Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

26 ਜਨਵਰੀ ਨੂੰ ਵਿਸਾਹਘਾਤ ਦਿਵਸ ਵਜੋਂ ਮਨਾਉਦਿਆਂ ਦਲ਼ ਖਾਲਸਾ ਕਰੇਗਾ ਚਾਰ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ

26 ਜਨਵਰੀ ਨੂੰ ਵਿਸਾਹਘਾਤ ਦਿਵਸ ਵਜੋਂ ਮਨਾਉਦਿਆਂ ਦਲ਼ ਖਾਲਸਾ ਕਰੇਗਾ ਚਾਰ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ (22 ਜਨਵਰੀ, 2015): ਸਿੱਖ ਜੱਥੇਬੰਦੀ ਦਲ ਖਾਲਸਾ ny ਭਾਰਤੀ ਗਣਤੰਤਰ ਦਿਵਸ ਨੂੰ ਵਿਸਾਹਘਾਤ ਦਿਵਸ ਵਜੋਂ ਮਨਾਉਣ ਦਾ ਫੈਸਲਾ ਕਰਦਿਆਂ 26 ਜਨਵਰੀ ਵਾਲੇ ਦਿਨ ਪੰਜਾਬ ਦੇ ਚਾਰ ਪ੍ਰਮੁੱਖ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

Bhai Kanwarpal Singh
ਕੰਵਰਪਾਲ ਸਿੰਘ

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਤੇ ਰਣਬੀਰ ਸਿੰਘ ਨੇ ਕਿਹਾ ਕਿ ਭਾਈ ਹਰਚਰਨਜੀਤ ਸਿੰਘ ਧਾਮੀ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੁਖੀ ਜਥੇਦਾਰ ਕੁਲਬੀਰ ਸਿੰਘ ਬੜਾਪਿੰਡ ਦੀ ਅਗਵਾਈ ਹੇਠ ਇਹ ਰੋਸ ਪ੍ਰਦਰਸ਼ਨ ਕੀਤੇ ਜਾਣਗੇ |

ਦਲ ਖਾਲਸਾ ਵਲੋਂ ਸੰਵਿਧਾਨਕ ਗ਼ੁਲਾਮੀ ਅਤੇ ਵਿਤਕਰਿਆਂ ਵਿਰੁੱਧ ਭਾਰਤੀ ਗਣਤੰਤਰ ਦਿਵਸ ਦੀ 66 ਵੀਂ ਵਰੇਗੰਢ ਮੌਕੇ 26 ਜਨਵਰੀ ਨੂੰ ਅੰਮਿ੍ਤਸਰ, ਜਲੰਧਰ, ਲੁਧਿਆਣਾ ਅਤੇ ਕੋਟ ਈਸੇ ਖਾਂ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ |

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ 64 ਸਾਲਾਂ ਦੇ ਸੰਵਿਧਾਨਕ ਗ਼ੁਲਾਮੀ ਅਤੇ ਧੱਕੇਸ਼ਾਹੀਆਂ, ਸੰਵਿਧਾਨ ਨੂੰ ਛਿੱਕੇ-ਟੰਗ ਕੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਹੋ ਰਹੀ ਲੁੱਟ, ਸੰਵਿਧਾਨ ਦੀ ਧਾਰਾ 25 (ਬੀ) (2), ਹਿੰਦੂ ਕਾਨੂੰਨਾਂ ਨੂੰ ਸਿੱਖਾਂ ਉਤੇ ਥੋਪਣ, ਸਿੱਖ ਰਾਜਨੀਤਕ ਨਜ਼ਰਬੰਦਾਂ ਪ੍ਰਤੀ ਭਾਰਤੀ ਕਾਨੂੰਨ ਦੇ ਦੋਹਰੇ ਮਾਪਦੰਡ ਅਤੇ ਸੰਵਿਧਾਨ ਵਲੋਂ ਮਿਲੇ ਹੱਕਾਂ ਦੇ ਬੁਰਕੇ ਹੇਠ ਪਨਪ ਰਹੇ ਦੇਹਧਾਰੀ ਦੰਭ ਵਿਰੁੱਧ 26 ਜਨਵਰੀ ਨੂੰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਗਾ ਵਿਖੇ ਇਕੋ-ਦਿਨ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਸਬੰਧਤ ਕਾਰਜਕਰਤਾ ਕਾਲੇ ਝੰਡੇ ਲੈ ਕੇ ਉਸ ਦਿਨ ਸ਼ਾਂਤਮਈ ਅਤੇ ਜ਼ਾਬਤੇ ਵਿਚ ਰਹਿੰਦਿਆਂ ਆਪਣਾ ਰੋਸ ਜਿਤਾਉਣਗੇ।ਉਨ੍ਹਾਂ ਹਮ-ਖਿਆਲੀ ਜਥੇਬੰਦੀਆਂ ਖਾਸ ਕਰਕੇ ਅਕਾਲੀ ਦਲ ਪੰਚ ਪ੍ਰਧਾਨੀ ਨੂੰ ਵੀ ਇਨ੍ਹਾਂ ਰੋਸ ਮੁਜ਼ਾਹਰਿਆਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਸਮੂਹ ਸਿੱਖਾਂ ਨੂੰ 26 ਜਨਵਰੀ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਸਿੱਖ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਦੂਰ ਰਹਿਣ।

ਕੰਵਰਪਾਲ ਸਿੰਘ ਨੇ ਰੋਸ ਜਤਾਉਦਿਆਂ ਕਿਹਾ ਕਿ ਸੰਵਿਧਾਨ ਦੀ ਧਾਰਾ 25 (ਬੀ) (2) ਵਿਚ ਸਿੱਖਾਂ ਨੂੰ ਹਿੰਦੂ ਦੱਸਿਆ ਗਿਆ ਹੈ ਜਿਸ ਕਾਰਨ ਸਿੱਖਾਂ ਨੂੰ ਵਿਆਹ-ਸ਼ਾਦੀ, ਜੰਮਣ-ਮਰਨ, ਬੱਚਿਆਂ ਨੂੰ ਗੋਦ ਲੈਣ ਆਦਿ ਸਾਰੇ ਕਾਰ-ਵਿਹਾਰ ਹਿੰਦੂ ਕਾਨੂੰਨ ਅਨੁਸਾਰ ਕਰਨੇ ਪੈਂਦੇ ਹਨ ਜੋ ਗੁਰੂ ਨਾਨਕ ਸਾਹਿਬ ਵਲੋਂ ਚਲਾਏ ਨਿਰਮਲ ਪੰਥ ਦੀ ਅੱਡਰੀ ਹੋਂਦ ਦੀ ਤੌਹੀਨ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: