Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

26 ਜਨਵਰੀ ਦੀ ਪਰੇਡ ਵਿੱਚ ਸਿੱਖ ਫੌਜੀਆਂ ਨੂੰ ਸ਼ਾਮਿਲ ਨਾ ਕਰਨ ਦੇ ਵਿਰੋਧ ਵਿੱਚ ਬਾਦਲ ਨੇ ਮੋਦੀ ਨੂੰ ਲਿਖਿਆ ਪੱਤਰ

26 ਜਨਵਰੀ ਦੀ ਪਰੇਡ ਵਿੱਚ ਸਿੱਖ ਫੌਜੀਆਂ ਨੂੰ ਸ਼ਾਮਿਲ ਨਾ ਕਰਨ ਦੇ ਵਿਰੋਧ ਵਿੱਚ ਬਾਦਲ ਨੇ ਮੋਦੀ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ(ਪੁਰਾਣੀ ਤਸਵੀਰ)
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ(ਪੁਰਾਣੀ ਤਸਵੀਰ)

ਚੰਡੀਗੜ੍ਹ (31 ਜਨਵਰੀ, 2016): ਭਾਰਤੀ ਗਣਤੰਤਰ ਦਿਵਸ ਮੌਕੇ ਸਿੱਖ ਫੌਜੀਆਂ ਨੂੰ ਪਰੇਡ ਵਿੱਚ ਸ਼ਾਮਲ ਨਾ ਕਰਨ ‘ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਰੋਸ ਪ੍ਰਗਟ ਕਰਦਿਆਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਕਿ ਕਿ ਗਣਤੰਤਰ ਦਿਵਸ ਮੌਕੇ ਸਿੱਖ ਰੈਜੀਮੈਂਟ ਨੂੰ ਪਰੇਡ ‘ਚ ਸ਼ਾਮਿਲ ਨਾ ਕਰਨ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਜਿੱਥੇ ਕਿ ਫਰਾਂਸ ਦੇ ਰਾਸ਼ਟਰਪਤੀ ਸ੍ਰੀ ਫਰੈਂਕੋਇਸ਼ ਓਲਾਂਦ ਮੁੱਖ ਮਹਿਮਾਨ ਸਨ ।

ਫਰਾਂਸ ਦੇ ਰਾਸ਼ਟਰਪਤੀ ਸਾਹਮਣੇ ਪਰੇਡ ‘ਚ ਸਿੱਖ ਰੈਜੀਮੈਂਟ ਨਾ ਹੋਣ ਇਸ ਲਈ ਦੁਖਦਾਈ ਹੈ ਕਿਉਂਕਿ ਫਰਾਂਸ ‘ਚ ਸਿੱਖਾਂ ਨੂੰ ਬਹੁਤ ਸਾਰੇ ਅਮਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਨ੍ਹਾਂ ਵਿਚੋਂ ਇੱਕ ਸਿੱਖ ਭਾਈਚਾਰੇ ਨੂੰ ਬੁਨਿਆਦੀ ਧਾਰਮਿਕ ਅਮਲ ਦੀ ਆਜ਼ਾਦੀ ਤੋਂ ਇਨਕਾਰ ਕੀਤਾ ਜਾ ਰਿਹਾ ਹੈ । ਸਿੱਖਾਂ ਦੇ 5 ਧਾਰਮਿਕ ਚਿੰਨ੍ਹਾਂ ‘ਚੋਂ ਇੱਕ ਦਸਤਾਰ ਸਜ਼ਾਉਣ ‘ਤੇ ਪਾਬੰਦੀ ਲਾਈ ਗਈ ਹੈ ।ਜਿਸ ਕਰਕੇ ਸਿੱਖ ਭਾਈਚਾਰੇ ਦੀ ਅਮੀਰ ਸਭਿਆਚਾਰਕ ਪਛਾਣ ਅਤੇ ਆਜ਼ਾਦੀ ਸੰਘਰਸ਼ ਵਿਚ ਇਨ੍ਹਾਂ ਦੇ ਯੋਗਦਾਨ ਨੂੰ ਫਰਾਂਸ ਦੇ ਰਾਸ਼ਟਰਪਤੀ ਅੱਗੇ ਪ੍ਰਗਟਾਵਾ ਕਰਨ ਦਾ ਇਹ ਢੁਕਵਾਂ ਮੌਕਾ ਸੀ ।

ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਗਣਤੰਤਰ ਦਿਵਸ ਦੀ ਪਰੇਡ ‘ਚੋਂ ਸਿੱਖ ਰੈਜੀਮੈਂਟ ਦੀ ਗੈਰ-ਮੌਜੂਦਗੀ ਨੂੰ ਦੁੱਖਦਾਈ ਤੇ ਅਫ਼ਸੋਸ ਜਨਕ ਦੱਸਦਿਆਂ ਭਾਰਤ ਸਰਕਾਰ ਨੂੰ ਭਵਿੱਖ ‘ਚ ਗਣਤੰਤਰ ਦਿਵਸ ਦੀ ਪਰੇਡ ‘ਚ ਸਿੱਖ ਰੈਜੀਮੈਂਟ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ ।

ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾਂ ਹੀ ਭਾਰਤ ਦੇ ਧਰਮ-ਨਿਰਪੱਖ ਚਰਿੱਤਰ ਅਤੇ ਬਹੁ-ਦਿਸ਼ਾਵੀਂ ਪਹਿਚਾਣ ਦੇ ਸਭ ਤੋਂ ਸ਼ਕਤੀਸ਼ਾਲੀ ਚਿੰਨ੍ਹ ਵਜੋਂ ਦੇਖੇ ਜਾਂਦੇ ਰਹੇ ਹਨ । ਸਿੱਖਾਂ ਨੇ ਨਾ ਕੇਵਲ ਭਾਰਤ ਦੇ ਆਜ਼ਾਦੀ ਸੰਘਰਸ਼ ਵਿਚ ਸਗੋਂ ਵਿਦੇਸ਼ੀ ਹਮਲਿਆਂ ਤੋਂ ਭਾਰਤ ਦੀ ਰੱਖਿਆ ਕਰਦੇ ਹੋਏ ਮਹਾਨ ਵਿਲੱਖਣ ਕੁਰਬਾਨੀਆਂ ਕੀਤੀਆਂ ਹਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: