ਵਿਦੇਸ਼ » ਸਿੱਖ ਖਬਰਾਂ

ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਪਟੀਸ਼ਨ ‘ਤੇ ਵੀਹ ਹਜ਼ਾਰ ਅਮਰੀਕੀ ਲੋਕਾਂ ਨੇ ਕੀਤੇ ਦਸਤਖ਼ਤ

November 13, 2015 | By

ਵਾਸ਼ਿੰਗਟਨ( 13 ਨਵੰਬਰ, 2015): ਪਿਛਲੇ ਦਿਨੀ ਅੰਮ੍ਰਿਤਸਰ ਨੇੜਲੇ ਪਿੰਡ ਚੱਬੇ ਵਿਖੇ ਹੋਏ ਸਰਬੱਤ ਖਾਲਸਾ ਵਿੱਚ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜੱਥੇਦਾਰ ਚੁਣੇ ਗਏ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਅਮਰੀਕੀ ਰਾਸ਼ਟਰਪਤੀ ਭਵਨ ਵਾਈਟ ਹਾਉਸ ‘ਤੇ ਪਾਈ ਇੱਕ ਆਨ ਲਾਈਨ ਪਟੀਸ਼ਨ ‘ਤੇ ਹੁਣ ਤੱਕ 20, 000 ਅਮਰੀਕੀ ਲੋਕਾਂ ਨੇ ਦਸਤਖਤ ਕਰ ਦਿੱਤੇ ਹਨ।

ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)

ਭਾਈ ਜਗਤਾਰ ਸਿੰਘ ਹਵਾਰਾ (ਫਾਈਲ ਫੋਟੋ)

ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਵਾਈਟ ਹਾਊਸ ਤੋਂ ਕਿਸੇ ਹੁੰਗਾਰੇ ਲਈ ਇਸ ਪਟੀਸ਼ਨ ਨੂੰ ਘੱਟੋ ਘੱਟ ਇਕ ਲੱਖ ਦਸਤਖਤਾਂ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਭਾਈ ਹਵਾਰਾ ਇੲਸ ਸਮੇਂ ਫਮਾਜਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਅਧੀਨ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਹਨ। ਇਸਤੋਂ ਇਲਵਾ ਉਨ੍ਹਾਂ ‘ਤੇ ਦਿੱਲੀ ਅਤੇ ਪੰਜਾਬ ਵਿੱਚ ਕਈ ਕੇਸ ਸੁਣਵਾਈ ਅਧੀਨ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,