ਪਟਿਆਲਾ – ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ ‘ਗੁਰਾਂ ਦੀ ਵਹੀਰ’ ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਸੰਬੋਧਨ ਕੀਤਾ।

ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਪੰਥਕ ਜਥੇਬੰਦੀਆਂ, ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ. ਮਾਨ ਨੇ ਕਿਹਾ ਕਿ ਇਹ ਵਹੀਰ ਸਿੱਖ ਕੌਮ ਦੇ ਹੱਕਾਂ ਅਤੇ ਨਿਆਂ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਮਾਣਾ ਟਾਵਰ ਮੋਰਚਾ ਸਾਡੇ ਹੱਕੀ ਸੰਘਰਸ਼ ਦਾ ਅਹਿਮ ਪੜਾਅ ਹੈ ਅਤੇ ਕੌਮ ਨੂੰ ਆਪਣੀ ਹੋਂਦ ਤੇ ਹਸਤੀ ਦੀ ਰਾਖੀ ਲਈ ਅਜਿਹੇ ਮੋਰਚਿਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।