈ ਗੱਲ ਨਹੀਂ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 558ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਚਾਰ ਰੋਜ਼ਾ ਸਮਾਗਮਾਂ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ, ਕੀਰਤਨ, ਵਿਚਾਰ-ਗੋਸ਼ਟੀਆਂ, ਖੂਨਦਾਨ ਕੈਂਪ, ਸਫ਼ਾਈ ਮੁਹਿੰਮ ਅਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ।
